ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੋਹਾਲੀ ’ਚ ਮਿਲਿਆ ਕੋਰੋਨਾ ਵਾਇਰਸ ਦਾ ਪਹਿਲਾ ਸ਼ੱਕੀ ਮਾਮਲਾ, PGI ਦਾਖ਼ਲ

ਮੋਹਾਲੀ ’ਚ ਮਿਲਿਆ ਕੋਰੋਨਾ ਵਾਇਰਸ ਦਾ ਪਹਿਲਾ ਸ਼ੱਕੀ ਮਾਮਲਾ, PGI ਦਾਖ਼ਲ

ਚੰਡੀਗੜ੍ਹ–ਮੋਹਾਲੀ–ਪੰਚਕੂਲਾ ਭਾਵ ਟ੍ਰਾਇ–ਸਿਟੀ ’ਚ ਕੋਰੋਨਾ ਵਾਇਰਸ ਦਾ ਪਹਿਲਾ ਸ਼ੱਕੀ ਮਾਮਲਾ ਸਾਹਮਣੇ ਆਇਆ ਹੈ; ਜਿਸ ਨੂੰ ਪੀਜੀਆਈ (PGI) ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਮਰੀਜ਼ ਇੱਕ ਹਫ਼ਤਾ ਪਹਿਲਾਂ ਹੀ ਚੀਨ ਤੋਂ ਮੁਹਾਲੀ ਪਰਤਿਆ ਸੀ।

 

 

ਕੱਲ੍ਹ ਸੋਮਵਾਰ ਨੂੰ ਉਸ ਨੂੰ ਸਿਰ ਦਰਦ ਤੇ ਹੋਰ ਸ਼ਿਕਾਇਤਾਂ ਕਾਰਨ ਪੀਜੀਆਈ–ਚੰਡੀਗੜ੍ਹ ਭੇਜ ਦਿੱਤਾ ਗਿਆ। ਉੱਥੇ ਹੁਣ ਉਸ ਦਾ ਇਲਾਜ ਚੱਲ ਰਿਹਾ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਮੋਹਾਲੀ ਦੇ ਹਵਾਈ ਅੱਡੇ ਉੱਤੇ ਚੀਨ ਤੋਂ ਆਉਣ ਵਾਲੇ ਯਾਤਰੀਆਂ ਦੀ ਮੈਡੀਕਲ ਜਾਂਚ ਉੱਥੇ ਹਵਾਈ ਅੱਡੇ ’ਤੇ ਹੀ ਕਰਨ ਦੇ ਹੁਕਮ ਦਿੱਤੇ ਹਨ।

 

 

ਪੀੜਤ ਵਿਅਕਤੀ ਨੂੰ ਸਿਰ–ਦਰਦ ਤੇ ਸਾਹ ਲੈਣ ਵਿੱਚ ਔਖ ਜਿਹੀ ਪਰੇਸ਼ਾਨੀ ਸੀ; ਜਿਸ ਕਾਰਨ ਉਸ ਨੁੰ ਪੀਜੀਆਈ–ਚੰਡੀਗੜ੍ਹ ਰੈਫ਼ਰ ਕੀਤਾ ਗਿਆ। ਉੱਥੇ ਉਸ ਦੀ ਇੱਕ ਖ਼ਾਸ ਵਾਰਡ ’ਚ ਜਾਂਚ ਚੱਲ ਰਹੀ ਹੈ। ਉਂਝ ਮਰੀਜ਼ ਦੀ ਹਾਲਤ ਠੀਕ ਹੈ ਤੇ ਉਸ ਨੂੰ ਵੈਂਟੀਲੇਟਰ ’ਤੇ ਵੀ ਨਹੀਂ ਰੱਖਿਆ ਗਿਆ।

 

 

ਮੋਹਾਲੀ ਦੇ ਇਸ ਮਰੀਜ਼ ਦੇ ਹੁਣ PGI ਚੰਡੀਗੜ੍ਹ ’ਚ ਕਈ ਤਰ੍ਹਾਂ ਦੇ ਟੈਸਟ ਚੱਲ ਰਹੇ ਹਨ। ਮੁਢਲੇ ਟੈਸਟਾਂ ਤੋਂ ਉਸ ਦੇ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਜਾਂ ਪੀੜਤ ਹੋਣ ਦੀ ਪੁਸ਼ਟੀ ਲਹੀਂ ਹੋਈ।

 

 

ਉੱਧਰ ਭਾਰਤ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਚੀਨ ਤੋਂ ਆਉਣ ਵਾਲੇ ਲੋਕਾਂ ਉੱਤੇ 28 ਦਿਨਾਂ ਤੱਕ ਨਿਗਰਾਨੀ ਰੱਖੀ ਜਾਵੇਗੀ। ਅਜਿਹੇ ਸਾਰੇ ਲੋਕਾਂ ਨੂੰ ਫ਼ੋਨ ਕਰ ਕੇ ਨਿਯਮਤ ਜਾਂਚ ਲਈ ਸੱਦਿਆ ਜਾ ਰਿਹਾ ਹੈ।

 

 

ਮੋਹਾਲੀ ਦੇ ਹਵਾਈ ਉੱਤੇ ਵੀ ਸ਼ੱਕੀ ਮਰੀਜ਼ਾਂ ਲਈ ਵੱਖਰਾ ਕਮਰਾ ਤਿਆਰ ਕਰਨ ਲਈ ਕਿਹਾ ਗਿਆ ਹੈ; ਜਿੱਥੇ ਉਨ੍ਹਾਂ ਦੀ ਜਾਂਚ ਕੀਤੀ ਜਾ ਸਕੇਗੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:First suspected case of Corona Virus found in Mohali Admitted in PGI