ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

207 ਕਿਸਾਨ ਜਥੇਬੰਦੀਆਂ ਮੰਗਾਂ ਨੂੰ ਲੈ ਕੇ ਕਰਨਗੀਆਂ ਰਾਮਲੀਲਾ ਮੈਦਾਨ `ਚ ਕਿਸਾਨ ਮਹਾਂਸੰਮੇਲਨ

207 ਕਿਸਾਨ ਜਥੇਬੰਦੀਆਂ ਮੰਗਾਂ ਨੂੰ ਲੈ ਕੇ ਰਾਮਲੀਲਾ ਮੈਦਾਨ `ਚ ਕਰਨਗੀਆਂ ਕਿਸਾਨ ਮਹਾਂਸੰਮੇਲਨ

ਫਸਲ ਦੇ ਉਚਿਤ ਮੁੱਲ ਸਮੇਤ ਹੋਰ ਮੰਗਾਂ ਨੂੰ ਲੈ ਕੇ ਇਕ ਵਾਰ ਫਿਰ ਦੇਸ਼ ਭਰ ਦੇ ਕਿਸਾਨ ਦਿੱਲੀ `ਚ 29 ਅਤੇ 30 ਨਵੰਬਰ ਨੂੰ ਜੁਟਣਗੇ। ਵੱਖ ਵੱਖ ਸੂਬਿਆਂ `ਚ ਕੰਮ ਕਰਦੀਆਂ 207 ਕਿਸਾਨ ਜਥੇਬੰਦੀਆਂ ਵੱਲੋਂ ਅਖਿਲ ਭਾਰਤੀ ਕਿਸਾਨ ਸੰਘਰਸ਼ ਕਮੇਟੀ ਦੇ ਬੈਨਰ ਹੇਠ ਦਿੱਲੀ ਦੇ ਰਾਮਲੀਲਾ ਮੈਦਾਨ `ਚ ਦੋ ਰੋਜ਼ਾ ਕਿਸਾਨ ਮਹਾਂਸੰਮੇਲਨ ਦਾ ਆਯੋਜਨ ਕੀਤਾ ਜਾਵੇਗਾ। ਇਹ ਜਾਣਕਾਰੀ ਕਮੇਟੀ ਦੇ ਪ੍ਰਧਾਨ ਵੀਐਮ ਸਿੰਘ ਨੇ ਵੀਰਵਾਰ ਦਿੱਤੀ।


ਉਨ੍ਹਾਂ ਦੱਸਿਆ ਕਿ ਤਿੰਨ ਦਿਨ ਦੇ ਇਸ ਅੰਦੋਲਨ ਦੌਰਾਨ 28 ਨਵੰਬਰ ਨੂੰ ਸਾਰੀਆਂ ਕਿਸਾਨ ਜਥੇਬੰਦੀਆਂ ਦੇ ਪ੍ਰਤੀਨਿਧ ਦਿੱਲੀ ਨਾਲ ਲੱਗਦੇ ਸ਼ਹਿਰਾਂ ਫਰੀਦਾਬਾਦ, ਗਾਜੀਆਬਾਦ ਅਤੇ ਗੁਰੂਗ੍ਰਾਮ `ਚ ਇਕੱਠੇ ਹੋਣਗੇ। ਇਸ ਤੋਂ ਬਾਅਦ ਸਾਰੀਆਂ ਕਿਸਾਨ ਜਥੇਬੰਦੀਆਂ ਦੋ ਰੋਜ਼ਾ ਕਿਸਾਨ ਮਹਾਂਸੰਮੇਲਨ `ਚ ਹਿੱਸਾ ਲੈਣ ਲਈ ਪੈਦਲ ਮਾਰਚ ਕਰਕੇ ਰਾਮਲੀਲਾ ਮੈਦਾਨ ਪਹੁੰਚਣਗੇ।


ਇਸ ਦੌਰਾਨ ਸਵਰਾਜ ਇੰਡੀਆ ਦੇ ਸੰਯੋਜਕ ਅਤੇ ਅਖਿਲ ਭਾਰਤੀ ਕਿਸਾਨ ਸੰਘਰਸ਼ ਕਮੇਟੀ ਦੇ ਮੈਂਬਰ ਯੋਗੇਂਦਰ ਯਾਦਵ ਨੇ ਕਿਹਾ ਕਿ ਸੰਮੇਲਨ ਦੇ ਪਹਿਲੇ ਦਿਨ ਕਿਸਾਨਾਂ ਦੀ ਮੌਜੂਦਾ ਹਾਲਤ ਅਤੇ ਸਰਕਾਰ ਵੱਲੋਂ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ ਦੇ ਦਾਅਵਿਆਂ ਦੇ ਹਕੀਕਤ `ਤੇ ਚਰਚਾ ਕੀਤੀ ਜਾਵੇਗੀ। ਸਰਕਾਰ `ਤੇ ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਦਾ ਦਬਾਅ ਬਣਾਉਣ ਲਈ ਵੱਖ ਵੱਖ ਰਾਜਨੀਤਿਕ ਦਲਾਂ ਦੇ ਪ੍ਰਤੀਨਿਧ ਵੀ ਸੰਮੇਲਨ `ਚ ਹਿੱਸਾ ਲੈਣਗੇ।


