ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹਰਿਆਣਾ ਦੇ ਸਾਬਕਾ ਮੰਤਰੀ ਤੇ ਵਿਧਾਇਕ ਜਸਵਿੰਦਰ ਸਿੰਘ ਸੰਧੂ ਦਾ ਦਿਹਾਂਤ

ਹਰਿਆਣਾ ਦੇ ਸਾਬਕਾ ਮੰਤਰੀ ਤੇ ਵਿਧਾਇਕ ਜਸਵਿੰਦਰ ਸਿੰਘ ਸੰਧੂ ਦਾ ਦਿਹਾਂਤ

ਹਰਿਆਣਾ ਦੇ ਸਾਬਕਾ ਮੰਤਰੀ ਅਤੇ ਪੇਹੋਵਾ ਹਲਕੇ ਤੋਂ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਦੇ ਵਿਧਾਇਕ ਜਸਵਿੰਦਰ ਸਿੰਘ ਸੰਧੂ ਦਾ ਅੱਜ ਸਨਿੱਚਰਵਾਰ ਸਵੇਰੇ ਦਿਹਾਂਤ ਹੋ ਗਿਆ। ਉਹ 64 ਵਰਿ੍ਹਆਂ ਦੇ ਸਨ ਤੇ ਪਿਛਲੇ ਕੁਝ ਮਹੀਨਿਆਂ ਤੋਂ ਕੈਂਸਰ ਰੋਗ ਨਾਲ ਜੂਝ ਰਹੇ ਸਨ। ਉਨ੍ਹਾਂ ਨੂੰ ਚੰਡੀਗੜ੍ਹ ਦੇ ਪੀ.ਜੀ.ਆਈ. ’ਚ ਦਾਖ਼ਲ ਕਰਵਾਇਆ ਗਿਆ ਸੀ। ਉਹ ਆਪਣੇ ਪਿੱਛੇ ਆਪਣੀ ਪਤਨੀ ਅਮਰਜੀਤ ਕੌਰ ਤੇ ਤਿੰਨ ਪੁੱਤਰ ਛੱਡ ਗਏ ਹਨ।

 

 

ਸ੍ਰੀ ਸੰਧੂ ਚਾਰ ਵਾਰ ਵਿਧਾਇਕ ਰਹੇ। ਉਹ ਹਰਿਆਣਾ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਡਿਪਟੀ ਆਗੂ ਵੀ ਰਹਿ ਚੁੱਕੇ ਸਨ। ਉਨ੍ਹਾਂ ਦਾ ਅੰਤਿਮ ਸਸਰਕਾਰ ਪੇਹੋਵਾ ਲਾਗਲੇ ਉਨ੍ਹਾਂ ਦੇ ਜੱਦੀ ਪਿੰਡ ਗੁਮਥਾਲਾ ਗੜੂ ਵਿਖੇ ਐਤਵਾਰ ਨੂੰ ਕੀਤਾ ਜਾਵੇਗਾ।

 

 

ਪੇਹੋਵਾ ‘ਚ ਸਿੱਖਾਂ ਦੀ ਵੱਡੀ ਆਬਾਦੀ ਹੈ ਤੇ ਸ੍ਰੀ ਸੰਧੂ ਦਾ ਉਨ੍ਹਾਂ ਵਿੱਚ ਹੀ ਨਹੀਂ, ਸਗੋਂ ਸਾਰੇ ਭਾਈਚਾਰਿਆਂ ‘ਚ ਹੀ ਬਹੁਤ ਆਦਰ–ਮਾਣ ਸੀ। ਉਹ ਪੇਹੋਵਾ ਵਿਧਾਨ ਸਭਾ ਸੀਟ ਤੋਂ ਹੀ 1991, 1996, 2000 ਅਤੇ 2014 ‘ਚ ਚੁਣੇ ਗਏ ਸਨ। ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੀ ਸਰਕਾਰ ‘ਚ ਉਹ 2000 ਤੋਂ ਲੈ ਕੇ 2005 ਤੱਕ ਹਰਿਆਣਾ ਦੇ ਖੇਤੀਬਾੜੀ ਮੰਤਰੀ ਰਹੇ ਸਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Former Haryana Minister and MLA Jaswinder Sandhu no more