ਬਹੁਜਨ ਸਮਾਜ ਪਾਰਟੀ ਦੀ ਪ੍ਰਧਾਨ ਮਾਇਆਵਤੀ ਨੇ ਸੋਮਵਾਰ ਨੂੰ ਕਿਹਾ ਕਿ ਉੱਤਰ ਪ੍ਰਦੇਸ਼ ਦੇ ਅਯੁੱਧਿਆ ਦੇ ਰਾਮ ਮੰਦਰ ਬਾਰੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਾਰਿਆਂ ਨੂੰ ਸਤਿਕਾਰ ਕਰਨਾ ਚਾਹੀਦਾ ਹੈ ਤੇ ਇਹ ਦੇਸ਼ ਲਈ ਸਭ ਤੋਂ ਵਧੀਆ ਹੋਵੇਗਾ।
ਮਾਇਆਵਤੀ ਨੇ ਇੱਕ ਟਵੀਟ ਵਿੱਚ ਕਿਹਾ ਕਿ ਬਾਬਰੀ ਮਸਜਿਦ - ਰਾਮ ਜਨਮ ਭੂਮੀ ਕਾਂਡ ਦੀ ਸੁਣਵਾਈ ਤੋਂ ਬਾਅਦ ਆਉਣ ਵਾਲੇ ਫੈਸਲੇ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ ਤੇ ਹਰ ਪਾਸੇ ਫਿਰਕੂਵਾਦ ਖਿਲਾਫ ਸਦਭਾਵਨਾ ਬਣਾਈ ਰੱਖਣੀ ਚਾਹੀਦੀ ਹੈ।
ਮਾਇਆਵਤੀ ਨੇ ਟਵੀਟ ਕੀਤਾ ਹੈ ਕਿ ਬਾਬਰੀ ਮਸਜਿਦ / ਰਾਮ ਜਨਮ ਭੂਮੀ ਮਾਮਲੇ 'ਤੇ ਮਾਨਯੋਗ ਸੁਪਰੀਮ ਕੋਰਟ ਦੇ ਦਿਨ ਬ ਦਿਨ ਦੀ ਸੁਣਵਾਈ ਤੋਂ ਬਾਅਦ ਜਿਹੜਾ ਵੀ ਫ਼ੈਸਲਾ ਆਉਂਦਾ ਹੈ ਉਸਨੂੰ ਸਾਰਿਆਂ ਨੂੰ ਨਿਸ਼ਚਤ ਤੌਰ 'ਤੇ ਸਤਿਕਾਰ ਦੇਣਾ ਚਾਹੀਦਾ ਹੈ ਤੇ ਦੇਸ਼ ਚ ਹਰ ਥਾਂ ਭਾਈਚਾਰਕ ਸਾਂਝ ਦਾ ਮਾਹੌਲ ਬਣਾਈ ਰੱਖਣਾ ਚਾਹੀਦਾ ਹੈ। ਇਹ ਵਿਆਪਕ ਜਨਤਕ ਹਿੱਤ ਅਤੇ ਦੇਸ਼ ਹਿੱਤ ਚ ਸਭ ਤੋਂ ਉੱਤਮ ਹੋਵੇਗਾ।
ਸੁਪਰੀਮ ਕੋਰਟ ਦਾ ਵਿਸ਼ੇਸ਼ ਬੈਂਚ ਰਾਮ ਜਨਮ ਭੂਮੀ-ਬਾਬਰੀ ਮਸਜਿਦ ਕੇਸ ਦੀ ਸੁਣਵਾਈ ਕਰ ਰਿਹਾ ਹੈ, ਜਿਸ ਦੀ ਆਖਰੀ ਤਾਰੀਖ 18 ਅਕਤੂਬਰ ਕਰ ਦਿੱਤੀ ਗਈ ਹੈ।
.