ਬੁੱਧਵਾਰ ਨੂੰ ਜੰਮੂ-ਕਸ਼ਮੀਰ ਗਏ 23 ਯੂਰਪੀਅਨ ਸੰਸਦ ਮੈਂਬਰਾਂ ਨੇ ਇੱਕ ਪ੍ਰੈੱਸ ਕਾਨਫ਼ਰੰਸ ਕੀਤੀ ਅਤੇ ਸਪੱਸ਼ਟ ਕੀਤਾ ਕਿ ਉਹ ਇਸ ਦੌਰੇ 'ਤੇ ਕਿਉਂ ਆਏ ਹਨ ਅਤੇ ਇਸ ਦਾ ਉਦੇਸ਼ ਕੀ ਹੈ। ਉਨ੍ਹਾਂ ਕਿਹਾ ਕਿ ਸਾਡੇ ਦੌਰੇ ਨੂੰ ਗ਼ਲਤ ਢੰਗ ਨਾਲ ਪ੍ਰਚਾਰਿਆ ਗਿਆ ਸੀ, ਦੌਰੇ ਨੂੰ ਲੈ ਕੇ ਵਿਵਾਦ ਸਹੀ ਨਹੀਂ ਹੈ।
ਅੱਤਵਾਦ ਦੇ ਮੁੱਦੇ 'ਤੇ ਸੰਸਦ ਮੈਂਬਰਾਂ ਨੇ ਕਿਹਾ ਕਿ ਅਤਿਵਾਦ ਵਿਰੁੱਧ ਲੜਾਈ ਵਿੱਚ ਅਸੀਂ ਇਕੱਠੇ ਹਾਂ, ਅੱਤਵਾਦ ਦਾ ਮੁੱਦਾ ਯੂਰਪ ਲਈ ਵੀ ਬਹੁਤ ਮਹੱਤਵਪੂਰਨ ਹੈ। ਜਦੋਂ ਇਹ ਪ੍ਰਸ਼ਨ ਪੁੱਛਿਆ ਗਿਆ ਕਿ ਕੀ ਉਹ ਇਸ ਯਾਤਰਾ ਦੀ ਰਿਪੋਰਟ ਯੂਰਪੀਅਨ ਸੰਸਦ ਨੂੰ ਸੌਂਪਣਗੇ ਤਾਂ ਉਨ੍ਹਾਂ ਕਿਹਾ ਕਿ ਉਹ ਅਜਿਹਾ ਨਹੀਂ ਕਰਨਗੇ।
ਯੂਰਪੀਅਨ ਸਾਂਸਦਾਂ ਦੀ ਪ੍ਰੈੱਸ ਕਾਨਫ਼ਰੰਸ ਦੀਆਂ ਵੱਡੀਆਂ ਗੱਲਾਂ
1 - ਭਾਰਤ ਨਾਲ ਅੱਤਵਾਦ ਅੱਜ ਇਕ ਵਿਸ਼ਵਵਿਆਪੀ ਸਮੱਸਿਆ ਹੈ ਅਤੇ ਉਹ ਅੱਤਵਾਦ ਵਿਰੁੱਧ ਭਾਰਤ ਦਾ ਪੁਰਜ਼ੋਰ ਸਮਰੱਥਨ ਕਰਦੇ ਹਨ। ਇੱਕ ਸੰਸਦ ਮੈਂਬਰ ਨੇ ਕਿਹਾ ਕਿ ਪਾਕਿਸਤਾਨ ਅੱਤਵਾਦੀਆਂ ਨੂੰ ਫੰਡ ਦਿੰਦਾ ਹੈ। ਜੰਮੂ-ਕਸ਼ਮੀਰ ਵਿੱਚ ਅੱਤਵਾਦ ਸਭ ਤੋਂ ਵੱਡੀ ਸਮੱਸਿਆ ਹੈ ਅਤੇ ਅਸੀਂ ਇਸ ਵਿਰੁੱਧ ਲੜਾਈ ਵਿੱਚ ਭਾਰਤ ਦੇ ਨਾਲ ਹਾਂ।
