ਵਿਦੇਸ਼ ਮੰਤਰਾਲੇ ਨੇ ਬੁੱਧਵਾਰ ਨੂੰ ਕਿਹਾ ਕਿ ਪਿਛਲੇ ਪੰਜ ਸਾਲਾਂ ਚ 446.52 ਕਰੋੜ ਰੁਪਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਿਦੇਸ਼ ਯਾਤਰਾ ‘ਤੇ ਖਰਚ ਕੀਤੇ ਗਏ ਹਨ। ਲੋਕ ਸਭਾ ਚ ਇਕ ਸਵਾਲ ਦੇ ਲਿਖਤੀ ਜਵਾਬ ਚ ਵਿਦੇਸ਼ ਰਾਜ ਮੰਤਰੀ ਵੀ ਮੁਰਲੀਧਰਨ ਨੇ ਕਿਹਾ ਕਿ ਇਨ੍ਹਾਂ ਖਰਚਿਆਂ ਚ ਚਾਰਟਰਡ ਉਡਾਣ ਦੇ ਖਰਚੇ ਸ਼ਾਮਲ ਹਨ।
ਹੇਠਲੇ ਸਦਨ ਚ ਮੰਤਰੀ ਦੁਆਰਾ ਪੇਸ਼ ਕੀਤੇ ਗਏ ਵੇਰਵਿਆਂ ਅਨੁਸਾਰ 2015-16 ਵਿਚ ਪ੍ਰਧਾਨ ਮੰਤਰੀ ਦੇ ਦੌਰੇ 'ਤੇ 121.85 ਕਰੋੜ ਰੁਪਏ ਅਤੇ 2016-17 ਵਿਚ 78.52 ਕਰੋੜ ਰੁਪਏ ਖਰਚ ਕੀਤੇ ਗਏ ਸਨ।
ਵਿਦੇਸ਼ ਮੰਤਰਾਲੇ ਦੇ ਅੰਕੜਿਆਂ ਦੇ ਅਨੁਸਾਰ ਇਸ ਮਾਮਲੇ ਚ 2017-18 ਵਿਚ 99.90 ਕਰੋੜ ਰੁਪਏ ਅਤੇ 2018-19 ਵਿਚ 100.02 ਕਰੋੜ ਰੁਪਏ ਖਰਚ ਕੀਤੇ ਗਏ ਸਨ। ਇਸ ਚ ਕਿਹਾ ਗਿਆ ਹੈ ਕਿ ਸਾਲ 2019-20 ਚ ਪ੍ਰਧਾਨ ਮੰਤਰੀ ਦੀ ਵਿਦੇਸ਼ ਯਾਤਰਾ 'ਤੇ 46.23 ਕਰੋੜ ਰੁਪਏ ਖਰਚ ਕੀਤੇ ਗਏ ਸਨ।