ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਾਬਕਾ ਕ੍ਰਿਕਟਰ ਗੌਤਮ ਗੰਭੀਰ ਭਾਜਪਾ ’ਚ ਸ਼ਾਮਲ

ਸਾਬਕਾ ਕ੍ਰਿਕਟਰ ਗੌਤਮ ਗੰਭੀਰ ਭਾਜਪਾ ’ਚ ਸ਼ਾਮਲ

ਸਾਬਕਾ ਕ੍ਰਿਕਟਰ ਗੌਤਮ ਗੰਭੀਰ ਅੱਜ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਗੰਭੀਰ ਅਰੁਣ ਜੇਤਲੀ ਅਤੇ ਰਵੀਸ਼ੰਕਰ ਪ੍ਰਸਾਦ ਦੀ ਹਾਜ਼ਰੀ ਵਿਚ ਸ਼ਾਮਲ ਹੋਏ। ਗੌਤਮ ਗੰਭੀਰ ਨੇ ਭਾਜਪਾ ਵਿਚ ਸ਼ਾਮਲ ਹੋਣ ਬਾਅਦ ਕਿਹਾ ਕਿ ਉਹ ਪ੍ਰਧਾਨ ਮੰਤਰੀ ਮੋਦੀ ਦੇ ਵਿਜਨ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਵਿਚ ਆਏ ਹਨ। ਇਸ ਨਾਲ ਉਨ੍ਹਾਂ ਕਿਹਾ ਕਿ ਮੈਨੂੰ ਦੇਸ਼ ਲਈ ਕੁਝ ਕਰ ਦੇਣ ਦਾ ਮੌਕਾ ਦੇਣ ਲਈ ਸ਼ੁੱਕਰੀਆ।

 

ਅਰੁਦ ਜੇਤਲੀ ਨੇ ਕਿਹਾ ਕਿ ਗੌਤਮ ਗੰਭੀਰ ਦੇ ਪਾਰਟੀ ਵਿਚ ਆਉਣ ਨਾਲ ਲਾਭ ਹੋਵੇਗਾ। ਪਿਛਲੇ ਕਾਫੀ ਸਮੇਂ ਤੋਂ ਖਬਰ ਚਲ ਰਹੀ ਹੈ ਕਿ ਬੀਤੀਆਂ ਲੋਕ ਸਭਾ ਚੋਣਾਂ ਵਿਚ ਦਿੱਲੀ ਦੀਆਂ ਸਾਰੀਆਂ ਸੀਟਾਂ ਉਤੇ ਜਿੱਤ ਦਾ ਪਰਚਮ ਲਹਿਰਾਉਣ ਵਾਲੀ ਭਾਜਪਾ ਇਸ ਵਾਰ ਵੱਡੇ ਬਦਲਾਅ ਕਰ ਸਕਦੀ ਹੈ।

 

ਕਿਹਾ ਜਾ ਰਿਹਾ ਹੈ ਕਿ ਕੁਝ ਲੋਕ ਸਭਾ ਮੈਂਬਰਾਂ ਦੀ ਟਿਕਟ ਕੱਟ ਸਕਦੀ ਹੈ ਅਤੇ ਕੁਝ ਦੇ ਚੋਣ ਖੇਤਰ ਬਦਲੇ ਜਾ ਸਕਦੇ ਹਨ। ਪਾਰਟੀ ਦੇ ਸੰਕੇਤਾਂ ਨੂੰ ਮੰਨੇ ਤਾਂ ਦੋ ਤੋਂ ਤਿੰਨ ਨਵੇਂ ਚੇਹਰਿਆਂ ਨੂੰ ਟਿਕਟ ਦੇਣ ਦੀ ਤਿਆਰੀ ਹੈ। ਇਨ੍ਹਾਂ ਵਿਚ ਇਕ ਨਾਮ ਸਾਬਕਾ ਭਾਰਤੀ ਕ੍ਰਿਕਟਰ ਗੌਤਮ ਗੰਭੀਰ ਦਾ ਵੀ ਹੈ। ਸੂਤਰਾਂ ਅਨੁਸਾਰ ਸਭ ਤੋਂ ਮਹੱਤਵਪੂਰਣ ਮੰਨੀ ਜਾਣ ਵਾਲੀ ਨਵੀਂ ਦਿੱਲੀ ਸੀਟ ਤੋਂ ਮੌਜੂਦਾ ਸੰਸਦ ਮੀਨਾਕਸ਼ੀ ਲੇਖੀ ਨਾਲ ਚਰਚਾ ਵਿਚ ਸਾਬਕਾ ਟੈਸਟ ਕ੍ਰਿਕਟਰ ਗੌਤਮ ਗੰਭੀਰ ਦਾ ਨਾਮ ਵੀ ਸ਼ਾਮਲ ਹੈ।

 

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਲੋਕ ਸਭਾ ਚੋਣਾਂ ਵਿਚ ਭਾਜਪਾ ਤੋਂ ਟਿਕਟ ਮਿਲਣ ਦੀਆਂ ਚਰਚਾਵਾਂ ਵਿਚ ਗੌਤਮ ਗੰਭੀਰ ਨੇ ਕਿਹਾ ਸੀ ਕਿ ਅਜੇ ਉਨ੍ਹਾਂ ਨੇ ਇਸ ਬਾਰੇ ਸੋਚਿਆ ਨਹੀਂ ਹੈ। ਉਨ੍ਹਾਂ ਕਿਹਾ ਕਿ ਪੂਰੀ ਜ਼ਿੰਦਗੀ ਮੈਂ ਕ੍ਰਿਕਟ ਖੇਡਦਾ ਰਿਹਾ। ਮੈਂ ਲੋਕਾਂ ਤੋਂ ਸੁਣਿਆ ਹੈ ਕਿ ਰਾਜਨੀਤੀ ਇਨਸਾਨ ਨੂੰ ਬਦਲ ਦਿੰਦੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:former cricket gautam gambhir joins bjp