ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਯੂਰੋਪੀਅਨ ਯੂਨੀਅਨ ਕਸ਼ਮੀਰੀਆਂ ਦੀ ਆਜ਼ਾਦੀ ’ਤੇ ਪਾਬੰਦੀਆਂ ਤੋਂ ਫ਼ਿਕਰਮੰਦ

ਯੂਰੋਪੀਅਨ ਯੂਨੀਅਨ ਕਸ਼ਮੀਰੀਆਂ ਦੀ ਆਜ਼ਾਦੀ ’ਤੇ ਪਾਬੰਦੀਆਂ ਤੋਂ ਫ਼ਿਕਰਮੰਦ

ਯੂਰੋਪੀਅਨ ਯੂਨੀਅਨ ਨੇ ਕਿਹਾ ਹੈ ਕਿ ਉਹ ਕਸ਼ਮੀਰ ’ਚ ਲੋਕਾਂ ਦੀ ਬੁਨਿਆਦੀ ਆਜ਼ਾਦੀ ਉੱਤੇ ਲੱਗੀਆਂ ਪਾਬੰਦੀਆਂ ਨੂੰ ਲੈ ਕੇ ਫ਼ਿਕਰਮੰਦ ਹੇ ਤੇ ਉਸ ਨੇ ਕਸ਼ਮੀਰ ਵਾਦੀ ਦੇ ਹਾਲਾਤ ਆਮ ਵਰਗੇ ਬਣਾਉਣ ਲਈ ਸੰਚਾਰ ਸਾਧਨਾਂ ਤੇ ਜ਼ਰੂਰੀ ਸੇਵਾਵਾਂ ਬਹਾਲ ਕਰਨ ਜਿਹੇ ਕਦਮ ਚੁੱਕਣ ਦੀ ਅਪੀਲ ਕੀਤੀ।

 

 

ਭਾਰਤ ’ਚ ਯੂਰੋਪੀਅਨ ਯੂਨੀਅਨ ਦੇ ਰਾਜਦੂਤ ਉਗੋ ਅਸਤੁਤੋ ਨੇ ਕਿਹਾ ਕਿ ਪਾਕਿਸਤਾਨ ਨੂੰ ਅੱਤਵਾਦੀਆਂ ਤੇ ਅੱਤਵਾਦੀ ਜੱਥੇਬੰਦੀਆਂ ਵਿਰੁੱਧ ਕਦਮ ਜ਼ਰੂਰ ਚੁੱਕਣੇ ਚਾਹੀਦੇ ਹਨ। ਉਨ੍ਹਾਂ ਨਾਲ ਹੀ ਕਿਹਾ ਕਿ ਅੱਤਵਾਦ ਵਿਰੋਧੀ ਸੰਸਥਾ ਵਿੱਤੀ ਕਾਰਵਾਈ ਕਾਰਜ–ਬਲ (FATF) ਵੱਲੋਂ ਸੁਝਾਏ ਕਦਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ।

 

 

ਸ੍ਰੀ ਅਸਤੁਤੋ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਯੂਰੋਪੀਅਨ ਯੂਨੀਅਨ ਭਾਰਤ ਤੇ ਪਾਕਿਸਤਾਨ ਵਿਚਲੇ ਮੁੱਦਿਆਂ ਨੂੰ ਗੱਲਬਾਤ ਰਾਹੀਂ ਹੱਲ ਕੀਤੇ ਜਾਣ ਦੇ ਹੱਕ ਵਿੱਚ ਹੈ। ਕਸ਼ਮੀਰ ਬਾਰੇ ਉਨ੍ਹਾਂ ਕਿਹਾ ਕਿ ਯੂਰੋਪੀਅਨ ਯੂਨੀਅਨ ਭਾਰਤ ਦੀਆਂ ਸੁਰੱਖਿਆ ਚਿੰਤਾਵਾਂ ਨੂੰ ਸਮਝਦਾ ਹੈ ਪਰ ਨਾਲ ਹੀ ਜ਼ੋਰ ਦਿੱਤਾ ਕਿ ਕਸ਼ਮੀਰ ਵਾਦੀ ’ਚ ਹਾਲਾਤ ਆਮ ਵਰਗੇ ਬਣਾਉਣ ਲਈ ਕਦਮ ਚੁੱਕਣੇ ਚਾਹੀਦੇ ਹਨ।