ਉਨ੍ਹਾਂ ਕਿਹਾ ਕਿ ਇਸ ਅੰਦੋਲਨ ਦਾ ਮਕਸਦ ਕਿਸਾਨਾਂ ਦੀਆਂ ਦੋ ਮੁੱਖ ਮੰਗਾਂ (ਕਿਸਾਨਾਂ ਦੀ ਕਰਜ਼ਾ ਮੁਆਫੀ ਦੇ ਕੇਂਦਰ ਅਤੇ ਰਾਜ ਸਰਕਾਰਾਂ ਦੇ ਵਾਅਦੇ ਨੂੰ ਪੂਰਾ ਕੀਤਾ ਜਾਵੇ ਅਤੇ ਕਿਸਾਨਾਂ ਨੂੰ ਫਸਲ ਦਾ ਉਚਿਤ ਮੁੱਲ ਮਿਲੇ) ਨੂੰ ਪੂਰਾ ਕਰਵਾਉਣ ਲਈ ਸਰਕਾਰ `ਤੇ ਦਬਾਅ ਬਣਾਉਣਾ ਹੈ। ਇਸ ਦੌਰਾਨ ਸੰਘਰਸ਼ ਕਮੇਟੀ ਦੇ ਮੈਂਬਰ ਅਤੇ ਮਾਕਪਾ ਆਗੂ ਹਨਾਨ ਮੋਲਾ ਨੇ ਕਿਹਾ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਰਾਸ਼ਟਰੀ ਪੱਧਰ `ਤੇ ਚੁੱਕਣ ਲਈ ਇਸ ਅੰਦੋਲਨ ਦੀ ਰੂਪਰੇਖਾ ਤੈਅ ਕੀਤੀ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਿਸਾਨ ਅੰਦੋਲਨ ਦਾ ਇਹ ਦੌਰ ਦੋ ਦਹਾਕੇ ਪਹਿਲਾਂ ਦਿੱਲੀ ਦੇ ਬੋਟ ਕਲੱਬ `ਚ ਕਿਸਾਨ ਆਗੂ ਮਹਿੰਦਰ ਸਿੰਘ ਟਿਕੈਤ ਵੱਲੋਂ ਆਯੋਜਿਤ ਇਤਿਹਾਸਕ ਕਿਸਾਨ ਰੈਲੀ ਦੇ ਬਰਾਬਰ ਹੋਵੇਗਾ।


ਜਿ਼ਕਰਯੋਗ ਹੈ ਕਿ ਪਿਛਲੇ ਮਹੀਨੇ ਭਾਰਤੀ ਕਿਸਾਨ ਯੂਨੀਅਨ ਦੇ ਬੈਨਰ ਹੇਠ ਆਯੋਜਿਤ ਅੰਦੋਲਨ `ਚ ਕਿਸਾਨ ਸੰਗਠਨਾਂ ਨੇ ਇਕਜੁੱਟ ਹੋਕੇ ਦਿੱਲੀ ਮਾਰਚ ਕੀਤਾ ਸੀ। ਮੱਧ ਪ੍ਰਦੇਸ਼ ਦੇ ਕਿਸਾਨ ਆਗੂ ਡਾ. ਸੁਨੀਲਮ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਵਾਦਿਆਂ ਦੀ ਹਕੀਕਤ ਨੂੰ ਚੋਣਾਵੀਂ ਸੂਬਿਆਂ `ਚ ਮੁੱਖ ਮੁੱਦਾ ਬਣਾਇਆ ਜਾਵੇਗਾ। ਜਿ਼ਕਰਯੋਗ ਹੈ ਕਿ ਅਗਲੇ ਦੋ ਮਹੀਨਿਆਂ `ਚ ਪੰਜ ਸੂਬਿਆਂ ਮੱਧ ਪ੍ਰਦੇਸ਼, ਰਾਜਸਥਾਨ, ਛੱਤੀਸਗੜ੍ਹ, ਮਿਜੋਰਮ ਅਤੇ ਤੇਲੰਗਾਨਾ ਵਿਧਾਨ ਸਭਾ ਚੋਣਾਂ ਹੋਣੀਆਂ ਹਨ।
  

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Farmers Will Protest Again Bjp In Elections kisan andolan at ramlila maidan delhi 29 30 october