ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਿੱਲੀ : ਫੈਕਟਰੀ 'ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ 20 ਗੱਡੀਆਂ ਪਹੁੰਚੀਆਂ 

ਦਿੱਲੀ ਦੇ ਮਾਇਆਪੁਰੀ ਇਲਾਕੇ 'ਚ ਸਥਿੱਤ ਇੱਕ ਫੈਕਟਰੀ 'ਚ ਸ਼ਨਿੱਚਰਵਾਰ ਦੇਰ ਰਾਤ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਉੱਥੇ ਤਰਥੱਲੀ ਮਚ ਗਈ। ਸਥਾਨਕ ਲੋਕਾਂ ਨੇ ਅੱਗ ਦੀ ਸੂਚਨਾ ਫਾਇਰ ਬ੍ਰਿਗੇਡ ਅਤੇ ਪੁਲਿਸ ਨੂੰ ਦਿੱਤੀ। ਸੂਚਨਾ ਮਿਲਣ 'ਤੇ ਫਾਇਰ ਬ੍ਰਿਗੇਡ ਦੀਆਂ 20 ਗੱਡੀਆਂ ਮੌਕੇ' ਤੇ ਪਹੁੰਚੀਆਂ ਅਤੇ ਅੱਗ ਬੁਝਾਉਣ 'ਚ ਜੁੱਟ ਗਈਆਂ। ਫਿਲਹਾਲ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।
 

ਜਾਣਕਾਰੀ ਮੁਤਾਬਿਕ ਮਾਇਆਪੁਰੀ ਫੇਜ਼-2 ਸਥਿਤ ਬੂਟ ਫੈਕਟਰੀ ਨੂੰ ਅੱਗ ਲੱਗੀ ਹੈ। ਇਸ ਦੌਰਾਨ ਫੈਕਟਰੀ ਵਿੱਚ ਮੌਜੂਦ ਕਰਮਚਾਰੀ ਭੱਜ ਕੇ ਬਾਹਰ ਆ ਗਏ। ਫਾਇਰ ਟੈਂਡਰ ਅੱਗ ਬੁਝਾ ਰਹੇ ਹਨ। ਮੌਕੇ 'ਤੇ ਪਹੁੰਚੀ ਪੁਲਿਸ ਨੇ ਲੋਕਾਂ ਨੂੰ ਘਟਨਾ ਵਾਲੀ ਥਾਂ ਤੋਂ ਹਟਾ ਦਿੱਤਾ ਹੈ। ਹਾਲਾਂਕਿ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਅੱਗ ਕਿਸ ਕਾਰਨ ਲੱਗੀ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਾਰਟ ਸਰਕਟ ਅੱਗ ਲੱਗੀ ਹੈ।
 

 

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਦਿੱਲੀ ਵਿੱਚ ਅੱਗ ਲੱਗਣ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ। ਪਿਛਲੇ ਦਿਨਾਂ 'ਚ ਪਟਪੜਗੰਜ ਇਲਾਕੇ ਵਿੱਚ ਅੱਗ ਲੱਗੀ ਸੀ। ਇਸ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ। ਦਰਅਸਲ ਇਹ ਤਿੰਨ ਮੰਜ਼ਿਲਾ ਇਮਾਰਤ ਪਟਪੜਗੰਜ ਦੇ ਉਦਯੋਗਿਕ ਖੇਤਰ 'ਚ ਸਥਿਤ ਇੱਕ ਪ੍ਰਿੰਟਿੰਗ ਫੈਕਟਰੀ ਹੈ।
 

ਇਸ ਤੋਂ ਪਹਿਲਾਂ ਉੱਤਰ-ਪੱਛਮੀ ਦਿੱਲੀ ਦੇ ਪੀਰਾਗੜ੍ਹੀ ਇਲਾਕੇ 'ਚ ਇੱਕ ਬੈਟਰੀ ਫੈਕਟਰੀ ਨੂੰ ਅੱਗ ਲੱਗੀ ਸੀ ਅਤੇ ਉਸ ਤੋਂ ਬਾਅਦ ਫੈਕਟਰੀ ਦਾ ਇੱਕ ਵੱਡਾ ਹਿੱਸਾ ਧਮਾਕੇ ਨਾਲ ਡਿੱਗ ਗਿਆ ਸੀ। ਇਸ ਹਾਦਸੇ 'ਚ ਇੱਕ ਫਾਇਰ ਫਾਈਟਰ ਮਾਰਿਆ ਗਿਆ ਸੀ, ਜਦਕਿ 14 ਹੋਰ ਲੋਕ ਜ਼ਖਮੀ ਹੋ ਗਏ ਸਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: Fire breaks out in a shoe manufacturing factory in Mayapuri