ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

3 ਰਾਜਾਂ ਵਿੱਚ ਭਾਰੀ ਮੀਂਹ ਨਾਲ ਆਏ ਹੜ੍ਹਾਂ ਨੇ ਮਚਾਈ ਤਬਾਹੀ, 80 ਮੌਤਾਂ

3 ਰਾਜਾਂ ਵਿੱਚ ਭਾਰੀ ਮੀਂਹ ਨਾਲ ਆਏ ਹੜ੍ਹਾਂ ਨੇ ਮਚਾਈ ਤਬਾਹੀ, 80 ਮੌਤਾਂ

ਮਹਾਰਾਸ਼ਟਰ, ਕਰਨਾਟਕ ਤੇ ਕੇਰਲ ਵਿੱਚ ਭਾਰੀ ਮੀਂਹ ਨਾਲ ਆਏ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ। ਇਨ੍ਹਾਂ ਰਾਜਾਂ ਵਿੱਚ ਹੁਣ ਤੱਕ 80 ਵਿਅਕਤੀ ਮਾਰੇ ਜਾ ਚੁੱਕੇ ਹਨ। ਇਕੱਲੇ ਕੇਰਲ ’ਚ ਹੀ ਪਿਛਲੇ ਚਾਰ ਦਿਨਾਂ ਦੌਰਾਨ 40 ਵਿਅਕਤੀ ਮਾਰੇ ਗਏ ਹਨ। ਮਹਾਰਾਸ਼ਟਰ ਵਿੱਚ 29 ਅਤੇ ਕਰਨਾਟਕ ਵਿੱਚ 11 ਜਣੇ ਮਾਰੇ ਗਏ ਹਨ।

 

 

ਕੇਰਲ ’ਚ 22 ਹਜ਼ਾਰ ਤੋਂ ਵੱਧ ਲੋਕਾਂ ਨੂੰ ਰਾਹਤ ਕੈਂਪਾਂ ਵਿੱਚ ਲਿਆਂਦਾ ਗਿਆ ਹੈ। ਕੇਰਲ ਦੇ 8 ਅਤੇ ਕਰਨਾਟਕ ਦੇ 15 ਜ਼ਿਲ੍ਹੇ ਹੜ੍ਹ ਦੀ ਲਪੇਟ ਵਿੱਚ ਹਨ; ਜਦ ਕਿ ਪੱਛਮੀ ਮਹਾਰਾਸ਼ਟਰ ਦੇ ਪੰਜ ਜ਼ਿਲ੍ਹੇ ਹੜ੍ਹ ਤੋਂ ਪ੍ਰਭਾਵਿਤ ਹਨ। ਮੌਸਮ ਵਿਭਾਗ ਨੇ ਸ਼ੁੱਕਰਵਾਰ ਨੂੰ ਮੱਧ ਪ੍ਰਦੇਸ਼ ਅਤੇ ਮਹਾਰਾਸ਼ਟਰ ਸਮੇਤ 10 ਸੂਬਿਆਂ ਵਿੱਚ ਭਾਰੀ ਵਰਖਾ ਦਾ ਅਲਰਟ ਜਾਰੀ ਕੀਤਾ ਹੈ।

 

 

ਕੇਰਲ ਸਰਕਾਰ ਨੇ ਸ਼ੁੱਕਰਵਾਰ ਨੂੰ ਸਕੂਲਾਂ ਵਿੱਚ ਛੁੱਟੀ ਐਲਾਨ ਦਿੱਤੀ ਸੀ। ਵਾਇਨਾਡ ਵਿੱਚ ਜ਼ਮੀਨ ਧਸਣ ਨਾਲ ਦੋ ਵਿਅਕਤੀਆਂ ਦੀ ਮੌਤ ਹੋ ਗਈ ਸੀ। ਐੱਨਡੀਆਰਐੱਫ਼ ਨੇ ਇੱਥੇ 54 ਵਿਅਕਤੀਆਂ ਨੂੰ ਬਚਾਇਆ। ਕੋਚੀ ਕੌਮਾਂਤਰੀ ਹਵਾਈ ਅੱਡੇ ਦੇ ਪਾਰਕਿੰਗ ਖੇਤਰ ਵਿੱਚ ਪਾਣੀ ਭਰ ਜਾਣ ਕਾਰਨ ਸ਼ੁੱਕਰਵਾਰ ਨੂੰ ਅੱਧੀ ਰਾਤ ਤੱਕ ਹਵਾਈ ਜਹਾਜ਼ਾਂ ਦੀ ਆਵਾਜਾਈ ਬੰਦ ਕਰ ਦਿੱਤੀ ਗਈ ਸੀ।

 

 

ਇਸ ਆਵਜਾਈ ਦੇ  ਅੱਜ ਦੁਪਹਿਰ ਤਿੰਨ ਵਜੇ ਖੁੱਲ੍ਹਣ ਦੀ ਆਸ ਹੈ। ਭਾਰਤੀ ਮੌਸਮ ਵਿਭਾਗ ਨੇ ਦੱਸਿਆ ਕਿ ਤਿਰੂਵਨੰਥਾਪੁਰਮ, ਕੋਲਮ, ਪਤਮਨਤਿੱਟਾ, ਅਲਪੁਜ਼ਾ, ਕੋਟਾਇਮ, ਇਡੁੱਕੀ, ਏਰਨਾਕੁਲਮ ਤੇ ਤ੍ਰਿਸ਼ੂਰ ਜ਼ਿਲ੍ਹਿਆਂ ਵਿੱਚ ਇੱਕ ਜਾਂ ਦੋ ਥਾਵਾਂ ਉੱਤੇ ਦਰਮਿਆਨੀ ਤੋਂ ਭਾਰੀ ਵਰਖਾ ਹੋਣ ਤੇ 40 ਤੋਂ 50 ਕਿਲੋਮੀਟਰ ਫ਼ੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

3 ਰਾਜਾਂ ਵਿੱਚ ਭਾਰੀ ਮੀਂਹ ਨਾਲ ਆਏ ਹੜ੍ਹਾਂ ਨੇ ਮਚਾਈ ਤਬਾਹੀ, 80 ਮੌਤਾਂ

 

ਮਹਾਰਾਸ਼ਟਰ ਦੇ ਦੋ ਲੱਖ ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਸਥਾਨਾਂ ਉੱਤੇ ਪਹੁੰਚਾਇਆ ਗਿਆ ਹੈ। ਕਰਨਾਟਕ ਵਿੱਚ ਕ੍ਰਿਸ਼ਨਾ ਨਦੀ ਦਾ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਉਤਾਂਹ ਵਗ ਰਿਹਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Floods due to heavy rains create chaos in 3 states 80 dead