ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਿੱਲੀ: ਪਾਰਕ 'ਚ ਖੇਡਣ ਵਾਲੇ ਬੱਚਿਆਂ ਨੇ 5 ਸਾਲ ਦੀ ਲੜਕੀ ਨਾਲ ਕੀਤਾ ਸਮੂਹਿਕ ਬਲਾਤਕਾਰ 

ਦਿੱਲੀ ਦੀ ਰਾਜਧਾਨੀ ਵਿੱਚ ਦੋ ਨਾਬਾਲਗ਼ ਲੜਕਿਆਂ ਨੇ ਪੰਜ ਸਾਲ ਦੀ ਬੱਚੀ ਨਾਲ ਸਮੂਹਿਕ ਜਬਰ-ਜ਼ਨਾਹ ਕਰਨ ਦੀ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਪੁਲਿਸ ਅਨੁਸਾਰ, ਦੋਸ਼ੀਆਂ ਦੀ ਉਮਰ 10 ਅਤੇ 11 ਸਾਲ ਹੈ। ਦੋਵੇਂ ਦੋਸ਼ੀ ਅਤੇ ਪੀੜਤ ਦਿੱਲੀ ਸਰਹੱਦ ਕੋਲ ਕਾਪਸਸੇਰਾ ਇਲਾਕੇ ਦੇ ਰਹਿਣ ਵਾਲੇ ਹਨ।
 

ਵੀਰਵਾਰ ਨੂੰ ਇਕ ਪੁਲਿਸ ਅਧਿਕਾਰੀ ਨੇ ਕਿਹਾ ਕਿ ਸੋਮਵਾਰ ਦੀ ਰਾਤ ਨੂੰ ਬੱਚੇ ਪਾਰਕ ਵਿੱਚ ਖੇਡ ਰਹੇ ਸਨ। ਫਿਰ ਦੋਵੇਂ ਮੁੰਡੇ ਨੇ ਲੜਕੀ ਨੂੰ ਫੜ ਲਿਆ ਅਤੇ ਵਾਰੀ ਵਾਰੀ ਉਸ ਨਾਲ ਬਲਾਤਕਾਰ ਕੀਤਾ। ਜਦੋਂ ਲੜਕੀ ਦੀ ਮਾਂ ਪਾਰਕ ਪਹੁੰਚੀ ਤਾਂ ਉਸ ਨੂੰ ਦੇਖ ਦੋਵੇਂ ਦੋਸ਼ੀ ਉੱਥੋਂ ਫ਼ਰਾਰ ਹੋ ਗਏ।
 

ਨਿਊਜ ਏਜੰਸੀ ਆਈਏਐਨਐਸ ਅਨੁਸਾਰ, ਪਰਿਵਾਰ ਵੱਲੋਂ ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਨੇ ਬੱਚੀ ਨੂੰ ਹਸਪਤਾਲ ਪਹੁੰਚਿਆ, ਜਿੱਥੇ ਮੈਡੀਕਲ ਤੋਂ ਬਾਅਦ ਉਸ ਨਾਲ ਬਲਾਤਕਾਰ ਹੋਣ ਦੀ ਪੁਸ਼ਟੀ ਹੋਈ ਹੈ। ਉਸ ਨੂੰ ਇਕ ਦਿਨ ਲਈ ਹਸਪਤਾਲ ਵਿੱਚ ਰੱਖਿਆ ਗਿਆ।
 

ਇਸ ਸਬੰਧ ਵਿੱਚ ਪੁਲਿਸ ਨੇ ਭਾਰਤੀ ਦੰਡ ਵਿਧਾਨ (ਆਈਪੀਸੀ) ਅਤੇ ਪਾਕਸੋ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਮੁਲਜ਼ਮਾਂ ਨੂੰ ਮੰਗਲਵਾਰ ਦੇ ਦਿਨ ਗ੍ਰਿਫ਼ਤਾਰ ਕਰ ਬਾਲ ਸੁਧਾਰ ਘਰ  ਭੇਜਿਆ ਗਿਆ ਹੈ।
 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Five-year-old gang-raped by minor boys in Delhi park