ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਾਗਰਿਕਤਾ ਕਾਨੂੰਨ ਵਿਰੁਧ ਦਿੱਲੀ ਗੇਟ 'ਤੇ ਪ੍ਰਦਰਸ਼ਨ, ਗੱਡੀ ਨੂੰ ਲਾਈ ਅੱਗ

ਸਿਟੀਜ਼ਨਸ਼ਿਪ ਸੋਧ ਐਕਟ (ਸੀਏਏ) ਵਿਰੁੱਧ ਦੇਸ਼ ਦੇ ਕਈ ਖੇਤਰਾਂ ਵਿੱਚ ਵਿਰੋਧ ਪ੍ਰਦਰਸ਼ਨ ਜਾਰੀ ਹਨ। ਵੀਰਵਾਰ ਨੂੰ ਦਿੱਲੀ, ਉੱਤਰ ਪ੍ਰਦੇਸ਼, ਬਿਹਾਰ, ਕਰਨਾਟਕ, ਅਹਿਮਦਾਬਾਦ, ਮੁੰਬਈ ਸਣੇ ਕਈ ਸ਼ਹਿਰਾਂ ਵਿੱਚ ਵੀ ਨਾਗਰਿਕਤਾ ਕਾਨੂੰਨ ਵਿਰੁੱਧ ਪ੍ਰਦਰਸ਼ਨ ਕੀਤੇ ਗਏ। ਲਖਨਊ ਵਿੱਚ ਵੀ ਹਿੰਸਕ ਪ੍ਰਦਰਸ਼ਨ ਹੋਏ ਅਤੇ ਅੱਗ ਵੀ ਲੱਗੀ ਜਿਸ ਵਿਚ ਇੱਕ ਦੀ ਮੌਤ ਹੋ ਗਈ। ਉਥੇ, ਕਰਨਾਟਕ ਵਿੱਚ ਵੀ ਪ੍ਰਦਰਸ਼ਨ ਦੌਰਾਨ ਦੋ ਦੀ ਮੌਤ ਹੋ ਗਈ। 

 

ਦਿੱਲੀ ਵਿੱਚ ਸਾਵਧਾਨੀ ਵਜੋਂ ਬਹੁਤ ਸਾਰੇ ਮੈਟਰੋ ਸਟੇਸ਼ਨ ਨੁੂੰ ਅੱਜ ਵੀ ਬੰਦ ਰੱਖਿਆ। ਜਿਸ ਵਿੱਚ ਜਾਮੀਆ ਮਿਲੀਆ ਇਸਲਾਮੀਆ ਅਤੇ ਜਸੋਲਾ ਵਿਹਾਰ ਸ਼ਾਹੀਨ ਬਾਗ਼ ਮੈਟਰੋ ਸਟੇਸ਼ਨ ਸ਼ਾਮਲ ਹਨ। ਪ੍ਰਦਰਸ਼ਨਕਾਰੀਆਂ ਦੇ ਰਵੱਈਏ ਦੇ ਮੱਦੇਨਜ਼ਰ ਸ਼ੁੱਕਰਵਾਰ ਸਵੇਰੇ ਲਖਨਊ, ਬੰਗਲੁਰੂ, ਮੰਗਲੁਰੂ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਧਾਰਾ 144 ਲਾਗੂ ਹੈ ਅਤੇ ਕਈ ਥਾਵਾਂ 'ਤੇ ਇੰਟਰਨੈੱਟ ਬੰਦ ਹੈ।

 

ਦਿੱਲੀ ਗੇਟ ਵਿਖੇ ਸੀਏਏ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ

ਦਰਿਆਗੰਜ ਖੇਤਰ ਵਿੱਚ ਦਿੱਲੀ ਗੇਟ ਵਿਖੇ ਨਾਗਰਿਕਤਾ ਕਾਨੂੰਨ ਵਿਰੁੱਧ ਪ੍ਰਦਰਸ਼ਨ ਹਮਲਾਵਰ ਹੋ ਗਿਆ। ਕਾਰ ਨੂੰ ਅੱਗ ਲਗਾ ਦਿੱਤੀ ਗਈ।

 

 

 

ਸਚਿਨ ਪਾਇਲਟ ਨੇ ਟਵੀਟ ਕਰਕੇ ਲਿਖਿਆ ਕਿ ਕਾਂਗਰਸ ਨੇਤਾ ਵੇਣੂਗੋਪਾਲ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ


ਰਾਜਸਥਾਨ ਦੇ ਉਪ ਮੁੱਖ ਮੰਤਰੀ ਅਤੇ ਕਾਂਗਰਸ ਨੇਤਾ ਸਚਿਨ ਪਾਇਲਟ ਨੇ ਟਵੀਟ ਕੀਤਾ, "ਮੈਂ ਕੇਰਲ ਪੁਲਿਸ ਵੱਲੋਂ ਕੇਸੀ ਵੇਣੂਗੋਪਾਲ ਨੂੰ ਨਾਗਰਿਕਤਾ ਕਾਨੂੰਨ ਦੇ ਵਿਰੋਧ ਪ੍ਰਦਰਸ਼ਨ ਦੌਰਾਨ 
ਹਿਰਾਸਤ ਵਿੱਚ ਲਏ ਜਾਣ ਦੀ ਨਿੰਦਾ ਕਰਦਾ ਹਾਂ।"

 

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Fierce protests at the Delhi Gate against the citizenship law fire in the car