ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹਰਿਆਣਾ 'ਚ ਮਿਲਿਆ ਕੋਰੋਨਾ ਵਾਇਰਸ ਦਾ ਪਹਿਲਾ ਪਾਜੀਟਿਵ ਮਰੀਜ਼

ਦਿੱਲੀ ਦੇ ਨਾਲ ਲੱਗਦੇ ਗੁਰੂਗ੍ਰਾਮ ਜ਼ਿਲ੍ਹੇ 'ਚ ਇੱਕ 29 ਸਾਲਾ ਔਰਤ ਦੇ ਕੋਰੋਨਾ ਵਾਇਰਸ ਨਾਲ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ। ਔਰਤ ਨੂੰ ਆਈਸੋਲੇਸ਼ਨ ਵਾਰਡ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਜੁਕਾਮ ਅਤੇ ਬੁਖਾਰ ਤੋਂ ਬਾਅਦ ਉਸ ਦਾ ਟੈਸਟ ਕੀਤਾ ਗਿਆ ਤਾਂ ਉਸ ਦੀ ਜਾਂਚ ਰਿਪੋਰਟ ਪਾਜੀਟਿਵ ਆਈ ਹੈ। ਹਰਿਆਣਾ 'ਚ ਕੋਰੋਨਾ ਵਾਇਰਸ ਦਾ ਇਹ ਪਹਿਲਾ ਮਾਮਲਾ ਹੈ, ਜਿਸ ਦੀ ਰਿਪੋਰਟ ਪਾਜੀਟਿਵ ਆਈ ਹੈ।
 

ਨਿਊਜ਼ ਏਜੰਸੀ ਪੀਟੀਆਈ ਦੇ ਅਨੁਸਾਰ ਸਿਹਤ ਅਧਿਕਾਰੀ ਨੇ ਦੱਸਿਆ ਕਿ ਇਹ ਔਰਤ ਗੁਰੂਗ੍ਰਾਮ ਦੀ ਇੱਕ ਕੰਪਨੀ 'ਚ ਕੰਮ ਕਰਦੀ ਹੈ ਅਤੇ ਹਾਲ ਹੀ 'ਚ ਮਲੇਸ਼ੀਆ ਤੇ ਇੰਡੋਨੇਸ਼ੀਆ ਗਈ ਸੀ। ਸਿਹਤ ਵਿਭਾਗ ਦੇ ਡਾਇਰੈਕਟਰ ਜਨਰਲ ਸੂਰਜ ਭਾਨ ਕੰਬੋਜ ਨੇ ਕਿਹਾ ਕਿ ਹਰਿਆਣਾ 'ਚ ਕੋਰੋਨਾ ਵਾਇਰਸ ਦਾ ਇਹ ਪਹਿਲਾ ਕੇਸ ਹੈ। ਉਨ੍ਹਾਂ ਦੱਸਿਆ ਕਿ ਉਹ ਹਸਪਤਾਲ ਵਿੱਚ ਭਰਤੀ ਹੈ ਅਤੇ ਉਸ ਦੀ ਹਾਲਤ ਸਥਿਰ ਹੈ।
 

ਕੰਬੋਜ ਨੇ ਦੱਸਿਆ ਕਿ ਵਿਦੇਸ਼ ਯਾਤਰਾ ਤੋਂ ਵਾਪਸ ਪਰਤਣ ਤੋਂ ਬਾਅਦ ਉਸ ਦੇ ਖੂਨ ਦੇ ਸੈਂਪਲ ਪੁਣੇ ਦੇ ਨੈਸ਼ਨਲ ਇੰਸਟੀਚਿਊਟ ਆਫ ਵਾਇਰੋਲੋਜੀ ਭੇਜੇ ਗਏ ਸਨ, ਜਿਨ੍ਹਾਂ ਨੇ ਆਪਣੀ ਰਿਪੋਰਟ 'ਚ ਉਸ ਨੂੰ ਕੋਵਿਡ-19 ਹੋਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 66 ਲੋਕਾਂ ਦੇ ਨਮੂਨੇ ਹਰਿਆਣਾ ਤੋਂ ਜਾਂਚ ਲਈ ਭੇਜੇ ਜਾ ਚੁੱਕੇ ਹਨ।
 

ਸਿਹਤ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਵਿੱਚੋਂ ਇੱਕ ਦੇ ਵਾਇਰਸ ਨਾਲ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ, ਜਦਕਿ 54 'ਚ ਅਜਿਹੇ ਕੋਈ ਲੱਛਣ ਨਹੀਂ ਮਿਲੇ ਹਨ। ਸੂਬੇ 'ਚ ਕੋਰੋਨਾ ਵਾਇਰਸ ਪ੍ਰਭਾਵਤ ਦੇਸ਼ਾਂ ਦੀ ਯਾਤਰਾ ਕਰਨ ਵਾਲੇ 2,957 ਲੋਕਾਂ ਨੂੰ ਵੱਖਰੇ ਵਾਰਡਾਂ ਵਿੱਚ ਰੱਖਿਆ ਗਿਆ ਹੈ। ਸੂਬਾ ਸਰਕਾਰ ਪਹਿਲਾਂ ਹੀ 31 ਮਾਰਚ ਤੱਕ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਬੰਦ ਰੱਖਣ ਦਾ ਐਲਾਨ ਕਰ ਚੁੱਕੀ ਹੈ। ਸਿਨੇਮਾ ਘਰ, ਜਿੰਮ, ਨਾਈਟ ਕਲੱਬ ਵੀ 31 ਮਾਰਚ ਤੱਕ ਬੰਦ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:first positive case of coronavirus found in haryana