ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਵਾਇਰਸ ਤੋਂ ਲੜਨ ਲਈ ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ

ਦੇਸ਼ ਭਰ 'ਚ ਫੈਲ ਰਹੇ ਕੋਰੋਨਾ ਵਾਇਰਸ ਦੇ ਖ਼ਤਰੇ ਸਬੰਧੀ ਪੰਜਾਬ ਸਰਕਾਰ ਨੇ ਸੋਮਵਾਰ ਨੂੰ ਕਈ ਵੱਡੇ ਫੈਸਲੇ ਲਏ। ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਜਿਨ੍ਹਾਂ ਡਾਕਟਰਾਂ ਤੇ ਸਿਹਤ ਮੁਲਾਜ਼ਮਾਂ ਦੀ ਸੇਵਾਮੁਕਤੀ ਇਸ ਸਾਲ 31 ਮਾਰਚ ਨੂੰ ਹੋਣੀ ਸੀ, ਉਸ ਨੂੰ ਵਧਾ ਕੇ 30 ਸਤੰਬਰ ਕਰ ਦਿੱਤਾ ਗਿਆ ਹੈ।
 

ਇਸ ਦੇ ਨਾਲ ਹੀ ਪੰਜਾਬ ਦੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਬੱਸ ਅੱਡਿਆਂ 'ਤੇ ਹੈਂਡ ਸੈਨੀਟਾਈਜ਼ਰ ਨੂੰ ਰੱਖਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਸਰਕਾਰ ਨੇ ਮੰਤਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਜ਼ਿਲ੍ਹਿਆਂ ਦੇ ਸਥਾਨਕ ਪ੍ਰਸ਼ਾਸਨ ਨਾਲ ਸੰਪਰਕ 'ਚ ਰਹਿਣ ਅਤੇ ਜ਼ਰੂਰੀ ਕਦਮ ਚੁੱਕਣ।
 

ਸੂਬਾ ਸਰਕਾਰ ਨੇ 50 ਲੋਕਾਂ ਤੋਂ ਵੱਧ ਦਾ ਇਕੱਠ ਨਾ ਕਰਨ ਦੀ ਅਪੀਲ ਕੀਤੀ ਹੈ। ਸੂਬੇ 'ਚ ਹੁਣ ਤਕ ਕੁਲ 100 ਸ਼ੱਕੀ ਲੋਕਾਂ ਦੇ ਸੈਂਪਲ ਜਾਂਚ ਲਈ ਭੇਜੇ ਗਏ ਹਨ, ਜਿਨ੍ਹਾਂ 'ਚੋਂ 95 ਲੋਕਾਂ ਦੀ ਜਾਂਚ ਰਿਪੋਰਟ ਨੈਗੇਟਿਵ ਆਈ ਹੈ। ਇੱਕ ਵਿਅਕਤੀ ਦੀ ਮੌਤ ਹੋਈ ਹੈ, ਜਦਕਿ 4 ਲੋਕਾਂ ਦੀ ਰਿਪੋਰਟ ਆਉਣੀ ਬਾਕੀ ਹੈ।
 

ਦੱਸ ਦਈਏ ਕਿ ਸੋਮਵਾਰ ਤੱਕ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਭਾਰਤ 'ਚ 116 ਹੋ ਗਈ ਹੈ। ਮੁੰਬਈ 'ਚ 4 ਨਵੇਂ ਮਾਮਲੇ ਸਾਹਮਣੇ ਆਏ ਹਨ। ਉੱਥੇ ਪਾਜੀਟਿਵ ਮਰੀਜ਼ਾਂ ਦੀ ਗਿਣਤੀ 37 ਹੋ ਗਈ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:extending the services of the doctors and paramedical staff working with the Government of Punjab