ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਸਮੇਤ ਉੱਤਰੀ ਭਾਰਤ ’ਚ ਲੂ ਦਾ ਕਹਿਰ ਜਾਰੀ

ਪੰਜਾਬ ਸਮੇਤ ਉੱਤਰੀ ਭਾਰਤ ’ਚ ਲੂ ਦਾ ਕਹਿਰ ਜਾਰੀ

ਪੰਜਾਬ ਸਮੇਤ ਸਮੁੱਚਾ ਭਾਰਤ ਹੀ ਇਸ ਵੇਲੇ ਸਖ਼ਤ ਗਰਮੀ ਦੀ ਲਪੇਟ ਵਿੱਚ ਹੈ। ਉੱਤਰੀ ਭਾਰਤ ' ਲੂ ਚੱਲ ਰਹੀ ਹੈ। ਮਹਾਰਾਸ਼ਟਰ ਦੇ ਚੰਦਰਪੁਰ ' ਤਾਪਮਾਨ 48 ਡਿਗਰੀ ਸੈਲਸੀਅਸ ਤੱਕ ਪੁੱਜ ਗਿਆ ਦੱਸਿਆ ਜਾਂਦਾ ਹੈ

 

 

ਦੇਸ਼ ਦੀ ਰਾਜਧਾਨੀ ਦਿੱਲੀ ' ਤਾਪਮਾਨ 43.1 ਡਿਗਰੀ ਸੈਲਸੀਅਸ ਰਿਹਾ। ਇਹ ਮਈ ਮਹੀਨੇ ਦਾ ਸਭ ਤੋਂ ਵੱਧ ਤਾਪਮਾਨ ਸੀ। ਘੱਟ ਤੋਂ ਘੱਟ ਤਾਪਮਾਨ 23.6 ਡਿਗਰੀ ਸੈਲਸੀਅਸ ਦਰਜ ਹੋਇਆ ਸੀ, ਜੋ ਆਮ ਨਾਲੋਂ ਦੋ ਡਿਗਰੀ ਘੱਟ ਸੀ

 

 

ਰਾਜਸਥਾਨ ' ਸਖ਼ਤ ਗਰਮੀ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋਇਆ ਹੈ। ਚੁਰੂ ' ਵੱਧ ਤੋਂ ਵੱਧ ਤਾਪਮਾਨ 47.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 4 ਡਿਗਰੀ ਵੱਧ ਹੈ

 

 

ਬੀਕਾਨੇਰਸ੍ਰੀਗੰਗਾਨਗਰ ' ਵੱਧ ਤੋਂ ਵੱਧ ਤਾਪਮਾਨ 46.8 ਰਿਹਾ। ਜੈਸਲਮੇਰ ' ਤਾਪਮਾਨ 45.5, ਕੋਟਾ ' 45.3 ਤੇ ਬਾੜਮੇਰ ' 45.2 ਡਿਗਰੀ ਸੈਲਸੀਅਸ ਰਿਹਾ

 

 

ਮਹਾਰਾਸ਼ਟਰ ' ਤਾਪਮਾਨ 46 ਡਿਗਰੀ ਸੈਲਸੀਅਸ ਤੱਕ ਪੁੱਜ ਗਿਆ। ਵਿਦਰਭ ਖੇਤਰ ਦੇ ਚੰਦਰਪੁਰ ਵਿਖੇ ਵੱਧ ਤੋਂ ਵੱਧ ਤਾਪਮਾਨ 48 ਡਿਗਰੀ ਸੈਲਸੀਅਸ ਦਰਜ ਹੋਇਆ। ਤੇਲੰਗਾਨਾ ' ਵੀ ਗਰਮੀ ਦਾ ਕਹਿਰ ਜਾਰੀ ਹੈ। ਆਦਿਲਾਬਾਦ ' ਲਗਾਤਾਰ ਦੂਜੇ ਦਿਨ ਤਾਪਮਾਨ 46.3 ਡਿਗਰੀ ਸੈਲਸੀਅਸ ਰਿਹਾ

 

 

ਅਗਲੇ ਤਿੰਨ ਦਿਨਾਂ ਤੱਕ ਗਰਮੀ ਦੀ ਹਾਲਤ ਇਹੋ ਜਿਹੀ ਬਣੇ ਰਹਿਣ ਦਾ ਅਨੁਮਾਨ ਹੈ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Extremely heat wave in the whole North India including Punjab