ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਘੁਸਪੈਠ ਦੀ ਹਰ ਕੋਸਿ਼ਸ਼ ਕਰਾਂਗੇ ਨਾਕਾਮ : ਸੀਤਾਰਮਨ

ਪਾਕਿਸਤਾਨ ਦੀ ਸਰਹੱਦ ਤੋਂ ਘੁਸਪੈਠ ਦੀ ਹਰ ਕੋਸ਼ਿਸ਼ ਨਾਕਾਮ ਬਣਾ ਦਿੱਤੀ ਜਾਏਗੀ ਅਤੇ ਘੁਸਪੈਠੀਆਂ ਪ੍ਰਤੀ ਸਖ਼ਤੀ ਨਾਲ ਪੇਸ਼ ਆਇਆ ਜਾਏਗਾ। ਸ਼ਨੀਵਾਰ ਨੂੰ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਘੁਸਪੈਠ ਦੀ ਕਿਸੇ ਵੀ ਕੋਸ਼ਿਸ਼ ਨੂੰ ਸਫਲ ਨਹੀਂ ਹੋਣ ਦਿੱਤਾ ਜਾਏਗਾ। ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਸਰਹੱਦਾਂ ਚ ਘੁਸਪੈਠ ਕਰਨ ਵਾਲੇ ਅੱਤਵਾਦੀਆਂ ਨੂੰ ਮੁੰਹਤੋੜ ਜਵਾਬ ਦਿੱਤਾ ਜਾਵੇਗਾ। 

 

ਰੱਖਿਆ ਮੰਤਰੀ ਨੇ ਕਿਹਾ ਕਿ ਦੇਸ਼ ਦੀ ਰੱਖਿਆ ਮੰਤਰੀ ਵਜੋਂ ਸਰਹੱਦਾਂ ਦਾ ਧਿਆਨ ਰੱਖਣਾ ਅਤੇ ਘੁਸਪੈਠ ਰੋਕਣਾ ਮੇਰੀ ਜ਼ਿੰਮੇਵਾਰੀ ਹੈ। ਇਕ ਸਵਾਲ ਦੇ ਜਵਾਬ ਵਿਚ ਰੱਖਿਆ ਮੰਤਰੀ ਨੇ ਕਿਹਾ ਕਿ ਟੂ-ਪਲੱਸ-ਟੂ ਗੱਲਬਾਤ 6 ਸਤੰਬਰ ਨੂੰ ਦਿੱਲੀ ਵਿਚ ਹੋਵੇਗੀ। ਇਸ ਵਿਚ ਮੇਰੇ ਤੋਂ ਇਲਾਵਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਅਤੇ ਅਮਰੀਕਾ ਦੇ ਵਿਦੇਸ਼ ਮੰਤਰੀ ਵੀ ਹਿੱਸਾ ਲੈਣਗੇ। ਦੋਵਾਂ ਦੇਸ਼ਾਂ ਦਰਮਿਆਨ ਰੱਖਿਆ ਅਤੇ ਜੰਗੀ ਸਹਿਯੋਗ ਹੋਰ ਮਜ਼ਬੂਤ ਕਰਨ 'ਤੇ ਕੇਂਦਰਿਤ ਇਸ ਤਰ੍ਹਾਂ ਦੀ ਇਹ ਪਹਿਲੀ ਸ਼ੁਰੂਆਤ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Failure to try everybody intrusion: Sitharaman