ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜੀਐਸਟੀ ਦਰਾਂ 'ਚ ਵਾਧੇ ਨੂੰ ਲੈ ਕੇ ਚਰਚਾ ਮੇਰੇ ਦਫ਼ਤਰ ਨੂੰ ਛੱਡ ਕੇ ਹਰ ਥਾਂ: ਨਿਰਮਲਾ ਸੀਤਾਰਮਨ

ਆਰਥਚਾਰੇ ਵਿੱਚ ਆਈ ਮੰਦੀ ਦੇ ਦਰਮਿਆਨ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਮਾਲੀਆ ਵਧਾਉਣ ਲਈ ਜੀਐਸਟੀ ਦਰਾਂ (GST Rates) ਵਧਾਉਣ ਬਾਰੇ ਚਰਚਾ ਮੇਰੇ ਦਫ਼ਤਰ ਨੂੰ ਛੱਡ ਕੇ ਹਰ ਜਗ੍ਹਾ ਹੈ।
 

ਪ੍ਰੈਸ ਕਾਨਫਰੰਸ ਦੀ ਸ਼ੁਰੂਆਤ ਕਰਦਿਆਂ ਮੁੱਖ ਆਰਥਿਕ ਸਲਾਹਕਾਰ ਕ੍ਰਿਸ਼ਨਮੂਰਤੀ ਸੁਬਰਾਮਨੀਅਮ ਨੇ ਕਿਹਾ ਕਿ ਅਰਥ ਵਿਵਸਥਾ ਨੂੰ ਹੁਲਾਰਾ ਦੇਣ ਲਈ 3.38 ਲੱਖ ਕਰੋੜ ਰੁਪਏ ਦੇ ਪੂੰਜੀਗਤ ਖ਼ਰਚ ਦਾ 66 ਪ੍ਰਤੀਸ਼ਤ ਬਜਟ ਵਿੱਚ ਵਰਤਿਆ ਗਿਆ ਹੈ।
 

ਮੁੱਖ ਆਰਥਿਕ ਸਲਾਹਕਾਰ ਕ੍ਰਿਸ਼ਨਮੂਰਤੀ ਸੁਬਰਾਮਨੀਅਮ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸਰਕਾਰ ਆਰਥਿਕ ਵਿਕਾਸ ਨੂੰ ਤੇਜ਼ ਕਰਨ ਲਈ ਖਪਤ ਵਧਾਉਣ ਦੇ ਤਰੀਕਿਆਂ ਵੱਲ ਦੇਖ ਰਹੀ ਹੈ। ਉਨ੍ਹਾਂ ਨੇ ਕੰਪਨੀਆਂ ਦੇ ਰਿਟਰਨ ਨੂੰ ਬਿਹਤਰ ਬਣਾਉਣ ਲਈ ਕਾਰਪੋਰੇਟ ਟੈਕਸਾਂ ਵਿੱਚ ਕਟੌਤੀ ਸਮੇਤ ਅਰਥ ਵਿਵਸਥਾ ਨੂੰ ਛੇ ਸਾਲਾਂ ਦੇ ਘੱਟ ਆਰਥਿਕ ਵਿਕਾਸ ਤੋਂ ਉੱਪਰ ਲਿਆਉਣ ਲਈ ਚੁੱਕੇ ਜਾ ਰਹੇ ਕਦਮਾਂ ਦਾ ਵੇਰਵਾ ਦਿੱਤਾ।
 

ਸੁਬਰਾਮਨੀਅਮ ਨੇ ਕਿਹਾ ਕਿ ਇਸ ਤੋਂ ਇਲਾਵਾ, ਪਬਲਿਕ ਸੈਕਟਰ ਦੇ ਬੈਂਕਾਂ ਵਿੱਚ ਪੂੰਜੀ ਦੇ ਨਿਵੇਸ਼ ਦੇ ਨਾਲ, ਰਿਆਲਟੀ ਸੈਕਟਰ ਵਿੱਚ ਸਾਰੇ ਪੜਾਵਾਂ ਲਈ ਫੰਡਿੰਗ ਉਪਲਬੱਧ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਪ੍ਰਚੂਨ ਕਰਜ਼ਿਆਂ ਨੂੰ ਉਤਸ਼ਾਹਤ ਕਰਨ ਲਈ ਗ਼ੈਰ-ਬੈਂਕਿੰਗ ਵਿੱਤ ਕੰਪਨੀਆਂ ਅਤੇ ਹਾਊਸਿੰਗ ਵਿੱਤ ਕੰਪਨੀਆਂ ਲਈ 4.47 ਲੱਖ ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਅੰਸ਼ਿਕ ਕਰਜ਼ ਗਾਰੰਟੀ ਯੋਜਨਾ ਤਹਿਤ 7,657 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ।


ਮੁੱਖ ਆਰਥਿਕ ਸਲਾਹਕਾਰ ਨੇ ਕਿਹਾ ਕਿ ਅਰਥ ਵਿਵਸਥਾ ਨੂੰ ਹੁਲਾਰਾ ਦੇਣ ਲਈ ਬਜਟ ਵਿੱਚ 3.38 ਲੱਖ ਕਰੋੜ ਰੁਪਏ ਦੇ ਪੂੰਜੀਗਤ ਖ਼ਰਚੇ ਦਾ 66 ਪ੍ਰਤੀਸ਼ਤ ਇਸਤੇਮਾਲ ਕੀਤਾ ਗਿਆ ਹੈ। ਰੇਲਵੇ ਅਤੇ ਸੜਕਾਂ ਮੰਤਰਾਲੇ ਨੇ 31 ਦਸੰਬਰ ਤੱਕ 2.46 ਲੱਖ ਕਰੋੜ ਰੁਪਏ ਦਾ ਪੂੰਜੀਗਤ ਖ਼ਰਚਾ ਕੀਤਾ ਹੈ। ਸੁਬਰਾਮਨੀਅਮ ਨੇ ਦੱਸਿਆ ਕਿ 27 ਨਵੰਬਰ ਤੱਕ ਰੈਪੋ ਰੇਟ ਨਾਲ ਸਬੰਧਤ ਵਿਆਜ 'ਤੇ 70,000 ਕਰੋੜ ਰੁਪਏ ਦੇ 8 ਲੱਖ ਤੋਂ ਵੱਧ ਕਰਜ਼ੇ ਦਿੱਤੇ ਜਾ ਚੁੱਕੇ ਹਨ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Finance Minister Nirmala Sitharaman press conferrence over economy live updates