ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਾਕਿ ਨੂੰ ਸਬਕ ਸਿਖਾਉਣ ਲਈ ਸੀ ਬਾਲਾਕੋਟ ਹਮਲਾ : ਸਾਬਕਾ ਹਵਾਈ ਸੈਨਾ ਮੁਖੀ ਧਨੋਆ 

ਭਾਰਤੀ ਹਵਾਈ ਸੈਨਾ ਦੇ ਸਾਬਕਾ ਮੁਖੀ ਬੀਐਸ ਧਨੋਆ ਨੇ ਕਿਹਾ ਹੈ ਕਿ ਬਾਲਾਕੋਟ ਹਵਾਈ ਹਮਲੇ ਦਾ ਅਰਥ ਪਾਕਿਸਤਾਨੀ ਅਦਾਰਿਆਂ ਅਤੇ ਅੱਤਵਾਦੀ ਸੰਗਠਨਾਂ ਨੂੰ ਇਹ ਦੱਸਣਾ ਸੀ ਕਿ ਭਾਰਤ ਵਿੱਚ ਕਿਸੇ ਵੀ ਅੱਤਵਾਦੀ ਹਮਲੇ ਦੀ “ਕੀਮਤ ਚੁਕਾਉਣੀ ਪਵੇਗੀ” ਅਤੇ ਪ੍ਰਭਾਵਸ਼ਾਲੀ ਢੰਗ ਨਾਲ ਗੁਆਂਢੀ ਦੇਸ਼ ਨੂੰ ਸੰਦੇਸ਼ ਦਿੱਤਾ ਗਿਆ ਹੈ।

 

ਪੰਜਾਬ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਾਂਝੇ ਤੌਰ ਤੇ ਆਯੋਜਿਤ ਕੀਤੇ ਗਏ ਮਿਲਟਰੀ ਸਾਹਿਤ ਸਮਾਰੋਹ ਦੇ ਦੂਜੇ ਦਿਨ “ਬਾਲਕੋਟ ਦੇ ਸੰਦੇਸ਼ ਨੂੰ ਸਮਝਣਾ” ‘ਤੇ ਵਿਚਾਰ ਵਟਾਂਦਰੇ ਦੌਰਾਨ ਸਾਬਕਾ ਹਵਾਈ ਸੈਨਾ ਮੁਖੀ ਇਥੇ ਬੋਲ ਰਹੇ ਸਨ।
 

ਧਨੋਆ ਨੇ ਕਿਹਾ ਕਿ ਬਾਲਾਕੋਟ ਦਾ ਸੰਦੇਸ਼ ਪਾਕਿਸਤਾਨੀ ਅਦਾਰਿਆਂ ਅਤੇ ਅੱਤਵਾਦੀ ਸੰਗਠਨਾਂ ਨੂੰ ਇਹ ਦੱਸਣਾ ਸੀ ਕਿ ਭਾਰਤ ਵਿੱਚ ਅੱਤਵਾਦੀ ਹਮਲੇ ਦੀ ਕੀਮਤ ਚੁਕਾਉਣੀ ਪਵੇਗੀ, ਜੋ ਪ੍ਰਭਾਵੀਸ਼ਾਲੀ ਢੰਗ ਨਾਲ ਦੱਸ ਦਿੱਤਾ ਹੈ।
 

ਧਨੋਆ ਨੇ ਜ਼ੋਰ ਦੇ ਕੇ ਕਿਹਾ ਕਿ ਜਿਸ ਢੰਗ ਨਾਲ ਭਾਰਤ ਸਰਕਾਰ ਨੇ ਵੱਡੇ ਪੱਧਰ ‘ਤੇ ਅੱਤਵਾਦੀ ਹਮਲਿਆਂ ਦਾ ਪ੍ਰਤੀਕਰਮ ਦਿੱਤਾ ਹੈ, ਉਹ ਆਪਣੇ ਆਪ ਵਿੱਚ ਇੱਕ ਉਦਾਹਰਣ ਹੈ। ਉਨ੍ਹਾਂ ਨੇ ਦੱਸਿਆ ਕਿ 1993 ਦੇ ਮੁੰਬਈ ਬੰਬ ਧਮਾਕਿਆਂ ਅਤੇ 2008 ਦੇ ਮੁੰਬਈ ਅੱਤਵਾਦੀ ਹਮਲਿਆਂ ਦੇ ਬਾਅਦ ਭਾਰਤ ਵੱਲੋਂ ਕੋਈ ਸੈਨਿਕ ਕਾਰਵਾਈ ਨਹੀਂ ਕੀਤੀ ਗਈ ਸੀ।

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Former Air Force Chief Dhanoa says Balakot attack warned Pakistan about terror attack