ਅਗਲੀ ਕਹਾਣੀ

ਸਰਕਾਰ ਅਮੀਰਾਂ ਦਾ ਕਰਜ਼ਾ ਮੁਆਫ ਕਰ ਸਕਦੀ ਹੈ, ਤਾਂ ਕਿਸਾਨਾਂ ਦਾ ਕਿਉਂ ਨਹੀਂ : ਰਾਹੁਲ

ਸਰਕਾਰ ਅਮੀਰਾਂ ਦਾ ਕਰਜਾ਼ ਮੁਆਫ ਕਰ ਸਕਦੀ ਹੈ, ਤਾਂ ਕਿਸਾਨਾਂ ਦਾ ਕਿਉ਼ ਨਹੀਂ : ਰਾਹੁਲ

ਪੰਜਾਬ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ `ਤੇ ਕਿਸਾਨਾਂ ਨਾਲ ਧੋਖਾ ਕਰਨ ਦਾ ਦੋਸ ਲਗਾਉਂਦੇ ਹੋਏ ਕਿਹਾ ਕਿ ਜੇਕਰ ਕੇਂਦਰ ਸਰਕਾਰ ਆਪਣੇ 15 ਅਮੀਰ ਦੋਸਤਾਂ ਦਾ ਸਾਢੇ ਤਿੰਨ ਲੱਖ ਕਰੋੜ ਰੁਪਏ ਦਾ ਕਰਜ਼ਾ ਮੁਆਫ ਕਰ ਸਕਦੀ ਹੈ ਤਾਂ ਕਰੋੜਾਂ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ `ਚ ਉਨ੍ਹਾਂ ਨੂੰ ਪ੍ਰੇਸ਼ਾਨੀ ਕਿਉਂ ਹੈ।


ਗਾਂਧੀ ਨੇ ਸ਼ੁੱਕਰਵਾਰ ਨੂੰ ਖੇਤੀ ਕਰਜ਼ੇ ਤੋਂ ਮੁਕਤ ਅਤੇ ਫਸਲ ਦੀ ਡੇਢ ਗੁਣਾ ਕੀਮਤ ਦਿਵਾਉਣ ਲਈ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਆਯੋਜਿਤ ਸੰਸਦ ਮਾਰਚ `ਚ ਪਹੁੰਚੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਕੋਲ ਕਿਸਾਨਾਂ ਦੀ ਗੱਲ ਸੁਣਨ ਦਾ ਸਮਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਦੇਸ਼ `ਚ ਦੋ ਮੁੱਦੇ ਸਭ ਤੋਂ ਗੰਭੀਰ ਹਨ। ਪਹਿਲਾਂ ਨੌਜਵਾਨਾਂ ਦੇ ਰੁਜ਼ਗਾਰ ਦਾ ਸੰਕਟ ਅਤੇ ਦੂਜਾ ਕਿਸਾਨ ਦਾ ਸੰਕਟ। ਲੜਾਈ ਕਿਸਾਨ ਅਤੇ ਨੌਜਵਾਨਾਂ ਦੇ ਭਵਿੱਖ ਦੀ ਹੈ।


ਕਾਂਗਰਸ ਪ੍ਰਧਾਨ ਨੇ ਕਿਹਾ ਕਿ ਸਰਕਾਰ ਹੁਣ 12.5 ਲੱਖ ਕਰੋੜ ਰੁਪਏ ਦਾ ਐਨਪੀਏ ਮੁਆਫ ਕਰਨ ਦੀ ਯੋਜਨਾ ਬਣਾ ਰਹੀ ਹੈ। ਗਾਂਧੀ ਨੇ ਕਿਹਾ ਕਿ ਅੱਜ ਕਿਸਾਨ ਤੋਹਫਾ ਨਹੀਂ ਆਪਣਾ ਹੱਕ ਮੰਗ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਹਿੰਦੁਸਤਾਨ ਦੇ ਸਾਹਮਣੇ ਦੋ ਵੱਡੇ ਮੁੱਦੇ ਹਨ। ਇਕ ਮੁੱਦਾ ਕਿਸਾਨਾਂ ਦਾ ਭਵਿੱਖ ਅਤੇ ਦੂਜਾ ਨੌਜਵਾਨਾਂ ਦੇ ਰੁਜ਼ਗਾਰ ਦਾ ਮੁੱਦਾ। ਉਨ੍ਹਾਂ ਕਿਹਾ ਕਿ ਦੇਸ਼ ਦੇ 15 ਲੋਕਾਂ ਦਾ ਸਾਢੇ ਤਿੰਨ ਲੱਖ ਕਰੋੜ ਰੁਪਏ ਮੁਆਫ ਕੀਤੇ ਗਏ ਹਨ। ਜੇਕਰ ਇਨ੍ਹਾਂ ਕਰਜ਼ਾ ਮੁਆਫ ਹੋ ਸਕਦਾ ਹੈ, ਤਾਂ ਹਿੰਦੁਸਤਾਨ ਦੇ ਕਿਸਾਨਾਂ ਦਾ ਕਰਜ਼ਾ ਵੀ ਮੁਆਫ ਕੀਤਾ ਜਾਣਾ ਚਾਹੀਦਾ।


ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਕੋਈ ਵੀ ਹਿੰਦੁਸਤਾਨ ਦੇ ਕਿਸਾਨਾਂ ਦੀ ਆਵਾਜ਼ ਚੁੱਪ ਨਹੀਂ ਕਰਵਾ ਸਕਦਾ। ਸਰਕਾਰ ਕਿਸਾਨਾਂ ਦਾ ਅਪਮਾਨ ਕਰੇਗੀ ਤਾਂ ਸਰਕਾਰ ਨੂੰ ਨੌਜਵਾਨ, ਕਿਸਾਨ ਹਟਾ ਦੇਣਗੇ। ਅਸੀਂ ਕਿਸਾਨਾਂ ਨਾਲ ਖੜ੍ਹੇ ਹਾਂ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਨੌਜਵਾਨਾਂ, ਮਹਿਲਾਵਾਂ ਅਤੇ ਕਿਸਾਨਾਂ ਨੇ ਬਣਾਇਆ ਹੈ। ਉਨ੍ਹਾਂ ਕਿਹਾ ਕਿ ਅਸੀਂ ਹਿੰਦੁਸਤਾਨ ਦੇ ਕਿਸਾਨਾਂ ਨਾਲ ਖੜ੍ਹੇ ਹਾਂ।
  

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Farmers not asking for free gifts Rahul Gandhi at mega rally in Delhi