ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਏਮਜ਼ 'ਚ ਦਾਖ਼ਲ ਅਰੁਣ ਜੇਤਲੀ ਦੀ ਹਾਲਤ ਨਾਜ਼ੁਕ

ਪੀਐਮ ਮੋਦੀ ਤੇ ਸ਼ਾਹ ਦੇਰ ਰਾਤ ਜਾਣਗੇ ਏਮਜ਼

 

ਨਵੀਂ ਦਿੱਲੀ: ਏਮਜ਼ ਵਿੱਚ ਦਾਖ਼ਲ ਸਾਬਕਾ ਕੇਂਦਰੀ ਮੰਤਰੀ ਅਰੁਣ ਜੇਤਲੀ ਦੀ ਹਾਲਤ ਗੰਭੀਰ ਹੈ। ਉਹ ਆਈਸੀਯੂ ਵਿੱਚ ਦਾਖ਼ਲ ਹਨ। ਐਤਵਾਰ ਨੂੰ ਏਮਜ਼ ਵਿਖੇ ਉਨ੍ਹਾਂ ਦੀ ਸਿਹਤ ਦਾ ਪਤਾ ਲੈਣ ਲਈ ਵੱਡੀ ਗਿਣਤੀ ਵਿੱਚ ਲੋਕ ਪਹੁੰਚੇ।

 

ਏਮਜ਼ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਗਿਆ ਹੈ ਕਿ ਅਰੁਣ ਜੇਤਲੀ ਨੂੰ ਏਮਜ਼ ਦੇ ਕਾਰਡਿਓ ਨਿਊਰੋ ਸੈਂਟਰ ਵਿੱਚ ਭਰਤੀ ਕੀਤਾ ਗਿਆ ਹੈ। ਜੇਤਲੀ ਇੰਟਰਾ-ਏਅਰੋਟਿਕ ਬੈਲੂਨ ਪੰਪ (ਆਈਏਬੀਪੀ) ਦੇ ਸਹਾਰੇ ਹਨ। ਉਨ੍ਹਾਂ ਨੂੰ ਡਾਇਲਸਿਸ ਸ਼ੁਰੂ ਕਰਨ ਲਈ ਕਿਹਾ ਗਿਆ ਹੈ।

 

 

66 ਸਾਲਾ ਜੇਤਲੀ ਨੂੰ ਸਾਹ ਲੈਣ ਵਿੱਚ ਪ੍ਰੇਸ਼ਾਨੀ ਅਤੇ ਬੇਚੈਨੀ ਤੋਂ ਬਾਅਦ 9 ਅਗਸਤ ਨੂੰ ਏਮਜ਼ ਵਿੱਚ ਦਾਖ਼ਲ ਕਰਵਾਇਆ ਗਿਆ ਸੀ। 10 ਅਗਸਤ ਤੋਂ ਬਾਅਦ ਏਮਜ਼ ਨੇ ਜੇਤਲੀ ਬਾਰੇ ਕੋਈ ਡਾਕਟਰੀ ਬੁਲੇਟਿਨ ਜਾਰੀ ਨਹੀਂ ਕੀਤਾ ਹੈ। ਏਮਜ਼ ਦੇ ਵੱਡੀ ਗਿਣਤੀ ਵਿੱਚ ਆਗੂ ਉਸ ਦੀ ਹਾਲਤ ਬਾਰੇ ਜਾਣਨ ਆ ਰਹੇ ਹਨ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Former Finance Minister Arun Jaitley is on Intra aortic balloon pump support in critical stage