ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਿੱਲੀ ਗੈਂਗਰੇਪ–ਕਤਲ ਕਾਂਡ ਦੇ 4 ਦੋਸ਼ੀਆਂ ਦੇ ਪਰਿਵਾਰਾਂ ਨੇ ਮੰਗੀ ਇੱਛਾ–ਮੌਤ

ਦਿੱਲੀ ਗੈਂਗਰੇਪ–ਕਤਲ ਕਾਂਡ ਦੇ 4 ਦੋਸ਼ੀਆਂ ਦੇ ਪਰਿਵਾਰਾਂ ਨੇ ਮੰਗੀ ਇੱਛਾ–ਮੌਤ

16 ਦਸੰਬਰ, 2012 ਨੂੰ ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ’ਚ ਪੈਰਾ–ਮੈਡੀਕਲ ਦੀ ਇੱਕ ਵਿਦਿਆਰਥਣ ਨਾਲ ਵਾਪਰੇ ਸਮੂਹਕ ਬਲਾਤਕਾਰ ਤੇ ਕਤਲ ਕਾਂਡ (ਜਿਸ ਨੂੰ ਨਿਰਭਯਾ ਕੇਸ ਦੇ ਨਾਂਅ ਨਾਲ ਵੀ ਜਾਣਿਆ ਜਾਂਦਾ ਹੈ) ਦੇ ਚਾਰ ਦੋਸ਼ੀ ਹੁਣ ਆਉਂਦੀ 20 ਮਾਰਚ ਨੂੰ ਤੈਅ ਫਾਂਸੀ ਦੀ ਸਜ਼ਾ ਤੋਂ ਬਚਣ ਲਈ ਨਿੱਤ ਨਵੇਂ ਪੈਂਤੜੇ ਅਪਣਾ ਰਹੇ ਹਨ। ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਹੁਣ ‘ਇੱਛਾ–ਮੌਤ’ ਮੰਗੀ ਹੈ। ਪਹਿਲਾਂ ਉਹ ਅਦਾਲਤ ਦੇ ਬਾਹਰ ਰੋਸ ਮੁਜ਼ਾਹਰਾ ਵੀ ਕਰਦੇ ਰਹੇ ਹਨ।

 

 

ਚਾਰ ਦੋਸ਼ੀਆਂ ਦੇ ਪਰਿਵਾਰਕ ਮੈਂਬਰਾਂ ਨੇ ਹੁਣ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੁੰ ਇੱਕ ਚਿੱਠੀ ਲਿਖ ਕੇ ਇੱਛਾ–ਮੌਤ ਮੰਗੀ ਹੈ। ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਨੂੰ ਮਰਨ ਦੀ ਇਜਾਜ਼ਤ ਦਿੱਤੀ ਜਾਵੇ।

 

 

ਐਤਵਾਰ ਨੂੰ ਨਿਰਭਯਾ ਕੇਸ ਦੇ ਚਾਰ ਦੋਸ਼ੀਆਂ ਦੇ ਪਰਿਵਾਰ ਨੇ ਰਾਸ਼ਟਰਪਤੀ ਤੋਂ ਆਪਣੇ ਲਈ ਇੱਛਾ–ਮੌਤ ਦੀ ਇਜਾਜ਼ਤ ਮੰਗੀ ਹੈ। 13 ਵਿਅਕਤੀਆਂ ਨੇ ਚਿੱਠੀ ਲਿਖ ਕੇ ਇੱਛਾ–ਮੌਤ ਮੰਗੀ ਹੈ। ਦੋਸ਼ੀ ਮੁਕੇਸ਼ ਦੇ ਪਰਿਵਾਰ ’ਚ ਦੋ ਜਣਿਆਂ, ਦੋਸ਼ੀ ਪਵਨ ਤੇ ਵਿਨੇ ਦੇ ਪਰਿਵਾਰ ਦੇ ਚਾਰ–ਚਾਰ ਅਤੇ ਅਕਸ਼ੇ ਦੇ ਪਰਿਵਾਰ ਦੇ 3 ਮੈਂਬਰਾਂ ਨੇ ਇਸ ਬਾਰੇ ਰਾਸ਼ਟਰਪਤੀ ਨੂੰ ਚਿੱਠੀ ਲਿਖੀ ਹੈ।

 

 

