ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜੰਮੂ ਕਸ਼ਮੀਰ ਦੇ ਸਾਬਕਾ CM ਫਾਰੁਖ ਅਬਦੁੱਲਾ ਨੇ ਕਿਹਾ ਹੈ ਕਿ ਅਸੀਂ ਪੱਥਰਬਾਜ਼ ਨਹੀਂ, ਕੋਰਟ ਜਾਵੇਗਾ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਲੋਕ ਸਭਾ 'ਚ ਜੰਮੂ ਕਸ਼ਮੀਰ ਪੁਨਰਗਠਨ ਬਿੱਲ ਪੇਸ਼ ਕੀਤਾ। ਇਸ ਤੋਂ ਬਾਅਦ ਸਦਨ ਵਿੱਚ ਕਾਂਗਰਸੀ ਨੇਤਾ ਅਧੀਰ ਰੰਜਨ ਚੌਧਰੀ ਨੇ ਕਿਹਾ ਕਿ ਮੈਨੂੰ ਨਹੀਂ ਲੱਗਦਾ ਕਿ ਤੁਸੀਂ ਪੀਓਕੇ ਬਾਰੇ ਸੋਚ ਰਹੇ ਹੋ, ਤੁਸੀਂ ਸਾਰੇ ਨਿਯਮਾਂ ਦੀ ਉਲੰਘਣਾ ਕੀਤਾ ਅਤੇ ਇਕ ਸੂਬੇ ਨੂੰ ਰਾਤੋ-ਰਾਤ ਕੇਂਦਰੀ ਸ਼ਾਸਤ ਪ੍ਰਦੇਸ਼ ਵਿੱਚ ਬਦਲ ਦਿੱਤਾ।

 

ਕੇਂਦਰੀ ਗ੍ਰਹਿ ਮੰਤਰੀ ਨੇ ਮੰਗਲਵਾਰ ਨੂੰ ਕਿਹਾ ਕਿ ਨੈਸ਼ਨਲ ਕਾਨਫਰੰਸ ਨੇ ਨੇਤਾ ਅਤੇ ਸਾਂਸਦ ਫਾਰੂਕ ਅਬਦੁੱਲਾ ਨੂੰ ਨਾ ਤਾਂ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਨਾ ਹੀ ਗ੍ਰਿਫ਼ਤਾਰ ਕੀਤਾ ਗਿਆ ਹੈ, ਉਹ ਆਪਣੀ ਮਰਜ਼ੀ ਨਾਲ ਆਪਣੇ ਘਰ ਵਿੱਚ ਹਨ।

ਇਸ ਤੋਂ ਬਾਅਦ ਫਾਰੂਕ ਅਬਦੁੱਲਾ ਸਾਹਮਣੇ ਆਏ ਅਤੇ ਮੀਡੀਆ ਨੂੰ ਦੱਸਿਆ ਕਿ ਗ੍ਰਹਿ ਮੰਤਰੀ ਸੰਸਦ ਵਿਚ ਝੂਠ ਬੋਲ ਰਹੇ ਹਨ। ਅਬਦੁੱਲਾ ਨੇ ਕਿਹਾ ਕਿ ਗ੍ਰਹਿ ਮੰਤਰੀ ਝੂਠ ਬੋਲ ਰਹੇ ਹਨ ਕਿ ਮੈਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ।


ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੁਖ ਅਬਦੁੱਲਾ ਨੇ ਕਿਹਾ ਹੈ ਕਿ ਅਸੀਂ ਪੱਥਰਬਾਜ਼ ਨਹੀਂ, ਕੋਰਟ ਜਾਵੇਗਾ। ਉਹ ਸਾਨੂੰ ਮਾਰਨਾ ਚਾਹੁੰਦੇ ਹਨ। ਮੇਰਾ ਬੇਟਾ ਜੇਲ੍ਹ ਵਿੱਚ ਹੈ। ਫਾਰੂਕ ਅਬਦੁੱਲਾ ਨੇ ਕਿਹਾ, "ਜਦੋਂ ਮੇਰਾ ਸੂਬਾ ਸਾੜਿਆ ਜਾ ਰਿਹਾ ਹੈ ਅਤੇ ਲੋਕਾਂ ਨੂੰ ਜੇਲ੍ਹ ਵਿੱਚ ਸੁੱਟਿਆ ਜਾ ਰਿਹਾ ਹੈ ਤਾਂ ਮੈਂ ਆਪਣੇ ਘਰ ਵਿੱਚ ਕਿਉਂ ਰਹਾਂਗਾ।

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Farooq Abdullah said that we will go to the court and We are not stone throwers