ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬਜਟ 2020-21 : ਸਿੱਖਿਆ ਦੇ ਖੇਤਰ 'ਚ ਖਰਚੇ ਜਾਣਗੇ 99,300 ਕਰੋੜ ਰੁਪਏ

ਕੇਂਦਰੀ ਵਿੱਤ ਮੰਤਰੀ ਸ੍ਰੀਮਤੀ ਨਿਰਮਲਾ ਸੀਤਾਰਮਣ ਅੱਜ ਦੇਸ਼ ਦਾ ਆਮ ਸਾਲਾਨਾ ਬਜਟ 2020–21 ਪੇਸ਼ ਕੀਤਾ। ਉਨ੍ਹਾਂ ਲੋਕ ਸਭਾ ’ਚ ਬਜਟ ਪੇਸ਼ ਕਰਦਿਆਂ ਸਿੱਖਿਆ ਖੇਤਰ ਲਈ ਵੱਡੀਆਂ ਯੋਜਨਾਵਾਂ ਦਾ ਐਲਾਨ ਕੀਤਾ।
 

ਵਿੱਤ ਮੰਤਰੀ ਨੇ ਦੱਸਿਆ ਕਿ ਸਰਕਾਰ ਨੇ ਮੌਜੂਦਾ ਬਜਟ 'ਚ ਸਿੱਖਿਆ ਖੇਤਰ ਲਈ ਲਗਭਗ 99,300 ਕਰੋੜ ਰੁਪਏ ਰੱਖੇ ਗਏ ਹਨ। ਹੁਣ ਆਨਲਾਈਨ ਡਿਗਰੀ ਪੱਧਰੀ ਪ੍ਰੋਗਰਾਮ ਚਲਾਏ ਜਾਣਗੇ। ਛੇਤੀ ਹੀ ਸਰਕਾਰ ਦੁਆਰਾ ਨਵੀਂ ਸਿੱਖਿਆ ਨੀਤੀ ਦਾ ਐਲਾਨ ਕੀਤਾ ਜਾਵੇਗਾ। ਜ਼ਿਲ੍ਹਾ ਹਸਪਤਾਲਾਂ 'ਚ ਮੈਡੀਕਲ ਕਾਲਜ ਸਥਾਪਤ ਕਰਨ ਦੀ ਯੋਜਨਾ ਵੀ ਬਣਾਈ ਜਾਵੇਗੀ। ਨੌਜਵਾਨ ਇੰਜੀਨੀਅਰਾਂ ਨੂੰ ਸਥਾਨਕ ਸੰਸਥਾਵਾਂ 'ਚ ਕੰਮ ਕਰਨ ਲਈ ਇੰਟਰਨਸ਼ਿਪ ਦੀ ਸਹੂਲਤ ਦਿੱਤੀ ਜਾਏਗੀ।
 

 

ਉਨ੍ਹਾਂ ਦੱਸਿਆ ਕਿ ਸਰਕਾਰ ਉੱਚ ਸਿੱਖਿਆ 'ਚ ਸੁਧਾਰ ਲਿਆਉਣ ਲਈ ਕੰਮ ਕਰ ਰਹੀ ਹੈ। ਵਿਦੇਸ਼ੀ ਵਿਦਿਆਰਥੀਆਂ ਨੂੰ ਭਾਰਤ ਵਿੱਚ ਪੜ੍ਹਾਈ ਲਈ ਸਹੂਲਤਾਂ ਦਿੱਤੀਆਂ ਜਾਣਗੀਆਂ। ਭਾਰਤ ਦੇ ਵਿਦਿਆਰਥੀਆਂ ਨੂੰ ਏਸ਼ੀਆ, ਅਫਰੀਕਾ ਦੇ ਦੇਸ਼ਾਂ 'ਚ ਵੀ ਭੇਜਿਆ ਜਾਵੇਗਾ। ਨੈਸ਼ਨਲ ਪੁਲਿਸ ਯੂਨੀਵਰਸਿਟੀ, ਨੈਸ਼ਨਲ ਯੂਨੀਵਰਸਿਟੀ ਆਫ ਨਿਆਂਇਕ ਵਿਗਿਆਨ ਯੂਨੀਵਰਸਿਟੀ ਬਣਾਉਣ ਦਾ ਮਤਾ ਵੀ ਰੱਖਿਆ ਗਿਆ ਹੈ। ਡਾਕਟਰਾਂ ਲਈ ਇੱਕ ਬ੍ਰਿਜ ਪ੍ਰੋਗਰਾਮ ਸ਼ੁਰੂ ਕੀਤਾ ਜਾਵੇਗਾ ਤਾਂ ਜੋ ਪ੍ਰੈਕਟਿਸ ਕਰਨ ਵਾਲੇ ਡਾਕਟਰਾਂ ਨੂੰ ਪੇਸ਼ੇਵਰ ਚੀਜ਼ਾਂ ਬਾਰੇ ਸਿਖਾਇਆ ਜਾ ਸਕੇ।
 

ਸਿੱਖਿਆ ਖੇਤਰ ਲਈ ਕੀਤੇ ਐਲਾਨ ਦੀਆਂ ਮੁੱਖ ਗੱਲਾਂ :-

 

ਨਵੀਂ ਸਿੱਖਿਆ ਨੀਤੀ ਦਾ ਐਲਾਨ ਜਲਦੀ ਕਰ ਦਿੱਤਾ ਜਾਵੇਗਾ।


ਮਾਰਚ 2021 ਤੱਕ 150 ਉੱਚ ਪੱਧਰੀ ਵਿਦਿਅਕ ਅਦਾਰੇ ਅਪ੍ਰੈਂਟਿਸਸ਼ਿਪ ਕੋਰਸਾਂ ਦੀ ਸ਼ੁਰੂਆਤ ਕਰਨਗੇ।


ਨੈਸ਼ਨਲ ਪੁਲਿਸ ਯੂਨੀਵਰਸਿਟੀ ਅਤੇ ਨਿਆਂਇਕ ਵਿਗਿਆਨ ਯੂਨੀਵਰਸਿਟੀ ਦਾ ਪ੍ਰਸਤਾਵ।


ਗਰੀਬਾਂ ਲਈ ਡਿਗਰੀ ਪੱਧਰ ਦਾ ਆਨਲਾਈਨ ਸਿੱਖਿਆ ਪ੍ਰੋਗਰਾਮ।


ਸਟੱਡੀ ਇਨ ਇੰਡੀਆ ਪ੍ਰੋਗਰਾਮ ਤਹਿਤ ਇੰਡ-ਸੈਟ ਦਾ ਏਸ਼ੀਆ ਅਤੇ ਅਫਰੀਕਾ 'ਚ ਸੰਚਾਲਨ ਹੋਵੇਗਾ।


ਸਿੱਖਿਆ ਖੇਤਰ ਲਈ ਲਗਭਗ 99,300 ਕਰੋੜ ਰੁਪਏ ਦੀ ਤਜਵੀਜ਼।


ਹੁਨਰ ਵਿਕਾਸ ਲਈ 3 ਹਜ਼ਾਰ ਕਰੋੜ ਰੁਪਏ ਦਾ ਪ੍ਰਸਤਾਵ।
 

ਪਬਲਿਕ-ਪ੍ਰਾਈਵੇਟ ਭਾਈਵਾਲੀ ਮਾਡਲ ਤਹਿਤ ਮੈਡੀਕਲ ਕਾਲਜ ਬਣਾਏ ਜਾਣਗੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Finance Minister Nirmala Sitharaman present the budget in Lok Sabha for Education