 

 

ਰਾਜਦੂਤ ਨੇ ਕਿਹਾ ਕਿ ਇਸ ਮਾਮਲੇ ’ਚ ਯੂਰੋਪੀਅਨ ਯੂਨੀਅਨ ਦੇ ਦ੍ਰਿਸ਼ਟੀਕੋਣ ਵਿੱਚ ਬੀਤੇ ਅਗਸਤ ਮਹੀਨੇ ਤੋਂ ਹੀ ਕੋਈ ਤਬਦੀਲੀ ਨਹੀਂ ਹੋਈ ਹੈ। ਇੱਥੇ ਵਰਨਣਯੋਗ ਹੈ ਕਿ ਬੀਤੀ 5 ਅਗਸਤ ਨੂੰ ਭਾਰਤ ਸਰਕਾਰ ਨੇ ਜੰਮੂ–ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਵਾਪਸ ਲੈ ਲਈ ਸੀ ਤੇ ਰਾਜ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵੰਡਣ ਦਾ ਐਲਾਨ ਕੀਤਾ ਸੀ।

 

 

ਪਾਕਿਸਤਾਨ ਨੇ ਇਸ ਕਦਮ ਉੱਤੇ ਸਖ਼ਤ ਪ੍ਰਤੀਕਰਮ ਪ੍ਰਗਟਾਇਆ ਸੀ ਤੇ ਭਾਰਤ ਨਾਲ ਆਪਣੇ ਕੂਟਨੀਤਕ ਸਬੰਧ ਤੱਕ ਤੋੜ ਲਏ ਸਨ। ਇਸ ਤੋਂ ਇਲਾਵਾ ਇਸ ਫ਼ੈਸਲੇ ’ਤੇ ਭਾਰਤ ਵਿਰੁੱਧ ਕੌਮਾਂਤਰੀ ਹਮਾਇਤ ਲੈਣ ਦੇ ਵੀ ਡਾਢੇ ਜਤਨ ਕੀਤੇ ਸਨ

 

 

ਸ੍ਰੀ ਅਸਤੁਤੋ ਨੇ ਕਿਹਾ ਕਿ ਅਸੀਂ ਜ਼ਮੀਨੀ ਅਸਲੀਅਤ ਨੂੰ ਲੈ ਕੇ ਆਪਣੀਆਂ ਚਿੰਤਾਵਾਂ ਜ਼ਾਹਿਰ ਕੀਤੀਆਂ ਸਨ, ਖ਼ਾਸ ਤੌਰ ’ਤੇ ਬੁਨਿਆਦੀ ਆਜ਼ਾਦੀ ਉੱਤੇ ਲੱਗੀਆਂ ਪਾਬੰਦੀਆਂ ਨੂੰ ਲੈ ਕੇ। ਇਹ ਜ਼ਰੂਰੀ ਹੈ ਕਿ ਆਵਾਜਾਈ ਦੀ ਆਜ਼ਾਦੀ ਤੇ ਸੰਚਾਰ ਦੇ ਸਾਧਨਾਂ ਦੇ ਨਾਲ–ਨਾਲ ਜ਼ਰੂਰੀ ਸੇਵਾਵਾਂ ਨੂੰ ਬਹਾਲ ਕੀਤਾ ਜਾਵੇ।

 

 

ਉਨ੍ਹਾਂ ਕਿਹਾ ਕਿ ਅਸੀਂ ਭਾਰਤ ਦੀਆਂ ਸੁਰੱਖਿਆ ਸਬੰਧੀ ਚਿੰਤਾਵਾਂ ਨੂੰ ਸਮਝਦੇ ਹਾਂ। ਸਾਡੇ ਸਟੈਂਡ ਵਿੱਚ ਕੋਈ ਤਬਦੀਲੀ ਨਹੀਂ ਆਈ ਹੈ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:European Union worried a lot over bans on Kashmiris freedom