ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਆਪ ਖਿਲਾਫ ਬਗਾਵਤ : ਭਾਜਪਾ ’ਚ ਸ਼ਾਮਲ ਹੋਏ ਕਪਿਲ ਮਿਸ਼ਰਾ

ਆਪ ਖਿਲਾਫ ਬਗਾਵਤ : ਭਾਜਪਾ ’ਚ ਸ਼ਾਮਲ ਹੋਏ ਕਪਿਲ ਮਿਸ਼ਰਾ

ਆਮ ਆਦਮੀ ਪਾਰਟੀ (ਆਪ) ਦੇ ਸਾਬਕਾ ਬਾਗੀ ਵਿਧਾਇਕ ਕਪਿਲ ਮਿਸ਼ਰਾ ਸ਼ਨੀਵਾਰ ਨੂੰ ਰਸ਼ਮੀ ਤੌਰ ਉਤੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ।

 

ਲੋਕ ਸਭਾ ਚੋਣ ਵਿਚ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਮੁਹਿੰਮ ਚਲਾਕੇ ਦਿੱਲੀ ਵਿਧਾਨ ਸਭਾ ਦੀ ਮੈਂਬਰਸ਼ਿਪ ਗੁਆਉਣ ਵਾਲੇ ਕਪਿਲ ਮਿਸ਼ਰਾ ਨੂੰ ਦਿੱਲੀ ਭਾਜਪਾ ਪ੍ਰਧਾਨ ਮਨੋਜ ਤਿਵਾੜੀ ਅਤੇ ਸੀਨੀਅਰ ਆਗੂ ਵਿਜੈ ਗੋਇਲ ਨੇ ਪਾਰਟੀ ਦੀ ਮੈਂਬਰਸ਼ਿਪ ਦਿਵਾਈ।

 

ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ ਖੁਦ ਕਪਿਲ ਮਿਸ਼ਰਾ ਨੇ ਟਵੀਟ ਕਰਕੇ ਉਨ੍ਹਾਂ ਨੇ ਭਾਜਪਾ ਵਿਚ ਸ਼ਾਮਲ ਹੋਣ ਦੀ ਜਾਣਕਾਰੀ ਦਿੱਤੀ ਸੀ। ਮੰਨਿਆ ਜਾ ਰਿਹਾ ਹੈ ਕਿ ਆਉਂਦੀਆਂ ਦਿੱਲੀ ਵਿਧਾਨ ਸਭਾ ਚੋਣਾਂ 2020 ਵਿਚ ਉਹ ਇਕ ਵਾਰ ਕਰਾਵਲ ਨਗਰ ਵਿਧਾਨ ਸਭਾ ਖੇਤਰ ਤੋਂ ਹੀ ਭਾਜਪਾ ਦੀ ਟਿਕਟ ਉਤੇ ਚੋਣ ਲੜਨਗੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Former AAP leader Kapil Mishra joins BJP