ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਪੁਲਿਸ ਚੌਕੀ 'ਤੇ ਫਾਇਰਿੰਗ, 2 ਪੁਲਿਸ ਮੁਲਾਜ਼ਮ ਜ਼ਖਮੀ

ਜੰਮੂ ਕਸ਼ਮੀਰ ਦੇ ਕਿਸ਼ਤਵਾੜ 'ਚ ਅੱਤਵਾਦੀਆਂ ਨੇ ਪੁਲਿਸ ਚੌਕੀ 'ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਚ ਦੋ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ ਹਨ। ਜ਼ਖਮੀ ਪੁਲਿਸ ਮੁਲਾਜ਼ਮ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਲਾਕੇ ਵਿਚ ਸੁਰੱਖਿਆ ਬਲਾਂ ਦਾ ਸਰਚ ਆਪ੍ਰੇਸ਼ਨ ਜਾਰੀ ਹੈ।

 

ਇਹ ਗੋਲੀਬਾਰੀ ਕਿਸ਼ਤਵਾੜ ਦੀ ਸੈਮੀਨਾ ਕਲੋਨੀ ਵਿੱਚ ਹੋਈ। ਜ਼ਖਮੀ ਪੁਲਿਸ ਮੁਲਾਜ਼ਮਾਂ ਦਾ ਨਾਮ ਮੁਹੰਮਦ ਸਲੀਮ ਅਤੇ ਅਜੈ ਕੁਮਾਰ ਹੈ। ਹਾਲਾਂਕਿ ਪੁਲਿਸ ਇਸ ਗੱਲ ਦੀ ਪੁਸ਼ਟੀ ਨਹੀਂ ਕਰ ਰਹੀ ਹੈ ਕਿ ਇਹ ਅੱਤਵਾਦੀ ਹਮਲਾ ਹੈ ਜਾਂ ਨਹੀਂ। ਪਰ ਅਚਾਨਕ ਹੋਈ ਗੋਲੀਬਾਰੀ ਚ ਦੋ ਪੁਲਿਸ ਵਾਲੇ ਜ਼ਖਮੀ ਹੋ ਗਏ। ਪੁਲਿਸ ਮੁਲਾਜ਼ਮ ਨੂੰ ਗੋਲੀ ਲੱਗੀ ਹੈ, ਜਿਸ ਨਾਲ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।

 

ਉਥੇ ਹੀ, ਐਤਵਾਰ ਨੂੰ ਜੰਮੂ-ਕਸ਼ਮੀਰ ਪੁਲਿਸ ਨੂੰ ਵੱਡੀ ਸਫਲਤਾ ਮਿਲੀ। ਪੁਲਿਸ ਨੇ ਲਸ਼ਕਰ-ਏ-ਤੋਇਬਾ ਦੇ ਇਕ ਅੱਤਵਾਦੀ ਨੂੰ ਗ੍ਰਿਫਤਾਰ ਕੀਤਾ ਹੈ। ਅੱਤਵਾਦੀ ਕਿਸੇ ਵੱਡੀ ਘਟਨਾ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰ ਰਿਹਾ ਸੀ। ਜਿਵੇਂ ਹੀ ਪੁਲਿਸ ਨੂੰ ਇਸਦਾ ਪਤਾ ਲੱਗਾ, ਉਸਦੀ ਯੋਜਨਾ ਨੂੰ ਤੁਰੰਤ ਅਸਫਲ ਕਰ ਦਿੱਤਾ ਗਿਆ, ਨਾ ਸਿਰਫ ਯੋਜਨਾ ਨੂੰ ਨਾਕਾਮ ਕਰ ਦਿੱਤਾ ਬਲਕਿ ਉਸਨੂੰ ਗ੍ਰਿਫਤਾਰ ਵੀ ਕਰ ਲਿਆ। ਉਸ ਦੀ ਪਛਾਣ ਲਸ਼ਕਰ ਦੇ ਅੱਤਵਾਦੀ ਵਜੋਂ ਹੋਈ ਹੈ।

 

ਦੱਸਣਯੋਗ ਹੈ ਕਿ ਪਾਕਿਸਤਾਨੀ ਅੱਤਵਾਦੀ ਸੰਗਠਨ ਲਸ਼ਕਰ ਹਮੇਸ਼ਾਂ ਭਾਰਤ ਖਿਲਾਫ ਸਾਜਿਸ਼ ਰਚਦੇ ਰਹਿੰਦੇ ਹਨ। ਪਰ ਭਾਰਤੀ ਪੁਲਿਸ ਹਰ ਸਾਜਿਸ਼ ਨੂੰ ਨਾਕਾਮ ਕਰ ਦਿੰਦੀ ਹੈ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:firing at police post in Kishtwar of Jammu and Kashmir