2- ਯੂਰਪੀਅਨ ਯੂਨੀਅਨ ਦੇ ਸੰਸਦ ਮੈਂਬਰਾਂ ਨੇ ਕਿਹਾ ਕਿ ਅਸੀਂ ਪਾਕਿਸਤਾਨ ਵਿੱਚ ਈਸਾਈਆਂ ਦੀ ਸਥਿਤੀ ਬਾਰੇ ਚਿੰਤਤ ਹਾਂ ਅਤੇ ਇਹ ਸਥਿਤੀ ਦੁਨੀਆਂ ਭਰ ਵਿੱਚ ਹੈ। ਕਸ਼ਮੀਰ ਨੂੰ ਲੈ ਕੇ ਕਈ ਦੇਸ਼ਾਂ ਵੱਲੋਂ ਜਾਰੀ ਕੀਤੀ ਐਡਵਾਇਜਰੀ 'ਤੇ ਇੱਕ ਸਾਂਸਦ ਨੇ ਕਿਹਾ ਕਿ ਉਸ ਨੂੰ ਯੂਰਪ ਦੇ ਲੋਕਾਂ ਨੂੰ ਕਸ਼ਮੀਰ ਜਾਣਾ ਚਾਹੀਦਾ ਹੈ।
3- ਯੂਰਪੀਅਨ ਯੂਨੀਅਨ ਦੇ ਸੰਸਦ ਮੈਂਬਰ ਨੇ ਕਿਹਾ ਕਿ ਅਸੀਂ ਭਾਰਤੀ ਫੌਜ ਨੂੰ ਅੱਤਵਾਦ ਨਾਲ ਕਿਵੇਂ ਨਜਿੱਠਿਆ ਜਾਵੇ ਦੇ ਤਰੀਕੇ ਪੁੱਛੇ। ਉਨ੍ਹਾਂ ਕਿਹਾ ਕਿ ਹੁਣ ਕਸ਼ਮੀਰ ਵਿੱਚ ਚੰਗੇ ਢੰਗ ਨਾਲ ਵਿਕਾਸ ਹੋ ਰਿਹਾ ਹੈ।
4. ਧਾਰਾ 370 ਦੇ ਸਬੰਧ ਵਿੱਚ ਯੂਰਪੀਅਨ ਯੂਨੀਅਨ ਦੇ ਸੰਸਦ ਮੈਂਬਰਾਂ ਨੇ ਕਿਹਾ ਕਿ ਇਹ ਭਾਰਤ ਦਾ ਅੰਦਰੂਨੀ ਮਾਮਲਾ ਹੈ। ਭਾਰਤ ਅਤੇ ਪਾਕਿਸਤਾਨ ਨੂੰ ਇਸ ਬਾਰੇ ਇੱਕ ਦੂਜੇ ਨਾਲ ਗੱਲਬਾਤ ਕਰਨੀ ਚਾਹੀਦੀ ਹੈ। ਯੂਰਪੀਅਨ ਯੂਨੀਅਨ ਦੇ ਸੰਸਦ ਮੈਂਬਰ ਨੇ ਕਿਹਾ ਕਿ ਉਨ੍ਹਾਂ ਨੂੰ ਦੌਰੇ ਦੌਰਾਨ ਵਧੇਰੇ ਲੋਕਾਂ ਨੂੰ ਮਿਲਣ ਦਾ ਸਮਾਂ ਨਹੀਂ ਮਿਲਿਆ।
5-ਯੂਰਪੀਅਨ ਸੰਸਦ ਮੈਂਬਰਾਂ ਨੇ ਕਿਹਾ ਕਿ ਸਾਡੇ ਦੌਰੇ ਨੂੰ ਗ਼ਲਤ ਪ੍ਰਚਾਰਿਆ ਜਾ ਰਿਹੈ ਅਤੇ ਇਹ ਇੱਕ ਆਮ ਦੌਰਾ ਹੈ। ਉਨ੍ਹਾਂ ਕਿਹਾ ਕਿ ਸਾਡਾ ਮਤਲਬ ਭਾਰਤੀ ਰਾਜਨੀਤੀ ਨਾਲ ਨਹੀਂ ਹੈ ਅਤੇ ਕਸ਼ਮੀਰ ਦੇ ਲੋਕ ਵਿਕਾਸ ਅਤੇ ਸ਼ਾਂਤੀ ਚਾਹੁੰਦੇ ਹਨ।