ਜੰਮੂ ਤੇ ਕਸ਼ਮੀਰ ਦੇ ਬਾਂਦੀਪੋਰਾ ਜਿ਼ਲ੍ਹੇ `ਚ ਵੀਰਵਾਰ ਨੂੰ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਦੇ ਵਿਚਕਾਰ ਗੋਲੀਬਾਰੀ ਦੀ ਸੂਚਨਾ ਹੈ। ਪੁਲਿਸ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਸੁਮਲਰ ਪਿੰਡਾਂ `ਚ ਅੱਤਵਾਦੀਆਂ ਦੇ ਲੁੱਕੇ ਹੋਣ ਦੀ ਸੂਚਨਾਂ ਮਿਲਣ ਬਾਅਦ ਸੁਰੱਖਿਆ ਬਲਾਂ ਨੇ ਖੇਤਰ `ਚ ਤਲਾਸ਼ੀ ਅਪਿਆਨ ਸ਼ੁਰੂ ਕੀਤਾ ਸੀ।
ਪੁਲਿਸ ਨੇ ਕਿਹਾ ਕਿ ਰਾਸ਼ਟਰੀ ਰਾਈਫਲ, ਰਾਜ ਪੁਲਿਸ ਅਤੇ ਸੀਆਰਪੀਐਫ ਦੇ ਵਿਸ਼ੇਸ਼ ਅਭਿਆਨ ਸਮੂਹ ਨੇ ਅਜਿਹੇ ਹੀ ਇਲਾਕੇ `ਚ ਚੈਕਿੰਗ ਵਧਾਈ, ਤਾਂ ਅੱਤਵਾਦੀਆਂ ਨੇ ਸੁਰੱਖਿਆ ਬੱਲਾਂ `ਤੇ ਗੋਲੀ ਚਲਾਉਣੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਦੋਵਾਂ ਪੱਖਾਂ `ਚ ਗੋਲੀਬਾਰੀ ਹੋਈ।