ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਿੱਲੀ: ਪੰਜਾਬੀ ਬਾਗ਼ ਵਿਖੇ ਗੋਦਾਮ 'ਚ ਲੱਗੀ ਅੱਗ, ਇੱਕ ਦੀ ਸੜ ਕੇ ਮੌਤ 

ਰਾਜਧਾਨੀ ਦਿੱਲੀ ਦੇ ਪੰਜਾਬੀ ਬਾਗ਼ ਇਲਾਕੇ ਵਿੱਚ ਇੱਕ ਗੋਦਾਮ ਵਿੱਚ ਸ਼ਨੀਵਾਰ ਸ਼ਾਮ ਨੂੰ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਹੈ ਕਿ ਆਸਮਾਨ ਵਿੱਚ ਚਾਰੇ ਪਾਸੇ ਕਾਲੇ ਧੂੰਏਂ ਦੇ ਗ਼ੁਬਾਰ ਛਾ ਗਏ। 

 

ਗੋਦਾਮ ਵਿੱਚ ਅੱਗ ਲੱਗਣ ਦੀ ਸੂਚਨਾਂ ਮਿਲਦੇ ਹੀ ਅੱਗ ਬੁਝਾਉਣ ਲਈ 22 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਅੱਗ ਬੁਝਾਉਣ ਦੇ ਕੰਮ ਵਿੱਚ ਲੱਗੀਆਂ ਹੋਈਆਂ ਹਨ।

 

ਜਾਣਕਾਰੀ ਅਨੁਸਾਰ ਸ਼ਨੀਵਾਰ ਨੂੰ ਪੱਛਮੀ ਦਿੱਲੀ ਦੇ ਪੰਜਾਬੀ ਬਾਗ਼ ਇਲਾਕੇ ਵਿੱਚ ਇੱਕ ਗੋਦਾਮ ਵਿੱਚ ਅੱਗ ਲੱਗ ਗਈ। ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ ਹਾਦਸੇ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਜਾਣਕਾਰੀ ਨਹੀਂ ਹੈ।

 

 

 

 

ਦਿੱਲੀ ਫਾਇਰ ਸਰਵਿਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਫਾਇਰ ਵਿਭਾਗ ਨੂੰ ਸ਼ਾਮ 4.57 ਵਜੇ ਸੂਚਨਾ ਮਿਲੀ ਜਿਸ ਤੋਂ ਬਾਅਦ 22 ਗੱਡੀਆਂ ਭੇਜੀਆਂ ਗਈਆਂ। ਅਧਿਕਾਰੀ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਕੋਈ ਜ਼ਖ਼ਮੀ ਨਹੀਂ ਹੋਇਆ ਹੈ ਅਤੇ ਬਚਾਅ ਕਾਰਜ ਜਾਰੀ ਹੈ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Fire has broken out at a godown in Punjabi Bagh 22 fire tenders rushed to the spot