ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬਜਟ 2020-21 : 6 ਲੱਖ ਆਂਗਨਵਾੜੀ ਮੁਲਾਜ਼ਮਾਂ ਨੂੰ ਮਿਲਣਗੇ ਸਮਾਰਟਫੋਨ

ਕੇਂਦਰੀ ਵਿੱਤ ਮੰਤਰੀ ਸ੍ਰੀਮਤੀ ਨਿਰਮਲਾ ਸੀਤਾਰਮਣ ਅੱਜ ਦੇਸ਼ ਦਾ ਆਮ ਸਾਲਾਨਾ ਬਜਟ 2020–21 ਪੇਸ਼ ਕੀਤਾ। ਉਨ੍ਹਾਂ ਲੋਕ ਸਭਾ ’ਚ ਬਜਟ ਪੇਸ਼ ਕਰਦਿਆਂ ਮੱਛੀ ਪਾਲਣ ਤੋਂ ਲੈ ਕੇ ਕਿਸਾਨਾਂ ਤੱਕ ਲਈ ਵੱਡੇ ਐਲਾਨ ਕੀਤੇ। ਉਨ੍ਹਾਂ ਨੇ ਤਕਨਾਲੋਜੀ ਅਤੇ ਡਿਜ਼ੀਟਲ ਇੰਡੀਆ ਬਾਰੇ ਕਈ ਵੱਡੇ ਐਲਾਨ ਵੀ ਕੀਤੇ ਹਨ, ਜਿਨ੍ਹਾਂ 'ਚ ਮੋਬਾਈਲ ਉਤਪਾਦਨ ਨੂੰ ਉਤਸ਼ਾਹਤ ਕਰਨ ਜਿਹੇ ਕਈ ਐਲਾਨ ਸ਼ਾਮਿਲ ਹਨ।
 

ਕੇਂਦਰੀ ਵਿੱਤ ਮੰਤਰੀ ਵੱਲੋਂ ਐਲਾਨ ਕੀਤੀਆਂ ਕੁਝ ਯੋਜਨਾਵਾਂ :


MSMEs ਨੂੰ ਵਧੇਰੇ ਪ੍ਰਤੀਯੋਗੀ ਬਣਾਉਣ ਲਈ ਰਾਸ਼ਟਰੀ ਲੋਜਿਸਟਿਕ ਨੀਤੀ ਬਣਾਉਣਾ।


5 ਨਵੇਂ ਸਮਾਰਟ ਸ਼ਹਿਰ ਬਣਾਏ ਜਾਣਗੇ।


ਮੋਬਾਈਲ ਫੋਨ, ਇਲੈਕਟ੍ਰਾਨਿਕ ਉਪਕਰਨ ਅਤੇ ਅਰਧ-ਚਾਲਕ ਪੈਕਿੰਗਾਂ ਦੇ ਉਤਪਾਦਨ ਨੂੰ ਉਤਸ਼ਾਹਤ ਕਰਨ ਲਈ ਨਵੀਂ ਯੋਜਨਾ ਦਾ ਪ੍ਰਸਤਾਵ।


ਨਿਵੇਸ਼ ਨੂੰ ਸੌਖਾ ਬਣਾਉਣ ਦੀ ਪਹਿਲ।


ਨੌਜਵਾਨ ਇੰਜੀਨੀਅਰਾਂ ਨੂੰ ਸ਼ਹਿਰੀ ਸਥਾਨਕ ਸੰਸਥਾਵਾਂ ਦੇ ਨਾਲ ਇੰਟਰਨਸ਼ਿਪ ਦੇ ਮੌਕਿਆਂ ਦੀ ਪੇਸ਼ਕਸ਼ ਕੀਤੀ ਜਾਵੇਗੀ।


ਖੇਤਰੀ ਬਰਾਮਦ ਲਈ ਹਵਾਬਾਜ਼ੀ ਮੰਤਰਾਲੇ ਕ੍ਰਿਸ਼ੀ ਉਡਾਨ ਯੋਜਨਾ ਦੀ ਸ਼ੁਰੂਆਤ ਕਰੇਗਾ।


ਡਿਜ਼ੀਟਲ ਇੰਡੀਆ ਨੂੰ ਉਤਸ਼ਾਹਤ ਕਰਨ ਲਈ ਨਵੀਆਂ ਯੋਜਨਾਵਾਂ।


6,00,000 ਆਂਗਨਵਾੜੀ ਵਰਕਰਾਂ ਨੂੰ ਸਮਾਰਟਫੋਨ ਦਿੱਤੇ ਜਾਣਗੇ।


ਇੰਟਰਨੈੱਟ ਸੰਪਰਕ ਵਧਾਉਣ ਲਈ ਭਾਰਤ ਨੈੱਟ 'ਤੇ 6,000 ਕਰੋੜ ਰੁਪਏ ਖਰਚ ਕੀਤੇ ਜਾਣਗੇ।


ਪੁਰਾਣੇ ਬਿਜਲੀ ਮੀਟਰਾਂ ਦੀ ਥਾਂ ਨਵੇਂ ਸਮਾਰਟ ਮੀਟਰ ਲਗਾਉਣ ਦੀ ਯੋਜਨਾ।


1 ਲੱਖ ਗ੍ਰਾਮ ਪੰਚਾਇਤਾਂ ਨੂੰ ਭਾਰਤ ਨੈੱਟ ਨਾਲ ਜੋੜਿਆ ਜਾਵੇਗਾ।
 

ਦੇਸ਼ 'ਚ ਡਾਟਾ ਸੈਂਟਰ ਪਾਰਕ ਬਣਾਉਣ ਦੀ ਯੋਜਨਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Finance Minister Nirmala Sitharaman present the budget in Lok Sabha for scheme of manufacture of mobile