ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਿੱਲੀ : ਮੁੰਡਕਾ ਇਲਾਕੇ 'ਚ ਅੱਗ ਲੱਗੀ, ਫਾਇਰ ਬ੍ਰਿਗੇਡ ਦੀਆਂ 21 ਗੱਡੀਆਂ ਮੌਜੂਦ

1 / 3ਦਿੱਲੀ : ਮੁੰਡਕਾ ਇਲਾਕੇ 'ਚ ਅੱਗ ਲੱਗੀ, ਫਾਇਰ ਬ੍ਰਿਗੇਡ ਦੀਆਂ 21 ਗੱਡੀਆਂ ਮੌਜੂਦ

2 / 3ਦਿੱਲੀ : ਮੁੰਡਕਾ ਇਲਾਕੇ 'ਚ ਅੱਗ ਲੱਗੀ, ਫਾਇਰ ਬ੍ਰਿਗੇਡ ਦੀਆਂ 21 ਗੱਡੀਆਂ ਮੌਜੂਦ

3 / 3ਦਿੱਲੀ : ਮੁੰਡਕਾ ਇਲਾਕੇ 'ਚ ਅੱਗ ਲੱਗੀ, ਫਾਇਰ ਬ੍ਰਿਗੇਡ ਦੀਆਂ 21 ਗੱਡੀਆਂ ਮੌਜੂਦ

PreviousNext

ਦਿੱਲੀ ਦੇ ਮੁੰਡਕਾ ਇਲਾਕੇ 'ਚ ਸ਼ਨਿੱਚਵਾਰ ਤੜਕੇ ਇੱਕ ਫਰਨੀਚਰ ਗੋਦਾਮ 'ਚ ਭਿਆਨਕ ਅੱਗ ਲੱਗ ਗਈ। ਤੇਜ਼ ਹਵਾ ਕਾਰਨ ਅੱਗ ਕਾਫੀ ਜ਼ਿਆਦਾ ਫੈਲ ਗਈ। ਅੱਗ ਲੱਗਣ ਦੀ ਸੂਚਨਾ ਮਿਲਣ 'ਤੇ ਫਾਇਰ ਬ੍ਰਿਗੇਡ ਦੀਆਂ 21 ਗੱਡੀਆਂ ਮੌਕੇ 'ਤੇ ਪਹੁੰਚੀਆਂ। ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਜਾਰੀ ਹੈ।

ਜਾਣਕਾਰੀ ਮੁਤਾਬਕ ਮੁੰਡਕਾ ਰੇਲਵੇ ਸਟੇਸ਼ਨ ਨੇੜੇ ਲੱਕੜ ਦੇ ਕਾਰਖਾਨੇ 'ਚ ਇਹ ਅੱਗ ਲੱਗੀ ਹੈ। ਇਸ ਘਟਨਾ 'ਚ ਕਿਸੇ ਜਾਨੀ ਨੁਕਸਾਨ ਦੀ ਖਬਰ ਨਹੀਂ ਹੈ।
 

 

ਜ਼ਿਕਰਯੋਗ ਹੈ ਕਿ ਬੀਤੇ ਐਤਵਾਰ 8 ਦਸੰਬਰ ਨੂੰ ਦਿੱਲੀ ਦੇ ਭੀੜ-ਭਾੜ ਵਾਲੇ ਅਨਾਜ ਮੰਡੀ ਇਲਾਕੇ ’ਚ ਰਾਣੀ ਝਾਂਸੀ ਰੋਡ ’ਤੇ ਬਹੁ-ਮੰਜ਼ਿਲਾ ਇਮਾਰਤ ’ਚ ਭਿਆਨਕ ਅੱਗ ਲੱਗਣ ਕਾਰਨ 43 ਵਿਅਕਤੀਆਂ ਦੀ ਮੌਤ ਹੋ ਗਈ ਸੀ। ਇਸ ਹਾਦਸੇ 'ਚ ਡੇਢ ਦਰਜਨ ਦੇ ਕਰੀਬ ਹੋਰ ਵਿਅਕਤੀ ਜ਼ਖ਼ਮੀ ਹੋ ਗਏ ਸਨ। ਜ਼ਖ਼ਮੀਆਂ ’ਚ ਦਿੱਲੀ ਅੱਗ ਬੁਝਾਊ ਦਸਤੇ ਦੇ ਦੋ ਮੁਲਾਜ਼ਮ ਵੀ ਸ਼ਾਮਲ ਸਨ।

 

ਦਿੱਲੀ ਪੁਲੀਸ ਨੇ ਇਮਾਰਤ ਦੇ ਮਾਲਕ ਰੇਹਾਨ ਨੂੰ ਗ੍ਰਿਫ਼ਤਾਰ ਕਰਕੇ  ਉਸ ਖ਼ਿਲਾਫ਼ ਧਾਰਾ 304 ਤਹਿਤ ਮਾਮਲਾ ਦਰਜ ਕੀਤਾ ਸੀ। ਪੁਲਿਸ ਅਤੇ ਅੱਗ ਬੁਝਾਊ ਦਸਤੇ ਦੇ ਅਧਿਕਾਰੀਆਂ ਮੁਤਾਬਕ ਜ਼ਿਆਦਾਤਰ ਮੌਤਾਂ ਅੱਗ ਦੇ ਧੂੰਏਂ ’ਚ ਸਾਹ ਘੁੱਟਣ ਕਰਕੇ ਹੋਈਆਂ ਹਨ ਕਿਉਂਕਿ ਤੜਕੇ 5.22 ਵਜੇ ਅੱਗ ਲੱਗਣ ਵੇਲੇ ਉਥੇ ਮਜ਼ਦੂਰ ਗੂੜ੍ਹੀ ਨੀਂਦ ਸੁੱਤੇ ਪਏ ਸਨ। 
 

ਪ੍ਰਭਾਵਿਤ ਇਮਾਰਤ ਦੀ ਹੇਠਲੀ ਮੰਜ਼ਿਲ ’ਤੇ ਪਲਾਸਟਿਕ ਦੇ ਖਿਡੌਣੇ ਬਣਦੇ ਸਨ। ਪਹਿਲੀ ਮੰਜ਼ਿਲ ’ਤੇ ਕਾਰਡ ਬੋਰਡ ਦਾ ਕੰਮ ਹੁੰਦਾ ਸੀ, ਦੂਜੀ ਮੰਜ਼ਿਲ ’ਤੇ ਕੱਪੜੇ ਦੀ ਵਰਕਸ਼ਾਪ ਸੀ ਅਤੇ ਤੀਜੀ ਮੰਜ਼ਿਲ ’ਤੇ ਜੈਕਟਾਂ ਬਣਦੀਆਂ ਸਨ ਤੇ ਪ੍ਰਿੰਟਿੰਗ ਦਾ ਕੰਮ ਹੁੰਦਾ ਸੀ। ਅੱਗ ਤੀਜੀ ਮੰਜ਼ਿਲ ਨੂੰ ਲੱਗੀ ਜਿਸ ਨੇ ਦੂਜੀ ਮੰਜ਼ਿਲ ਨੂੰ ਵੀ ਨੁਕਸਾਨ ਪਹੁੰਚਾਇਆ। ਫੈਕਟਰੀ ’ਚ 12 ਤੋਂ 15 ਮਸ਼ੀਨਾਂ ਸਨ ਅਤੇ ਦੋ ਮੰਜ਼ਿਲਾਂ ’ਤੇ ਪਿਆ ਸਾਰਾ ਸਾਮਾਨ ਸੜ ਗਿਆ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Fire breaks out in Delhi Mundka area 21 fire tenders rushed to spot