ਹਰਿਆਣਵੀ ਗਾਇਕ ਅਤੇ ਡਾਂਸਰ ਸਪਨਾ ਚੌਧਰੀ ਨੂੰ ਅੱਜ ਭਾਰਤੀ ਜਨਤਾ ਪਾਰਟੀ ਦੀ ਮੈਂਬਰਸ਼ਿਪ ਦਿੱਤੀ ਗਈ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਅਤੇ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਡਾ. ਹਰਸ਼ਵਰਧਨ ਅਤੇ ਵਿਜੇ ਗੋਇਲ ਸਣੇ ਕਈ ਨੇਤਾ ਮੌਜੂਦ ਸਨ।

ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ ਵਿੱਚ ਦਿੱਲੀ ਭਾਜਪਾ ਮੈਂਬਰਸ਼ਿਪ ਮੁਹਿੰਮ 2019 ਦੀ ਸ਼ੁਰੂਆਤ ਕਰਦੇ ਹੋਏ ਸਪਨਾ ਚੌਧਰੀ ਨੂੰ ਪਾਰਟੀ ਦੀ ਮੈਂਬਰਸ਼ਿਪ ਦਿੱਤੀ ਗਈ।
Haryanavi dancer Sapna Chaudhary joins Bharatiya Janata Party at the party's membership drive program in Delhi. pic.twitter.com/G9jmj0tOrt
— ANI (@ANI) July 7, 2019
ਇਸ ਮੌਕੇ ਮਨੋਜ ਤਿਵਾੜੀ ਨੇ ਕਿਹਾ ਕਿ ਅਸੀਂ ਵਿਧਾਨ ਸਭਾ ਵਿੱਚ ਪਾਰਟੀ ਦੀ ਮੈਂਬਰਸ਼ਿਪ 51 ਪ੍ਰਤੀਸ਼ਤ ਲੈ ਕੇ ਜਾਵਾਂਗੇ ਜਿਸ ਨਾਲ ਚੋਣਾਂ ਵਿੱਚ ਪਾਰਟੀ ਜਿੱਤ ਹਾਸਲ ਕਰ ਸਕੇ।
ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਭਾਜਪਾ ਦਾ ਮੈਂਬਰ ਇੱਕ ਸਿਪਾਹੀ ਵਰਗਾ ਹੈ ਜਿਸ ਤਰ੍ਹਾਂ ਸਿਪਾਹੀ ਸਰਹੱਦ 'ਤੇ ਦੇਸ਼ ਲਈ ਲੜਾਈ ਲੜਦਾ ਹੈ, ਉਸੇ ਤਰ੍ਹਾਂ ਭਾਜਪਾ ਮੈਂਬਰ ਹਮੇਸ਼ਾ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਦੇ ਪਸਾਰ ਅਤੇ ਅਸ਼ਾਂਤ ਲੋਕਾਂ ਨਾਲ ਲੜਨ ਲਈ ਤਿਆਰ ਰਹਿੰਦਾ ਹੈ।