ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

AAP ਵਿਧਾਇਕ ਅਮਾਨਤੁੱਲਾ ’ਤੇ FIR, ਸੋਸ਼ਲ ਮੀਡੀਆ ’ਤੇ CAA ’ਤੇ ਕੀਤੀ ਸੀ ਟਿੱਪਣੀ

ਸਿਟੀਜ਼ਨਸ਼ਿਪ ਸੋਧ ਐਕਟ ਦੇ ਸਬੰਧ ਚ ਦੇਸ਼ ਵਿਚ ਮਚੀ ਹਲਚਲ ਨੂੰ ਕਾਬੂ ਕਰਨ ਲਈ ਸਰਕਾਰ ਨੇ ਇਕ ਨਵਾਂ ਤਰੀਕਾ ਅਪਣਾਇਆ ਹੈ। ਹੁਣ ਸਰਕਾਰ ਸੀਏਏ ਖ਼ਿਲਾਫ਼ ਬੋਲਣ ਵਾਲਿਆਂ ਜਾਂ ਸੋਸ਼ਲ ਮੀਡੀਆ ’ਤੇ ਲਿਖਣ ਵਾਲਿਆਂ ਖ਼ਿਲਾਫ਼ ਕੇਸ ਦਰਜ ਕਰ ਰਹੀ ਹੈ। ਇਸ ਲੜੀ ਵਿਚ ਗਾਜ਼ੀਆਬਾਦ ਵਿਚ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਮਾਨਤੁੱਲਾ ਖ਼ਾਨ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

 

ਸਿਟੀਜ਼ਨਸ਼ਿਪ ਸੋਧ ਐਕਟ (ਸੀ.ਏ.ਏ.) ਦੇ ਇਕ ਬਿਆਨ ਰਾਹੀਂ ਅਮਾਨਤੁੱਲਾ ਖਾਨ ਸੋਸ਼ਲ ਮੀਡੀਆ 'ਤੇ ਘਿਰ ਗਏ ਹਨ। ਦੱਸ ਦੇਈਏ ਕਿ ਅਮਾਨਤੁੱਲਾਹ ਖਾਨ ਓਖਲਾ ਤੋਂ ਵਿਧਾਇਕ ਹਨ ਅਤੇ ਗਾਜ਼ੀਆਬਾਦ ਦੇ ਇਕ ਨੌਜਵਾਨ ਨੇ ਸੋਸ਼ਲ ਮੀਡੀਆ ‘ਤੇ ਇਤਰਾਜ਼ਯੋਗ ਟਿੱਪਣੀਆਂ ਕਰਨ ਲਈ ਉਨ੍ਹਾਂ ਖਿਲਾਫ ਕੇਸ ਦਰਜ ਕਰਵਾਇਆ ਹੈ।

 

ਨੌਜਵਾਨ ਨੇ 'ਆਪ' ਵਿਧਾਇਕ 'ਤੇ ਇਲਜ਼ਾਮ ਲਗਾਇਆ ਹੈ ਕਿ ਅਮਾਨਤੁੱਲਾ ਖਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਤੋਂ ਨਾਗਰਿਕਤਾ ਕਾਨੂੰਨ' ਤੇ ਇਤਰਾਜ਼ਯੋਗ ਟਿੱਪਣੀ ਕੀਤੀ ਸੀ।

 

ਦੱਸ ਦਈਏ ਕਿ ਅਮਤੁੱਲਾਹ ਖਾਨ ਨੇ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਨਾਗਰਿਕਤਾ ਕਾਨੂੰਨ ਵਿਰੁੱਧ ਪ੍ਰਦਰਸ਼ਨਾਂ ਵਿੱਚ ਸਰਗਰਮ ਹਿੱਸਾ ਲਿਆ ਸੀ। ਜਾਮੀਆ ਖੇਤਰ ਦੀ ਹਿੰਸਾ ਮਾਮਲੇ ਵਿੱਚ ਅਮਾਨਤੁੱਲਾ ਖ਼ਾਨ ਦਾ ਨਾਮ ਵੀ ਸਾਹਮਣੇ ਆਇਆ, ਹਾਲਾਂਕਿ ਉਨ੍ਹਾਂ ਨੇ ਇਸ ਤੋਂ ਇਨਕਾਰ ਕਰ ਦਿੱਤਾ ਸੀ।

 

ਦੱਸ ਦੇਈਏ ਕਿ ਅਮਾਨਤੁੱਲਾਹ ਖ਼ਾਨ ਖਿਲਾਫ ਦਿੱਤੀ ਗਈ ਐਫਆਈਆਰ ਵਿੱਚ ਇਹ ਕਿਹਾ ਗਿਆ ਹੈ ਕਿ ਉਨ੍ਹਾਂ ਨੇ ਇੱਕ ਖਾਸ ਵਰਗ ਦੇ ਲੋਕਾਂ ਚ ਨਾਗਰਿਕਤਾ ਕਾਨੂੰਨ ਬਾਰੇ ਭੰਬਲਭੂਸਾ ਚ ਪਾਇਆ ਹੈ। ਅਮਾਨਤੁੱਲਾ ਵੋਟਾਂ ਦੀ ਰਾਜਨੀਤੀ ਲਈ ਸੋਸ਼ਲ ਮੀਡੀਆ 'ਤੇ ਨਫਰਤ ਫੈਲਾ ਰਹੇ ਹਨ।

