ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਾਬਕਾ ਲੋਕ ਸਭਾ ਸਪੀਕਰ ਸੋਮਨਾਥ ਚੈਟਰਜੀ ਨਹੀਂ ਰਹੇ

ਸਾਬਕਾ ਲੋਕ ਸਭਾ ਸਪੀਕਰ ਸੋਮਨਾਥ ਚੈਟਰਜੀ ਨਹੀਂ ਰਹੇ

 

ਲੋਕ ਸਭਾ ਦੇ ਸਾਬਕਾ ਸਪੀਕਰ ਸੋਮਨਾਥ ਚੈਟਰਜੀ ਦਾ ਅੱਜ ਕੋਲਕਾਤਾ ਦੇ ਹਸਪਤਾਲ 'ਚ ਦੇਹਾਂਤ ਹੋ ਗਿਆ। ਉਹ 89 ਸਾਲ ਦੇ ਸਨ, ਜਿਨ੍ਹਾਂ ਨੂੰ ਦਿਲ ਦਾ ਦੌਰਾ ਪੈਣ 'ਤੇ ਹਸਪਤਾਲ 'ਚ ਜ਼ੇਰੇ ਇਲਾਜ ਸਨ। 10 ਅਗਸਤ ਨੂੰ ਚੈਟਰਜੀ ਨੂੰ ਗੁਰਦੇ ਦੀ ਬੀਮਾਰੀ ਤੋਂ ਬਾਅਦ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ। ਫਿਲਹਾਲ ਉਨ੍ਹਾਂ ਦਾ ਇਲਾਜ ਕੋਲਕਾਤਾ ਦੇ ਇਕ ਹਸਪਤਾਲ 'ਚ ਚੱਲ ਰਿਹਾ ਸੀ। ਦੱਸ ਦਈਏ ਕਿ ਪਿਛਲੇ ਦਿਨੀਂ ਉਨ੍ਹਾਂ ਦੀ ਪਤਨੀ ਦਾ ਦਿਹਾਂਤ ਹੋਇਆ ਹੈ।

 

ਦੱਸਣਯੋਗ ਹੈ ਕਿ ਸਾਬਕਾ ਲੋਕਸਭਾ ਸਪੀਕਰ ਸੋਮਨਾਥ ਚੈਟਰਜੀ ਮਸ਼ਹੂਰ ਵਕੀਲ ਨਿਰਮਲ ਚੰਦਰ ਚੈਟਰਜੀ ਦੇ ਬੇਟੇ ਸਨ। ਨਿਰਮਲ ਚੰਦਰ ਸੰਪੂਰਣ ਭਾਰਤੀ ਹਿੰਦੂ ਮਹਾਸਭਾ ਦੇ ਸੰਸਥਾਪਕ ਵੀ ਸਨ। ਆਪਣੇ ਰਾਜਨੀਤਿਕ ਕਰੀਅਰ ਦੀ ਸ਼ੁਰੂਆਤ ਸੋਮਨਾਥ ਚੈਟਰਜੀ ਨੇ ਸੀ.ਪੀ.ਐਮ ਨਾਲ 1968 'ਚ ਕੀਤੀ ਅਤੇ ਉਹ 2008 ਤੱਕ ਇਸ ਪਾਰਟੀ ਨਾਲ ਜੁੜੇ ਰਹੇ। 1971 ਵਿਚ ਉਹ ਪਹਿਲੀ ਵਾਰ ਸੰਸਦ ਮੈਂਬਰ ਚੁਣੇ ਗਏ। ਇਸ ਤੋਂ ਬਾਅਦ ਉਨ੍ਹਾਂ ਨੇ ਰਾਜਨੀਤੀ ਵਿਚ ਕਦੇ ਪਿੱਛੇ ਮੁੜ ਕੇ ਨਹੀਂ ਦੇਖਿਆ। ਉਹ 10 ਵਾਰ ਲੋਕਸਭਾ ਮੈਂਬਰ ਦੇ ਰੂਪ 'ਚ ਚੁਣੇ ਗਏ ਸਨ।
 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Former Lok Sabha Speaker Somnath Chatterjee is no more