ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਿੱਲੀ ਦੀ ਕੇਜਰੀਵਾਲ ਸਰਕਾਰ ਦੀ ਪਹਿਲੀ ਕੈਬਿਨੇਟ ਮੀਟਿੰਗ ਅੱਜ, ਬਜਟ ’ਤੇ ਚਰਚਾ ਸੰਭਵ

ਦਿੱਲੀ ਦੀ ਕੇਜਰੀਵਾਲ ਸਰਕਾਰ ਦੀ ਪਹਿਲੀ ਕੈਬਿਨੇਟ ਮੀਟਿੰਗ ਅੱਜ, ਬਜਟ ’ਤੇ ਚਰਚਾ ਸੰਭਵ

ਦਿੱਲੀ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਹੇਠਲੀ ਕੇਜਰੀਵਾਲ ਕੈਬਿਨੇਟ ਦੀ ਪਹਿਲੀ ਮੀਟਿੰਗ ਅੱਜ ਹੋਣ ਜਾ ਰਹੀ ਹੈ। ਕੱਲ੍ਹ ਪਾਰਟੀ ਨੇ ਦੂਜੇ ਦਿਨ ਆਪਣੇ ਕੰਮ ਉੱਤੇ 24X7 ਸਾਫ਼ ਪਾਣੀ ਉਪਲਬਧ ਕਰਵਾਉਣ, ਰਾਸ਼ਨ ਦੀ ਘਰਾਂ ਤੱਕ ਡਿਲੀਵਰੀ ਸਮੇਤ ਹੋਰ ਮੁੱਦਿਆਂ ਉੱਤੇ ਮੀਟਿੰਗ ਦੌਰਾਨ ਚਰਚਾ ਕੀਤੀ।

 

 

ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੇ ਕੱਲ੍ਹ ਲੈਫ਼ਟੀਨੈਂਟ ਗਵਰਨਰ ਅਨਿਲ ਬੈਜਲ ਨਾਲ ਸ਼ਿਸ਼ਟਾਚਾਰ ਮੀਟਿੰਗ ਕੀਤੀ। ਮੁੱਖ ਮੰਤਰੀ ਨੇ ਨਵੇਂ ਜਲ ਮੰਤਰੀ ਤੇ ਦਿੱਲੀ ਜਲ ਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਨੂੰ ਕਿਹਾ ਕਿ ਉਹ ਆਮ ਆਦਮੀ ਪਾਰਟੀ ਵੱਲੋਂ ਕੀਤੇ 24 ਘੰਟੇ ਸਾਫ਼ ਪਾਣੀ ਦੇ ਵਾਅਦੇ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਕੰਮ ਸ਼ੁਰੂ ਕਰ ਦੇਣ।

 

 

ਅੱਜ ਕੇਜਰੀਵਾਲ ਕੈਬਿਨੇਟ ਦੀ ਪਹਿਲੀ ਮੀਟਿੰਗ ਦੌਰਾਨ 10 ਗਰੰਟੀ ਕਾਰਡ ਪੂਰਾ ਕਰਨ ਬਾਰੇ ਚਰਚਾ ਹੋਵੇਗੀ, ਜਿਸ ਨੂੰ ਆਮ ਆਦਮੀ ਪਾਰਟੀ ਵੱਲੋਂ ਬੀਤੀ 8 ਫ਼ਰਵਰੀ ਨੂੰ ਹੋਈਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜਾਰੀ ਕੀਤਾ ਸੀ

 

 

ਮੁੱਖ ਮੰਤਰੀ ਦਫ਼ਤਰ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਕੈਬਿਨੇਟ ਦੀ ਮੀਟਿੰਗ ਵਿੱਚ ਬਜਟ ਸੈਸ਼ਨ ਦੀ ਤਰੀਕ ਤੈਅ ਕੀਤੀ ਜਾਵੇਗੀ; ਜਿਸ ਵਿੱਚ ਸਾਰੇ 70 ਵਿਧਾਇਕ ਪਹਿਲਾਂ ਸਹੁੰ ਚੁੱਕਣਗੇ। ਦਿੱਲੀ ਦੇ ਬਜਟ 2020–21 ਦੀ ਤਰੀਕ ਵੀ ਤੈਅ ਕੀਤੀ ਜਾਵੇਗੀ।

 

 

ਇਸ ਦੌਰਾਨ 24 ਘੰਟੇ ਸਾਫ਼ ਪਾਣੀ ਦੀ ਸਪਲਾਈ, ਘਰ–ਘਰ ਰਾਸ਼ਨ ਪਹੁੰਚਾਉਣ ਸਮੇਤ ਹੋਰ ਚੀਜ਼ਾਂ ਉੱਤੇ ਚਰਚਾ ਕੀਤੀ ਜਾਵੇਗੀ। ਉਸ ਤੋਂ ਬਾਅਦ 10 ਵਜੇ ਸਵੇਰੇ ਕੇਜਰੀਵਾਲ ਦਿੱਲੀ ਸਰਕਾਰ ਦੇ ਸਾਰੇ ਵਿਭਾਗਾਂ ਦੇ ਮੁਖੀਆਂ ਨਾਲ ਉਨ੍ਹਾਂ 10 ਗਰੰਟੀਆਂ ਬਾਰੇ ਚਰਚਾ ਕੀਤੀ ਜਾਵੇਗੀ, ਜਿਨ੍ਹਾਂ ਨਾਲ ਸਬੰਧਤ ਵਾਅਦੇ ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਦਿੱਲੀ ਦੇ ਲੋਕਾਂ ਨਾਲ ਕੀਤੇ ਗਏ ਸਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:First Meeting of Delhi s Kejriwal Cabinet today Discussion on Budget likely