ਜੰਮੂ-ਕਸ਼ਮੀਰ ਤੋਂ ਮੰਗਲਵਾਰ ਨੂੰ ਪਹੁੰਚੇ ਪੰਚਾਂ-ਸਰਪੰਚਾਂ ਦੇ ਇਕ ਵਫ਼ਦ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਭਰੋਸਾ ਦਿੱਤਾ ਕਿ ਹਰੇਕ ਪਿੰਡ ਚੋਂ ਘੱਟੋ ਘੱਟ ਪੰਜ ਲੋਕਾਂ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਪੁਲਿਸ ਸੁਰੱਖਿਆ ਦੇ ਨਾਲ-ਨਾਲ ਪੰਚ-ਸਰਪੰਚ ਨੂੰ ਦੋ ਲੱਖ ਰੁਪਏ ਦਾ ਬੀਮਾ ਕਵਰੇਜ ਦਿੱਤਾ ਜਾਵੇਗਾ।
HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ’ਤੇ ਕਲਿੱਕ ਕਰੋ।
https://www.facebook.com/hindustantimespunjabi/
HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।
ਗ੍ਰਹਿ ਮੰਤਰੀ ਨੇ ਵਫ਼ਦ ਨੂੰ ਤੇਜ਼ੀ ਨਾਲ ਵਿਕਾਸ ਦੀਆਂ ਯੋਜਨਾਵਾਂ ਅਤੇ ਰਾਜ ਦੀਆਂ ਪੰਚਾਇਤਾਂ ਰਾਹੀਂ ਬੀ.ਡੀ.ਸੀ ਚੋਣਾਂ ਕਰਵਾਉਣ ਸਬੰਧੀ ਭਰੋਸਾ ਦਿੱਤਾ। ਵਫ਼ਦ ਨੇ ਕਿਹਾ ਕਿ ਅਮਿਤ ਸ਼ਾਹ ਨੂੰ ਉਮੀਦ ਹੈ ਕਿ ਅਗਲੇ 15-20 ਦਿਨਾਂ ਵਿੱਚ ਮੋਬਾਈਲ ਸਹੂਲਤਾਂ ਬਹਾਲ ਹੋ ਜਾਣਗੀਆਂ।
ਸ਼ਾਹ ਨੇ ਇਹ ਵੀ ਕਿਹਾ ਕਿ ਬਹੁਤ ਜਲਦ ਵੱਖ-ਵੱਖ ਸਰਕਾਰੀ ਸੇਵਾਵਾਂ ਵਿਚ ਭਰਤੀ ਸ਼ੁਰੂ ਕਰ ਦਿੱਤੀ ਜਾਵੇਗੀ ਤੇ ਇਹ ਸੁਨਿਸ਼ਚਿਤ ਕੀਤਾ ਜਾਵੇਗਾ ਕਿ ਇਹ ਪੰਜ ਨੌਕਰੀਆਂ ਬਿਨਾਂ ਕਿਸੇ ਸਿਫਾਰਸ਼ ਦੇ ਦਿੱਤੀਆਂ ਜਾਣ। ਚੁਣੇ ਗਏ ਪੰਚਾਇਤੀ ਨੁਮਾਇੰਦਿਆਂ ਨਾਲ ਗ੍ਰਹਿ ਮੰਤਰੀ ਦੀ ਬੈਠਕ ਸੂਬੇ ਚ ਸ਼ਾਂਤੀ ਬਹਾਲੀ ਦੇ ਹੱਲ ਕਰਨ ਸਬੰਧੀ ਵੇਖੀ ਜਾ ਰਹੀ ਹੈ।
ਕੇਂਦਰ ਸਰਕਾਰ ਦਾ ਮੰਨਣਾ ਹੈ ਕਿ ਪੰਚਾਇਤਾਂ ਦੇ ਨੁਮਾਇੰਦੇ ਅੱਗੇ ਦੀ ਪ੍ਰਕ੍ਰਿਆ ਚ ਅਹਿਮ ਭੂਮਿਕਾ ਅਦਾ ਕਰਨਗੇ।
HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ’ਤੇ ਕਲਿੱਕ ਕਰੋ।
https://www.facebook.com/hindustantimespunjabi/
HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।
ਕੁਪਵਾੜਾ ਦੇ ਸਰਪੰਚ ਮੀਰ ਜੁਨੈਦ ਨੇ ਕਿਹਾ, "ਅਸੀਂ ਗ੍ਰਹਿ ਮੰਤਰੀ ਨੂੰ ਸੁਰੱਖਿਆ ਪ੍ਰਦਾਨ ਕਰਨ ਦੀ ਬੇਨਤੀ ਕੀਤੀ ਹੈ।" ਉਨ੍ਹਾਂ ਭਰੋਸਾ ਦਿੱਤਾ ਹੈ ਕਿ ਪ੍ਰਸ਼ਾਸਨ ਸਾਨੂੰ ਸੁਰੱਖਿਆ ਪ੍ਰਦਾਨ ਕਰੇਗਾ। ਜਿਵੇਂ ਸੰਸਦ ਵਿਚ ਵਾਅਦਾ ਕੀਤਾ ਗਿਆ ਹੈ ਕਿ ਜਦੋਂ ਜੰਮੂ-ਕਸ਼ਮੀਰ ਦੀ ਸਥਿਤੀ ਆਮ ਵਾਂਗ ਹੋ ਜਾਵੇਗੀ ਤਾਂ ਸੂਬੇ ਨੂੰ ਸੂਬਾਈ ਦਰਜਾ ਮੁੜ ਬਹਾਲ ਕਰ ਦਿੱਤਾ ਜਾਵੇਗਾ। ਜੰਮੂ-ਕਸ਼ਮੀਰ ਚ ਛੇ ਸਾਲਾਂ ਦੇ ਅੰਤਰਾਲ ਤੋਂ ਬਾਅਦ ਪਿਛਲੇ ਸਾਲ ਪੰਚਾਇਤੀ ਚੋਣਾਂ ਹੋਈਆਂ ਸਨ।
.