ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

4 ਸਾਲਾ ਬੱਚੀ ਨੂੰ ਹੋਇਆ ਕੋਰੋਨਾ, ਮਾਪਿਆਂ ਵਿਰੁੱਧ ਮਾਮਲਾ ਦਰਜ

ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਸਰਕਾਰ ਨੇ ਲੋਕਾਂ ਨੂੰ ਆਪਣੇ ਘਰਾਂ 'ਚ ਰਹਿਣ ਦੀ ਅਪੀਲ ਕੀਤੀ ਹੈ। ਪਰ ਕੁਝ ਅਜਿਹੇ ਲੋਕ ਹਨ, ਜੋ ਲੌਕਡਾਊਨ ਨਿਯਮਾਂ ਦੀ ਉਲੰਘਣਾ ਕਰਕੇ ਆਪਣੀ ਅਤੇ ਹੋਰਨਾਂ ਲੋਕਾਂ ਦੀਆਂ ਜਾਨਾਂ ਨੂੰ ਖ਼ਤਰੇ ਵਿੱਚ ਪਾ ਰਹੇ ਹਨ। ਅਜਿਹਾ ਹੀ ਇੱਕ ਹੈਰਾਨੀਜਨਕ ਮਾਮਲਾ ਗੁਜਰਾਤ ਤੋਂ ਸਾਹਮਣੇ ਆਇਆ ਹੈ, ਜਿੱਥੇ 4 ਸਾਲ ਲੜਕੀ 'ਚ ਕੋਰੋਨਾ ਵਾਇਰਸ ਮਿਲਣ ਤੋਂ ਬਾਅਦ ਉਸ ਦੇ ਮਾਪਿਆਂ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ। ਗੁਜਰਾਤ ਪੁਲਿਸ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ।
 

ਮਿਲੀ ਜਾਣਕਾਰੀ ਦੇ ਅਨੁਸਾਰ ਇਹ ਮਾਮਲਾ ਗੁਜਰਾਤ ਦੇ ਭਾਵਨਗਰ ਜ਼ਿਲ੍ਹੇ ਦਾ ਹੈ, ਜਿੱਥੇ ਚਾਰ ਸਾਲਾ ਬੱਚੀ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਮਾਪਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਗਈ ਹੈ। ਗੁਜਰਾਤ ਪੁਲਿਸ ਨੇ ਐਫਆਈਆਰ ਦੇ ਪਿੱਛੇ ਦਾ ਕਾਰਨ ਦੱਸਦਿਆਂ ਕਿਹਾ ਕਿ ਬੱਚੀ ਦਾ ਪਰਿਵਾਰ ਲੌਕਡਾਊਨ ਲੱਗਣ ਦੇ ਬਾਵਜੂਦ ਬੱਚੀ ਨੂੰ ਲੈ ਕੇ ਇੱਕ ਰਿਸ਼ਤੇਦਾਰ ਦੇ ਘਰ ਗਿਆ ਸੀ।
 

ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਲੜਕੀ ਦਾ ਪਿਤਾ ਜਮਨਾਕੁੰਡ ਇਲਾਕੇ ਵਿੱਚ ਰਹਿੰਦਾ ਹੈ ਅਤੇ ਖੁਦ ਸਰਕਾਰੀ ਅਧਿਕਾਰੀ ਦੱਸਦੇ ਹੋਏ ਪੁਲਿਸ ਨੂੰ ਇੱਕ ਪਰਚੀ ਦਿੱਤੀ ਅਤੇ ਉੱਥੋਂ 18 ਕਿਲੋਮੀਟਰ ਦੂਰ ਘੋਘਾ 'ਚ ਮੋਟਰਸਾਈਕਲ 'ਤੇ ਆਪਣੀ ਪਤਨੀ ਤੇ ਬੱਚੀ ਨਾਲ ਰਿਸ਼ਤੇਦਾਰ ਦੇ ਘਰ ਚਲਾ ਗਿਆ। ਅਧਿਕਾਰੀ ਨੇ ਦੱਸਿਆ ਕਿ ਸਨਿੱਚਰਵਾਰ ਨੂੰ ਘੋਗਾ ਵਿਖੇ ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ ਜਾਂਚ ਤੋਂ ਬਾਅਦ ਪਾਇਆ ਗਿਆ ਕਿ ਬੱਚੀ ਕੋਰੋਨਾ ਪਾਜ਼ੀਟਿਵ ਹੈ।
 

ਮੀਡੀਆ ਰਿਪੋਰਟਾਂ ਦੇ ਅਨੁਸਾਰ ਫਿਲਹਾਲ ਬੱਚੀ ਨੂੰ ਭਾਵਨਗਰ ਦੇ ਇੱਕ ਹਸਪਤਾਲ 'ਚ ਆਈਸੋਲੇਟ ਕੀਤਾ ਹੋਇਆ ਹੈ। ਬੱਚੀ ਦੇ ਸੰਪਰਕ 'ਚ ਆਏ ਮਾਪਿਆਂ ਅਤੇ ਦੋ ਹੋਰ ਲੋਕਾਂ ਨੂੰ ਹਸਪਤਾਲ 'ਚ ਹੀ ਕੁਆਰੰਟੀਨ ਕੀਤਾ ਗਿਆ ਹੈ। ਬੱਚੀ ਦੇ ਪਿਤਾ ਵਿਰੁੱਧ ਭਾਰਤੀ ਅਪਰਾਧ ਦੀ ਧਾਰਾ 170, ਧਾਰਾ 269, 270 ਅਤੇ 188 ਤਹਿਤ ਕੇਸ ਦਰਜ ਕੀਤਾ ਗਿਆ ਹੈ। ਪਿਤਾ ਵਿਰੁੱਧ ਮਹਾਂਮਾਰੀ ਬਿਮਾਰੀ ਕਾਨੂੰਨ ਦੀਆਂ ਧਾਰਾਵਾਂ ਤਹਿਤ ਵੀ ਕੇਸ ਦਰਜ ਕੀਤਾ ਗਿਆ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:FIR on parents after getting 4 year old corona positive in Gujarat know the whole matter