ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੋਦੀ ਵਜ਼ਾਰਤ ’ਚ ਵਾਧਾ ਛੇਤੀ ਸੰਭਵ, ਜਨਤਾ ਦਲ–ਯੂ ਨੂੰ ਕੀਤਾ ਜਾ ਸਕਦੈ ਸ਼ਾਮਲ

ਮੋਦੀ ਵਜ਼ਾਰਤ ’ਚ ਵਾਧਾ ਛੇਤੀ ਸੰਭਵ, ਜਨਤਾ ਦਲ–ਯੂ ਨੂੰ ਕੀਤਾ ਜਾ ਸਕਦੈ ਸ਼ਾਮਲ

ਹਰਿਆਣਾ ਤੇ ਮਹਾਰਾਸ਼ਟਰ ’ਚ ਵਿਧਾਨ ਸਭਾ ਚੋਣਾਂ ਮੁਕੰਮਲ ਹੋਣ ਤੋਂ ਬਾਅਦ ਹੁਣ ਕੇਂਦਰੀ ਸੱਤਾ ਦੇ ਗਲਿਆਰਿਆਂ ਵਿੱਚ PM ਨਰਿੰਦਰ ਮੋਦੀ ਵਜ਼ਾਰਤ ਵਿੱਚ ਵਾਧਾ ਹੋਣ ਦੀ ਚਰਚਾ ਹੋਣ ਲੱਗ ਪਈ ਹੈ। ਭਰੋਸੇਯੋਗ ਸੂਤਰਾਂ ਮੁਤਾਬਕ ਭਾਜਪਾ ਹੁਣ ਇਹ ਚਾਹੁੰਦੀ ਹੈ ਕਿ ਜਨਤਾ ਦਲ (ਯੂ) ਨੂੰ ਮੰਤਰੀ ਮੰਡਲ ਵਿੱਚ ਸ਼ਾਮਲ ਕਰ ਲਿਆ ਜਾਵੇ ਤੇ ਅਜਿਹੀਆਂ ਖ਼ਬਰਾਂ ਨੂੰ ਬੰਦ ਕਰਵਾਇਆ ਜਾਵੇ ਕਿ ਬਿਹਾਰ ਵਿੱਚ ਹੁਣ ਇਹ ਦੋਵੇਂ ਪਾਰਟੀਆਂ ਅਲੱਗ–ਅਲੱਗ ਹੀ ਅੱਗੇ ਵਧ ਰਹੀਆਂ ਹਨ।

 

 

ਜੇ ਗੱਲਬਾਤ ਯੋਜਨਾ ਮੁਤਾਬਕ ਨੇਪਰੇ ਚੜ੍ਹ ਗਈ, ਤਾਂ ਅਗਲੇ ਮਹੀਨੇ ਸ਼ੁਰੂ ਹੋਣ ਵਾਲੇ ਸੰਸਦ ਦੇ ਸਰਦ–ਰੁੱਤ ਸੈਸ਼ਨ ਤੋਂ ਪਹਿਲਾਂ ਮੋਦੀ ਵਜ਼ਾਰਤ ਵਿੱਚ ਵਾਧਾ ਕੀਤਾ ਜਾ ਸਕਦਾ ਹੈ। ਇਹ ਵੀ ਚਰਚਾ ਹੈ ਕਿ ਜੇ ਸੈਸ਼ਨ ਤੋਂ ਪਹਿਲਾਂ ਅਜਿਹਾ ਵਾਧਾ ਸੰਭਵ ਨਾ ਹੋਇਆ, ਤਾਂ ਦਸੰਬਰ ਮਹੀਨੇ ਝਾਰਖੰਡ ਵਿਧਾਨ ਸਭਾ ਚੋਣਾਂ ਦੇ ਤੁਰੰਤ ਬਾਅਦ ਮੰਤਰੀ ਮੰਡਲ ਵਿੱਚ ਇਹ ਵਾਧਾ ਹੋ ਸਕਦਾ ਹੈ।

 

 

ਸਰਕਾਰ ਦੇ ਇੱਕ ਸੀਨੀਅਰ ਮੰਤਰੀ ਮੁਤਾਬਕ ਵਜ਼ਾਰਤ ’ਚ ਵਾਧੇ ਦੇ ਸੰਦਰਭ ਵਿੱਚ ਇਹ ਚਰਚਾ ਹਾਲੇ ਮੁਢਲੇ ਗੇੜ ’ਚ ਹੀ ਹੈ। ਇਸ ਲਈ ਹਾਲੇ ਇਹ ਪੱਕੇ ਤੌਰ ’ਤੇ ਨਹੀਂ ਕਿਹਾ ਜਾ ਸਕਦਾ ਹੈ ਕਿ ਇਹ ਵਾਧਾ ਸੰਸਦੀ ਸੈਸ਼ਨ ਤੋਂ ਪਹਿਲਾਂ ਹੋਵੇਗਾ ਜਾਂ ਬਾਅਦ ’ਚ।

 

 

ਸੀਨੀਅਰ ਆਗੂਆਂ ਦਾ ਮੰਨਣਾ ਹੈ ਕਿ ਮੰਤਰੀ ਮੰਡਲ ਵਿੱਚ ਵਾਧਾ ਕਰਨ ਦੇ ਨਾਲ ਹੀ ਸਹਿਯੋਗੀ ਪਾਰਟੀਆਂ ਨੂੰ ਪੂਰੀ ਤਰ੍ਹਾਂ ਨਾਲ ਲੈ ਕੇ ਚੱਲਣ ਦੀ ਵੀ ਜ਼ਰੂਰਤ ਹੈ। ਇਸ ਤੋਂ ਇਲਾਵਾ ਕੁਝ ਅਹਿਮ ਮੰਤਰਾਲਿਆਂ ’ਚ ਸਕੱਤਰ ਪੱਧਰ ਉੱਤੇ ਤਬਦੀਲੀ ਕੀਤੇ ਜਾਣ ਤੇ ਅਜਿਹੇ ਮੰਤਰਾਲਿਆਂ ’ਚ ਤਜਰਬੇਕਾਰ ਚਿਹਰਿਆਂ ਨੂੰ ਜ਼ਿੰਮੇਵਾਰੀ ਦੇਣ ਦੀ ਗੱਲ ਵੀ ਚੱਲ ਰਹੀ ਹੈ।

 

 

ਨੇੜ ਭਵਿੱਖ ’ਚ ਭਾਰਤੀ ਜਨਤਾ ਪਾਰਟੀ ਬਿਹਾਰ ਦੇ ਮੁੱਖ ਮੰਤਰੀ ਸ੍ਰੀ ਨਿਤਿਸ਼ ਕੁਮਾਰ ਤੇ ਸ਼ਿਵ ਸੈਨਾ ਆਗੂਆਂ ਨਾਲ ਗੱਲ ਕਰ ਸਕਦੀ ਹੈ। ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ’ਚ ਭਾਜਪਾ ਨੂੰ ਸਹਿਯੋਗੀ ਪਾਰਟੀਆਂ ਨਾਲ ਖੁੱਲ੍ਹ ਕੇ ਗੱਲਬਾਤ ਕਰਨ ਦਾ ਮੌਕਾ ਨਹੀਂ ਮਿਲਿਆ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Expansion in Modi Cabinet possible soon Janta Dal U may be inducted