 

ਅਮਨਤੁੱਲਾਹ ਖਾਨ 'ਤੇ ਐਫਆਈਆਰ ਵਿਚ ਦੋਸ਼ ਲਾਇਆ ਗਿਆ ਹੈ ਕਿ ਉਨ੍ਹਾਂ ਨੇ ਦਿੱਲੀ ਚ ਵਿੱਤੀ ਸਹਾਇਤਾ ਅਤੇ ਨੌਕਰੀਆਂ ਚ ਮੁਜ਼ਾਹਰਾਕਾਰੀਆਂ ਨੂੰ ਭਰੋਸਾ ਦੇ ਕੇ ਭਾਈਚਾਰੇ ਦੇ ਮਨਾਂ ਵਿਚ ਨਫਰਤ ਫੈਲਾਉਣ ਦਾ ਕੰਮ ਕੀਤਾ ਹੈ। ਉਨ੍ਹਾਂ ਦੇ ਇਸ ਕੰਮ ਨੇ ਹਿੰਸਕ ਵਿਰੋਧ ਪ੍ਰਦਰਸ਼ਨਾਂ ਨੂੰ ਜਨਮ ਦਿੱਤਾ ਜਿਸਨੇ ਦਿੱਲੀ ਦਾ ਮਾਹੌਲ ਖਰਾਬ ਕਰ ਦਿੱਤਾ ਤੇ ਉੱਥੋਂ ਦੀ ਸਮਾਜਿਕ ਸਦਭਾਵਨਾ ਭੰਗ ਹੋਈ ਹੈ। ਇਸ ਤੋਂ ਇਲਾਵਾ ਪ੍ਰਦਰਸ਼ਨਕਾਰੀਆਂ ਨੇ ਦਿੱਲੀ ਦੀਆਂ ਸਰਕਾਰੀ ਅਤੇ ਨਿੱਜੀ ਜਾਇਦਾਦਾਂ ਨੂੰ ਨੁਕਸਾਨ ਪਹੁੰਚਾਇਆ।

 

ਸ਼ਿਕਾਇਤ ਚ ਇਹ ਵੀ ਕਿਹਾ ਗਿਆ ਹੈ ਕਿ ਧਰਮ ਨਿਰਪੱਖ ਦੇਸ਼ ਚ ਕਿਸੇ ਨਾਲ ਵੀ ਕੋਈ ਵਿਤਕਰਾ ਨਹੀਂ ਹੁੰਦਾ। ਇਸ ਲਈ ਨਫਰਤ ਫੈਲਾ ਕੇ ਹਿੰਸਾ ਭੜਕਾਉਣ ਲਈ ਜ਼ਿੰਮੇਵਾਰ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤੁੱਲਾ ਖ਼ਾਨ ਖ਼ਿਲਾਫ਼ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ ਅਤੇ ਬਣਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

 

ਦੱਸਣਯੋਗ ਹੈ ਕਿ ਆਪ ਵਿਧਾਇਕ ਅਮਾਨਤੁੱਲਾ ਦਿੱਲੀ ਵਿੱਚ ਨਾਗਰਿਕਤਾ ਕਾਨੂੰਨ ਵਿਰੁੱਧ ਪ੍ਰਦਰਸ਼ਨਾਂ ਵਿੱਚ ਬਹੁਤ ਸਰਗਰਮ ਸਨ। ਹਾਲ ਹੀ ਵਿੱਚ ਦਿੱਲੀ ਵਕਫ਼ ਬੋਰਡ ਨੇ ਸਿਟੀਜ਼ਨਸ਼ਿਪ ਸੋਧ ਐਕਟ (ਸੀਏਏ) ਅਤੇ ਨੈਸ਼ਨਲ ਸਿਵਲ ਰਜਿਸਟਰ (ਐਨਆਰਸੀ) ਦੇ ਵਿਰੋਧ ਵਿੱਚ ਆਪਣੀ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਦਿੱਲੀ ਵਕਫ ਬੋਰਡ ਦੇ ਮੁਖੀ ਅਮਨਤੁੱਲਾ ਖਾਨ ਨੇ ਸ਼ਨੀਵਾਰ ਨੂੰ ਇਸ ਦੀ ਘੋਸ਼ਣਾ ਕੀਤੀ।

 

ਆਪ ਵਿਧਾਇਕ ਨੇ ਕਿਹਾ ਸੀ ਕਿ ਹਿੰਸਕ ਝੜਪਾਂ ਦੌਰਾਨ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਮੁਆਵਜ਼ੇ ਵਜੋਂ ਦਿੱਤੇ ਜਾਣਗੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:FIR lodged against AAP MLA Amanatullah after commenting on CAA on social media