ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਾਂਗਰਸੀ ਮੁੱਖ ਮੰਤਰੀਆਂ ਵੱਲੋਂ ਮਨਮੋਹਨ ਸਿੰਘ ਨਾਲ ਮੁਲਾਕਾਤ

ਕਾਂਗਰਸੀ ਮੁੱਖ ਮੰਤਰੀਆਂ ਵੱਲੋਂ ਮਨਮੋਹਨ ਸਿੰਘ ਨਾਲ ਮੁਲਾਕਾਤ

ਨੀਤੀ ਕਮਿਸ਼ਨ ਦੇ ਸੰਚਾਨ ਪਰਿਸ਼ਦ ਦੀ ਮੀਟਿੰਗ ਤੋਂ ਕੁਝ ਘੰਟੇ ਪਹਿਲਾਂ ਕਾਂਗਰਸ ਦੇ ਸ਼ਾਸਿਤ ਚਾਰ ਸੂਬਿਆਂ ਦੇ ਮੁੱਖ ਮੰਤਰੀਆਂ ਅਤੇ ਕਰਨਾਟਕ ਦੇ ਮੁੱਖ ਮੰਤਰੀ ਐਚਡੀ ਕੁਮਾਰ ਸਵਾਮੀ ਨੇ ਇੱਥੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨਾਲ ਮੁਲਾਕਾਤ ਕਰਕੇ ਇਸ ਮੀਟਿੰਗ ਵਿਚ ਚੁੱਕੇ ਜਾਣ ਵਾਲੇ ਮੁੱਦਿਆਂ ਉਤੇ ਵਿਚਾਰ–ਚਰਚਾ ਕੀਤੀ। ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੂਪੇਸ਼ ਬਘੇਲ, ਕੁਮਾਰ ਸਵਾਮੀ ਅਤੇ ਪੁਡੂਚੇਰੀ ਦੇ ਮੁੱਖ ਮੰਤਰੀ ਵੀ ਨਾਰਾਇਣਸਾਮੀ ਨੇ ਮਨਮੋਹਨ ਸਿੰਘ ਨਾਲ ਮੀਟਿੰਗ ਕੀਤੀ।

 

ਸੂਤਰਾਂ ਮੁਤਾਬਕ ਇਸ ਮੁਲਾਕਾਤ ਦੌਰਾਨ ਇਨ੍ਹਾਂ ਮੁੱਖ ਮੰਤਰੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿਚ ਹੋਣ ਵਾਲੀ ਨੀਤੀ ਕਮਿਸ਼ਨ ਦੇ ਸੰਚਾਲਨ ਪਰਿਸ਼ਦ ਦੀ ਮੀਟਿੰਗ ਦੇ ਏਜੰਡੇ ਅਤੇ ਉਸ ਵਿਚ ਉਠਾਏ ਜਾਣ ਵਾਲੇ ਮੁੱਦਿਆਂ ਉਤੇ ਚਰਚਾ ਕੀਤੀ ਅਤੇ ਸਾਬਕਾ ਪ੍ਰਧਾਨ ਮੰਤਰੀ ਦਾ ਮਾਰਗ ਦਰਸ਼ਨ ਲਿਆ। ਕਾਂਗਰਸ ਦੇ ਇਕ ਸੂਤਰ ਨੇ ਦੱਸਿਆ ਕਿ ਕਾਂਗਰਸ ਸ਼ਾਸਿਤ ਸੂਬਿਆਂ ਦੇ ਮੁੱਖ ਮੰਤਰੀ ਨੀਤੀ ਕਮਿਸ਼ਨ ਦੀ ਮੀਟਿੰਗ ਵਿਚ ਕਿਸਾਨਾਂ ਨਾਲ ਜੁੜੇ ਮੁੱਦਿਆਂ ਖਾਸ ਕਰਕੇ ਕਰਜ਼ ਮੁਆਫੀ ਦੇ ਅਸਰ ਨਾਲ ਜੁੜਿਆ ਵਿਸ਼ਾ ਉਠਾ ਸਕਦੇ ਹਨ।

 

ਇਸ ਤੋਂ ਪਹਿਲਾਂ ਸ਼ੁੱਕਰਵਾਰ ਰਾਤ ਕਮਲਨਾਥ ਵੱਲੋਂ ਦਿੱਤੇ ਗਏ ਰਾਤ ਦੇ ਖਾਣੇ ਵਿਚ ਗਹਿਲੋਤ, ਬਘੇਲ ਅਤੇ ਨਰਾਇਣਸਾਮੀ ਨੇ ਸਮੂਲੀਅਤ ਕੀਤੀ ਸੀ ਅਤੇ ਨੀਤੀ ਕਮਿਸ਼ਨ ਦੀ ਮੀਟਿੰਗ ਸਬੰਧੀ ਚਰਚਾ ਕੀਤੀ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Former PM Dr Manmohan held a meeting with Congress ruled state Chief Ministers ahead NITI Aayog Meet