ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਆਰਟੀਕਲ 35 ਦੀ ਸੁਰੱਖਿਆ ਕਰੋ ਨਹੀਂ ਤਾਂ ਸਥਾਨਕ ਚੋਣਾਂ ਦਾ ਬਾਈਕਾਟ ਕਰਾਂਗੇ: ਫ਼ਾਰੂਕ਼ ਅਬਦੁੱਲਾ

ਫਾਰੂਕ ਅਬਦੁੱਲਾ

ਨੈਸ਼ਨਲ ਕਾਨਫਰੰਸ ਲੀਡਰ ਫਾਰੂਕ ਅਬਦੁੱਲਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਲੋਕਲ ਬਾਡੀਜ਼ ਚੋਣਾਂ 'ਚ ਹਿੱਸਾ ਨਹੀਂ ਲਵੇਗੀ ਜਦੋਂ ਤੱਕ ਕੇਂਦਰ ਅਤੇ ਸੂਬਾ ਸਰਕਾਰ ਆਰਟੀਕਲ 35 ਏ' ਤੇ ਆਪਣੀ ਸਥਿਤੀ ਸਪੱਸ਼ਟ ਨਹੀਂ ਕਰਦੀ ਅਤੇ ਅਦਾਲਤ ਦੇ ਅੰਦਰ ਆਰਟੀਕਲ 35 ਏ ਦੀ  ਸੁਰੱਖਿਆ ਲਈ ਪ੍ਰਭਾਵਸ਼ਾਲੀ ਕਦਮ ਨਹੀਂ ਚੁੱਕਦੀ।

 

ਸੁਪਰੀਮ ਕੋਰਟ ਸੰਵਿਧਾਨ ਦੇ ਆਰਟੀਕਲ ਦੇ ਵਿਰੁੱਧ ਗ਼ੈਰ-ਸਰਕਾਰੀ ਸੰਗਠਨਾਂ ਅਤੇ ਵਿਅਕਤੀਆਂ ਵੱਲੋਂ ਦਾਇਰ ਪਟੀਸ਼ਨਾਂ ਦੀ ਸੁਣਵਾਈ ਕਰ ਰਹੀ ਹੈ, ਜੋ ਸੂਬੇ ਦੀ ਜਾਇਦਾਦ ਦੀ ਮਲਕੀਅਤ ਅਤੇ ਸਰਕਾਰੀ ਨੌਕਰੀਆਂ ਲਈ ਸਿਰਫ ਜੰਮੂ ਅਤੇ ਕਸ਼ਮੀਰ ਦੇ ਸਥਾਈ ਨਿਵਾਸੀਆਂ ਨੂੰ ਹੱਕ ਦਿੰਦਾ ਹੈ.।

 

ਉੱਚ ਅਦਾਲਤ ਨੇ ਪਿਛਲੇ ਹਫ਼ਤੇ ਧਾਰਾ 35 ਏ ਦੇ ਖਿਲਾਫ ਪਟੀਸ਼ਨਾਂ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਸੀ। ਜਦੋ ਕੇਂਦਰ ਅਤੇ ਸੂਬਾ ਸਰਕਾਰ ਨੇ ਦਲੀਲ ਦਿੱਤੀ ਸੀ ਕਿ ਇਸ ਨਾਲ ਪੰਚਾਇਤੀ ਅਤੇ ਸਥਾਨਕ ਬਾਡੀਜ਼ ਚੋਣਾਂ ਤੋਂ ਪਹਿਲਾਂ ਸੂਬੇ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਖਰਾਬ ਹੋ ਸਕਦੀ ਹੈ।

 

ਸੂਬਾ ਸਰਕਾਰ ਦੀ ਪ੍ਰਤੀਨਿਧਤਾ ਕਰਦੇ ਹੋਏ ਐਡੀਸ਼ਨਲ ਸਾਲਿਸਿਟਰ ਜਨਰਲ ਤੁਸ਼ਾਰ ਮੇਹਤਾ ਨੇ ਕਿਹਾ ਕਿ ਇਸ ਸਮੇਂ ਆਰਟੀਕਲ 35 ਏ ਬਾਰੇ ਕੋਈ ਵੀ ਬਹਿਸ ਕਾਨੂੰਨ ਵਿਵਸਥਾ ਦੀ ਸਥਿਤੀ 'ਤੇ ਪ੍ਰਭਾਵ ਪਾਵੇਗੀ, ਜਿੱਥੇ ਸਰਪੰਚ ਦੀਆਂ 4,500 ਤੋਂ ਵੱਧ ਅਤੇ 1,145 ਵਾਰਡਾਂ ਦੀਆਂ ਚੋਣਾਂ ਹੋਣੀਆਂ ਹਨ। ਜੇਕਰ ਇਹ ਚੋਣਾਂ ਨਹੀਂ ਹੁੰਦੀਆਂ ਤਾਂ 4,335 ਕਰੋੜ ਦੀ ਵਿੱਤੀ ਸਹਾਇਤਾ ਖ਼ਤਮ ਹੋ ਜਾਵੇਗੀ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Farooq Abdullah said his party will not participate in local body elections unless the government clear their position on Article 35 A