ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਸ਼ਮੀਰ ਵਾਦੀ ਦੇ ਅੱਤਵਾਦੀਆਂ ਨੇ ਹਾਰ ਮੰਨੀ: ਰਾਜਪਾਲ ਮਲਿਕ

ਕਸ਼ਮੀਰ ਵਾਦੀ ਦੇ ਅੱਤਵਾਦੀਆਂ ਨੇ ਹਾਰ ਮੰਨੀ: ਰਾਜਪਾਲ ਮਲਿਕ

ਜੰਮੂ–ਕਸ਼ਮੀਰ ਦੇ ਰਾਜਪਾਲ ਸੱਤਿਆਪਾਲ ਮਲਿਕ ਨੇ ਕਿਹਾ ਹੈ ਕਿ ਹਥਿਆਰਬੰਦ ਬਲਾਂ ਦੀ ਤੁਰਤ–ਫੁਰਤ ਵਿਆਪਕ ਕਾਰਵਾਈ ਕਾਰਨ ਵਾਦੀ ਦੇ ਅੱਤਵਾਦੀਆਂ ਨੇ ਹਾਰ ਮੰਨ ਲਈ ਹੈ। ਜੰਮੂ–ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਖ਼ਤਮ ਕੀਤੇ ਜਾਣ ਤੋਂ ਬਾਅਦ ਅੱਜ ਵਾਦੀ ਵਿੱਚ ਪਹਿਲਾ ਆਜ਼ਾਦੀ ਦਿਵਸ ਮਨਾਇਆ ਜਾ ਰਿਹਾ ਹੈ।

 

 

ਅੱਜ ਰਾਜਪਾਲ ਸ੍ਰੀ ਮਲਿਕ ਨੇ ਸ੍ਰੀਨਗਰ ਦੇ ਸ਼ੇਰ–ਏ–ਕਸ਼ਮੀਰ ਸਟੇਡੀਅਮ ਵਿੱਚ ਤਿਰੰਗਾ ਝੰਡਾ ਲਹਿਰਾਇਆ। ਇਸ ਤੋਂ ਬਾਅਦ ਉਨ੍ਹਾਂ ਨੀਮ ਫ਼ੌਜੀ ਬਲਾਂ ਤੇ ਜੰਮੂ–ਕਸ਼ੀਮਰ ਪੁਲਿਸ ਦੀ ਪਰੇਡ ਦਾ ਨਿਰੀਖਣ ਕੀਤਾ।

 

 

ਬਾਅਦ ’ਚ ਸਮਾਰੋਹ ਨੂੰ ਸੰਬੋਧਨ ਕਰਦਿਆਂ ਰਾਜਪਾਲ ਨੇ ਕਿਹਾ ਕਿ ਕੇਂਦਰ ਦੇ ਫ਼ੈਸਲੇ ਤੋਂ ਬਾਅਦ ਲੋਕਾਂ ਨੂੰ ਆਪਣੀ ਪਛਾਣ ਨੂੰ ਲੈ ਕੇ ਚਿੰਤਤ ਹੋਣ ਦੀ ਜ਼ਰੂਰਤ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਨੀਤੀ ਅੱਤਵਾਦ ਨੂੰ ਹਰਗਿਜ਼ ਬਰਦਾਸ਼ਤ ਨਾ ਕਰਨ ਦੀ ਹੈ ਤੇ ਹਥਿਆਰਬੰਦ ਬਲਾਂ ਦੀ ਸਖ਼ਤ ਕਾਰਵਾਈ ਕਾਰਨ ਅੱਤਵਾਦੀਆਂ ਨੇ ਹਾਰ ਮੰਨ ਲਈ ਹੈ।

 

 

ਸ੍ਰੀ ਮਲਿਕ ਨੇ ਕਿਹਾ ਕਿ ਅੱਤਵਾਦੀਆਂ ਦੀ ਭਰਤੀ ਅਤੇ ਜੁੰਮੇ ਦੀ ਨਮਾਜ਼ ਤੋਂ ਬਾਅਦ ਪਥਰਾਅ ਦੀਆਂ ਘਟਨਾਵਾਂ ਵਿੱਚ ਭਾਰੀ ਕਮੀ ਵੇਖੀ ਗਈ ਹੈ। ਇਸੇ ਦੌਰਾਨ ਸੰਵਿਧਾਨ ਦੀ ਧਾਰਾ 370 ਅਧੀਨ ਸੂਬੇ ਨੂੰ ਮਿਲਿਆ ਵਿਸ਼ੇਸ਼ ਦਰਜਾ ਖ਼ਤਮ ਕਰਨ ਦੇ ਮੱਦੇਨਜ਼ਰ ਇੱਥੇ ਕੁਝ ਪਾਬੰਦੀਆਂ ਲੱਗੀਆਂ ਰਹੀਆਂ।

 

 

ਜੰਮੂ–ਕਸ਼ਮੀਰ ਪ੍ਰਸ਼ਾਸਨ ਦੇ ਪ੍ਰਮੁੱਖ ਸਕੱਤਰ ਰੋਹਿਤ ਕਾਂਸਲ ਨੇ ਦੱਸਿਆ ਕਿ ਬੁੱਧਵਾਰ ਨੂੰ ਸ੍ਰੀਨਗਰ ਸਮੇਤ ਕਸ਼ਮੀਰ ਦੇ ਵੱਖੋ–ਵੱਖਰੇ ਹਿੱਸਿਆਂ ਵਿੱਚ ਢਿੱਲ ਦਿੱਤੀ ਗਈ। ਕਸ਼ਮੀਰ ਵਾਦੀ ਵਿੱਚ ਕਾਨੂੰਨ ਤੇ ਵਿਵਸਥਾ ਲਾਗੂ ਰੱਖਣ ਲਈ ਕੁਝ ਰੋਕਾਂ ਜਾਰੀ ਹਨ।

 

 

ਅਧਿਕਾਰੀ ਨੇ ਦੱਸਿਆ ਕਿ ਪੰਜ ਅਗਸਤ ਨੂੰ ਜੰਮੂ–ਕਸ਼ਮੀਰ ਦਾ ਵਿਸ਼ੇਸ਼ ਦਰਜਾ ਖ਼ਤਮ ਕਰਨ ਤੋਂ ਬਾਅਦ ਕਸ਼ਮੀਰ ਵਿੱਚ ਸ਼ਾਂਤੀ ਬਣੀ ਹੋਈ ਹੈ। ਇਸੇ ਲਈ ਸਰਕਾਰ ਨੇ ਕਈ ਇਲਾਕਿਆਂ ਵਿੱਚ ਲਾਗੂ ਕੁਝ ਰੋਕਾਂ ਵਿੱਚ ਢਿੱਲ ਦਿੱਤੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Extremists of Kashmir Valley have surrendered says Governor Malik