ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹਰਿਆਣਾ ਦੇ ਸਾਬਕਾ CM ਓਮ ਪ੍ਰਕਾਸ਼ ਚੌਟਾਲਾ ਦੀ ਪਤਨੀ ਦਾ ਦੇਹਾਂਤ

ਇੰਡੀਅਨ ਨੈਸ਼ਨਲ ਲੋਕ ਦਲ ਦੇ ਆਗੂ ਸ੍ਰੀ ਓਮ ਪ੍ਰਕਾਸ਼ ਚੌਟਾਲਾ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੀ ਪਤਨੀ ਸਨੇਹ ਲਤਾ ਦਾ ਅੱਜ ਐਤਵਾਰ ਨੂੰ ਦੇਹਾਂਤ ਹੋ ਗਿਆ ਹੈ ਉਨ੍ਹਾਂ ਨੇ ਅੱਜ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ' ਆਪਣੇ ਆਖਰੀ ਸਾਹ ਲਏ ਸ੍ਰੀਮਤੀ ਸਨੇਹ ਲਤਾ ਪਿਛਲੇ ਕਾਫੀ ਸਮੇਂ ਤੋਂ ਬੀਮਾਰ ਵੀ ਸਨ ਤੇ ਉਨ੍ਹਾਂ ਦੀ ਹਾਲਤ ਗੰਭੀਰ ਵੀ ਚੱਲ ਰਹੀ ਸੀ।

 

 

 

ਜਾਣਕਾਰੀ ਮੁਤਾਬਕ ਓਮ ਪ੍ਰਕਾਸ਼ ਚੌਟਾਲਾ ਦੀ ਪਤਨੀ ਸਨੇਹ ਲਤਾ ਨੂੰ ਜਨਵਰੀ ' ਵੀ ਸਿਹਤ ਵਿਗੜਨ ਕਾਰਨ ਹਸਪਤਾਲ ' ਭਰਤੀ ਕਰਵਾਇਆ ਗਿਆ ਸੀ ਪਰ ਹੁਣ ਫਿਰ ਪਿਛਲੇ ਹਫ਼ਤੇ ਉਨ੍ਹਾਂ ਦੀ ਸਿਹਤ ਫਿਰ ਵਿਗੜਨ ਕਾਰਨ ਕੱਲ੍ਹ ਹੀ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ' ਭਰਤੀ ਕਰਵਾਇਆ ਗਿਆ ਜਿੱਥੇ ਕਿ ਉਨ੍ਹਾਂ ਦਾ ਅੱਜ ਦੇਹਾਂਤ ਹੋ ਗਿਆ

 

 

ਉਨ੍ਹਾਂ ਨੂੰ ਬੁਖ਼ਾਰ ਸੀ, ਜਿਸ ਕਾਰਨ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਣਾ ਪਿਆ ਸੀ। ਡਾ. ਸੁਸ਼ੀਲ ਕਟਾਰੀਆ ਉਨ੍ਹਾਂ ਦਾ ਇਲਾਜ ਕਰ ਰਹੇ ਹਨ

 

ਤੁਹਾਨੂੰ ਦੱਸ ਦੇਈਏ ਕਿ ਓਮ ਪ੍ਰਕਾਸ਼ ਚੌਟਾਲਾ ਤੇ ਉਨ੍ਹਾਂ ਦਾ ਪੁੱਤਰ ਅਜੇ ਚੌਟਾਲਾ ਇਸ ਵੇਲੇ ਅਧਿਆਪਕ ਭਰਤੀ ਘੁਟਾਲੇ 10 ਸਾਲ ਕੈਦ ਦੀ ਸਜ਼ਾ ਕੱਟ ਰਹੇ ਹਨ ਇਸ ਵੇਲੇ ਉਹ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਹਨ ਤੇ ਕਦੀਕਦਾਈਂ ਪੈਰੋਲਤੇ ਹੀ ਬਾਹਰ ਆਉਂਦੇ ਹਨ

 

ਇੰਡੀਅਨ ਨੈਸ਼ਨਲ ਲੋਕ ਦਲ ਦੇ ਮੁਖੀ ਸ੍ਰੀ ਚੌਟਾਲਾ ਦੀ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ੍ਰੀ ਪ੍ਰਕਾਸ਼ ਸਿੰਘ ਬਾਦਲ ਨਾਲ ਪੁਰਾਣੀ ਦੋਸਤੀ ਹੈ; ਇਸੇ ਲਈ ਦੋਵੇਂ ਪਾਰਟੀਆਂ ਵਿਚਾਲੇ ਲੰਮਾ ਸਮਾਂ ਆਪਸੀ ਗੱਠਜੋੜ ਵੀ ਬਣਿਆ ਰਿਹਾ ਹੈ

 

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Former CM Haryana OM Prakash Chautala s wife passed away