ਅਗਲੀ ਕਹਾਣੀ

ਦੇਸ਼ ਵਿਦੇਸ਼ 'ਚ ਪ੍ਰਕਾਸ਼ ਪੁਰਬ ਨੂੰ ਲੈ ਕੇ ਉਤਸ਼ਾਹ, ਸਜਾਏ ਗਏ ਗੁਰਦੁਆਰੇ 

1 / 2ਗੁਰਦੁਆਰਾ ਬੰਗਲਾ ਸਾਹਿਬ ਦਿੱਲੀ ਵਿਖੇ ਸਜਾਏ ਗਏ ਗੁਰਦੁਆਰੇ ਦੀ ਬਾਹਰੀ ਤਸਵੀਰ। 

2 / 2ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਬਿਜਲੀ ਲੜੀਆਂ ਨਾਲ ਸਜਾਏ ਗਏ ਗੁਰਦੁਆਰੇ ਦੀ ਤਸਵੀਰ। 

PreviousNext

ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਜਨਮ ਦਿਹਾੜਾ ਪੂਰੇ ਵਿਸ਼ਵ ਵਿੱਚ ਮਨਾਇਆ ਜਾ ਰਿਹਾ ਹੈ। ਇਸ ਮੌਕੇ ਗੁਰਦੁਆਰਿਆਂ ਵਿੱਚ ਵੱਖ-ਵੱਖ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ।

 

ਸਿੱਖ ਕੌਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਜਨਮ ਦਿਵਸ ਹੈ। ਇਸ ਨੂੰ ਪ੍ਰਕਾਸ਼ ਪੁਰਬ ਵੀ ਕਿਹਾ ਜਾਂਦਾ ਹੈ। ਪ੍ਰਕਾਸ਼ ਪੁਰਬ ਨੂੰ ਲੈ ਕੇ ਦੇਸ਼ ਵਿਦੇਸ਼ ਭਰ ਦੇ ਗੁਰਦੁਆਰਿਆਂ ਵਿੱਚ ਵਿਸ਼ੇਸ਼ ਸਜਾਵਟ ਕੀਤੀ ਗਈ ਹੈ। ਪ੍ਰਕਾਸ਼ ਪੁਰਬ ਨੂੰ ਲੈ ਕੇ ਕਈ ਦਿਨ ਪਹਿਲਾਂ ਤੋਂ ਤਿਆਰੀਆਂ ਚੱਲ ਰਹੀਆਂ ਸਨ। 

 

ਇਸ ਵਾਰ ਪਿਛਲੇ ਸਾਲ ਦੇ ਮੁਕਾਬਲੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਖ਼ਾਸ ਤਰੀਕੇ ਨਾਲ ਮਨਾਇਆ ਜਾ ਰਿਹਾ ਹੈ। ਦੇਸ਼ ਭਰ ਦੇ ਗੁਰਦੁਆਰਿਆਂ ਵਿੱਚ ਵੱਖ ਵੱਖ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ।

 

ਕਰਤਾਰਪੁਰ ਸਾਹਿਬ ਕਾਰਨ ਵਿਸ਼ੇਸ਼ ਮਾਹੌਲ

 

ਜਿੱਥੇ ਚਾਰੇ ਪਾਸੇ ਪ੍ਰਕਾਸ਼ ਪੁਰਬ ਹਮੇਸ਼ਾ ਖ਼ਾਸ ਰਿਹਾ ਹੈ। ਇਸ ਵਾਰ ਕਰਤਾਰਪੁਰ ਲਾਂਘੇ ਕਾਰਨ ਇਹ ਪੁਰਬ ਭਾਰਤੀਆਂ ਲਈ ਹੋਰ ਵੀ ਖ਼ਾਸ ਬਣ ਗਿਆ ਹੈ। ਭਾਰਤੀਆਂ ਲਈ ਕਰਤਾਰਪੁਰ ਲਾਂਘਾ 9 ਨਵੰਬਰ ਤੋਂ ਸ਼ੁਰੂ ਕੀਤਾ ਗਿਆ ਹੈ। ਪਿਛਲੇ ਦੋ ਦਿਨਾਂ ਵਿੱਚ ਹਜ਼ਾਰਾਂ ਸਿੱਖ ਭਾਈਚਾਰੇ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਚੁੱਕੇ ਹਨ।

 

 

 

 


ਬੇਰ ਸਾਹਿਬ ਗੁਰਦੁਆਰੇ ਵਿੱਚ ਵਿਸ਼ੇਸ਼ ਸਜਾਵਟ
 

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ 'ਤੇ ਗੁਰਦੁਵਾਰਿਆਂ ਵਿੱਚ ਵਿਸ਼ੇਸ਼ ਸਜਾਵਟ ਕੀਤੀ ਗਈ ਹੈ। ਪੰਜਾਬ ਦੇ ਸੁਲਤਾਨਪੁਰ ਲੋਧੀ ਦੇ ਬੇਰ ਸਾਹਿਬ ਗੁਰਦੁਆਰੇ ਵਿਖੇ ਹੋਈ ਸਜਾਵਟ ਵੇਖਦਿਆਂ ਹੀ ਬਣਦੀ ਹੈ ਅਤੇ ਸਾਰੇ ਪਾਸੇ ਜਗਮਗ ਹੀ ਨਜ਼ਰ ਆਉਂਦੀ ਹੀ।

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Excitement about Prakash Prab decorated gurudwaras across the country and abroad