ਪਟਿਆਲਾ ਹਾਊਸ ਕੋਰਟ ਨੇ ਬੀਤੀ 5 ਮਾਰਚ ਨੂੰ ਚੌਥੀ ਵਾਰ ਚਾਰੇ ਦੋਸ਼ੀਆਂ ਦੇ ਡੈੱਥ–ਵਾਰੰਟ ਜਾਰੀ ਕੀਤੇ ਸਨ। ਕਾਨੂੰਨੀ ਮਾਹਿਰਾਂ ਮੁਤਾਬਕ ਇਨ੍ਹਾਂ ਦੋਸ਼ੀਆਂ ਦੇ ਤਦ ਸਾਰੇ ਕਾਨੂੰਨੀ ਵਿਕਲਪ ਖ਼ਤਮ ਹੋ ਚੁੱਕੇ ਹਨ। ਇਸ ਲਈ ਤਦ ਹੀ ਜਾਪਣ ਲੱਗ ਪਿਆ ਸੀ ਕਿ 20 ਮਾਰਚ ਨੂੰ ਇਨ੍ਹਾਂ ਦੋਸ਼ੀਆਂ ਨੂੰ ਫਾਂਸੀ ਜ਼ਰੂਰ ਹੋ ਜਾਵੇਗੀ।

 

 

ਇਸ ਤੋਂ ਪਹਿਲਾਂ ਅਦਾਲਤ ਵੱਲੋਂ 22 ਜਨਵਰੀ, 1 ਫ਼ਰਵਰੀ ਅਤੇ 3 ਮਾਰਚ ਨੂੰ ਵੀ ਤਿੰਨ ਡੈੱਥ–ਵਾਰੰਟ ਜਾਰੀ ਹੋ ਚੁੱਕੇ ਸਨ ਪਰ ਹਰ ਵਾਰ ਉਹ ਕਾਨੁੰਨੀ ਕਾਰਨਾਂ ਤੇ ਦੋਸ਼ੀਆਂ ਦੀਆਂ ਅਪੀਲਾਂ ਕਾਰਨ ਰੱਦ ਹੁੰਦੇ ਰਹੇ ਹਨ।

 

 

ਚੇਤੇ ਰਹੇ ਕਿ 16 ਦਸੰਬਰ, 2012 ਨੂੰ ਪੈਰਾ–ਮੈਡੀਕਲ ਦੀ ਇੱਕ ਵਿਦਿਆਰਥਣ ਨਾਲ ਛੇ ਜਣਿਆਂ ਨੇ ਬਹੁਤ ਵਹਿਸ਼ੀਆਨਾ ਤਰੀਕੇ ਸਮੂਹਕ ਬਲਾਤਕਾਰ ਕੀਤਾ ਸੀ ਤੇ ਫਿਰ ਉਸ ਨੂੰ ਚੱਲਦੀ ਬੱਸ ’ਚੋਂ ਬਾਹਰ ਸੁੱਟ ਦਿੱਤਾ ਸੀ। ਉਸ ਨੂੰ ਬਹੁਤ ਬੁਰੀ ਤਰ੍ਹਾਂ ਜ਼ਖ਼ਮੀ ਹਾਲਤ ’ਚ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ।

 

 

ਉਸ ਦਾ ਬਹੁਤ ਇਲਾਜ ਕੀਤਾ ਗਿਆ ਪਰ ਉਹ ਠੀਕ ਨਹੀਂ ਹੋ ਰਹੀ ਸੀ। ਤਦ ਉਸ ਨੂੰ ਸਿੰਗਾਪੁਰ ਭੇਜਿਆ ਗਿਆ ਸੀ; ਜਿੱਥੇ ਉਹ 29 ਦਸੰਬਰ, 2012 ਨੂੰ ਦਮ ਤੋੜ ਗਈ ਸੀ। ਅਦਾਲਤ ਨੇ ਚਾਰ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਸੀ।

 

 

ਇੱਕ ਦੋਸ਼ੀ ਰਾਮ ਸਿੰਘ ਪਹਿਲਾਂ ਹੀ ਤਿਹਾੜ ਜੇਲ੍ਹ ਵਿੱਚ ਖ਼ੁਦਕੁਸ਼ੀ ਕਰ ਗਿਆ ਸੀ ਤੇ ਇੱਕ ਨਾਬਾਲਗ਼ ਦੋਸ਼ੀ ਨੂੰ ਤਿੰਨ ਸਾਲ ਬਾਲ–ਸੁਧਾਰ ਘਰ ਵਿੱਚ ਰੱਖ ਕੇ ਰਿਹਾਅ ਕਰ ਦਿੱਤਾ ਗਿਆ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Family Members of 4 Culprits of Delhi Gangrape and Murder case now seeking Euthanasia