ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਸ਼ਮੀਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, 5 ਅੱਤਵਾਦੀ ਗ੍ਰਿਫ਼ਤਾਰ

ਜੰਮੂ-ਕਸ਼ਮੀਰ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਨੇ 5 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਕਸ਼ਮੀਰ ਜ਼ੋਨ ਦੀ ਪੁਲਿਸ ਨੇ ਦੱਸਿਆ ਕਿ 5 ਅੱਤਵਾਦੀਆਂ ਦੇ ਸਹਾਇਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਕੋਲੋਂ ਵੱਡੀ ਮਾਤਰਾ 'ਚ ਹਥਿਆਰ ਅਤੇ ਗੋਲਾ ਬਾਰੂਦ ਵੀ ਬਰਾਮਦ ਕੀਤਾ ਗਿਆ ਹੈ।
 

 

ਐਤਵਾਰ ਨੂੰ ਪੁਲਿਸ ਨੇ ਕਈ ਇਲਾਕਿਆਂ ਵਿੱਚ ਛਾਪੇ ਮਾਰੇ। ਜਿਸ ਤੋਂ ਬਾਅਦ ਅੱਤਵਾਦੀਆਂ ਦਾ ਸਾਥੀ ਫੜਿਆ ਗਿਆ। ਪੁਲਿਸ ਨੇ ਕਿਹਾ, "ਗਾਂਦਰਬਲ ਅਤੇ ਬਡਗਾਮ ਦੇ 5 ਅੱਤਵਾਦੀ ਸਹਿਯੋਗੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਕੋਲੋਂ ਹਥਿਆਰ ਤੇ ਗੋਲਾ ਬਾਰੂਦ ਵੀ ਬਰਾਮਦ ਕੀਤੇ ਗਏ ਹਨ।"
 

ਪੁਲਿਸ ਨੇ ਦੱਸਿਆ ਕਿ ਉਨ੍ਹਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ। ਅਗਲੇਰੀ ਜਾਂਚ ਜਾਰੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Five terrorist associates arrested from Ganderbal and Budgam