ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮਨਮੋਹਨ ਸਿੰਘ ਬਿਨਾਂ ਮੁਕਾਬਲੇ ਰਾਜਸਥਾਨ ਤੋਂ ਬਣੇ ਰਾਜ ਸਭਾ ਮੈਂਬਰ

ਮਨਮੋਹਨ ਸਿੰਘ ਬਿਨਾਂ ਮੁਕਾਬਲੇ ਰਾਜਸਥਾਨ ਤੋਂ ਬਣੇ ਰਾਜ ਸਭਾ ਮੈਂਬਰ

ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਰਾਜਸਥਾਨ ਤੋਂ ਰਾਜ ਸਭਾ ਮੈਂਬਰ ਚੁਣੇ ਗਏ। ਐਤਵਾਰ ਨੂੰ ਹੋਏ ਚੋਣ ਦੇ ਬਾਅਦ ਮਨਮੋਹਨ ਸਿੰਘ ਬਿਨਾਂ ਕਿਸੇ ਮੁਕਾਬਲੇ ਚੁਣੇ ਗਏ। ਇਹ ਜਾਣਕਾਰੀ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਲੋਤ ਨੇ ਟਵੀਟ ਕਰਕੇ ਦਿੱਤੀ ਹੈ। ਰਾਜਸਥਾਨ ਤੋਂ ਭਾਰਤੀ ਜਨਤਾ ਪਾਰਟੀ ਜਾਂ ਹੋਰ ਕਿਸੇ ਨੇ ਵੀ ਮਨਮੋਹਨ ਸਿੰਘ ਖਿਲਾਫ ਕਾਗਜ਼ ਨਹੀਂ ਭਰੇ ਸਨ।

 

ਜ਼ਿਕਰਯੋਗ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਮੰਗਲਵਾਰ ਨੂੰ ਰਾਜਸਭਾ ਦੀ ਮੈਂਬਰ ਲਈ ਆਪਣੇ ਕਾਗਜ਼ ਦਾਖਲ ਕੀਤੇ ਸਨ। ਜ਼ਿਕਰਯੋਗ ਹੈ ਕਿ ਭਾਜਪਾ ਦੇ ਰਾਜ ਸਭਾ ਮੈਂਬਰ ਸੈਣੀ ਦੀ ਮੌਤ ਬਾਅਦ ਇਹ ਸੀਟ ਖਾਲੀ ਹੋਈ ਸੀ, ਜਿਸਦਾ ਜੂਨ ਵਿਚ ਮੌਤ ਹੋ ਗਈ ਸੀ।


ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਲੋਤ ਨੇ ਟਵੀਟ ਕਰਕੇ ਕਿਹਾ ਕਿ ਮੈਂ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਜੀ ਨੂੰ ਰਾਜਸਥਾਨ ਤੋਂ ਰਾਜ ਸਭਾ ਮੈਂਬਰ ਵਜੋਂ ਬਿਨਾਂ ਮੁਕਾਬਲੇ ਚੁਣੇ ਜਾਣ ਉਤੇ ਵਧਾਈ ਦਿੰਦਾ ਹਾਂ। ਡਾ. ਸਿੰਘ ਦੀ ਚੋਣ ਪੂਰੇ ਸੂਬੇ ਲਈ ਮਾਣ ਦੀ ਗੱਲ ਹੈ।

 

ਕਾਂਗਰਸ ਦੇ ਸੀਨੀਅਰ ਆਗੂ ਮਨਮੋਹਨ ਸਿੰਘ ਲਗਭਗ ਤਿੰਨ ਦਹਾਕੇ ਤੱਕ ਅਸਮ ਤੋਂ ਰਾਜ ਸਭਾ ਮੈਂਬਰ ਚੁਣੇ ਜਾਂਦੇ ਰਹੇ ਹਨ। ਉਹ 1991 ਤੋਂ 2019 ਤੱਕ ਲਗਾਤਾਰ ਪੰਜ ਵਾਰ ਰਾਜ ਸਭਾ ਮੈਂਬਰ ਰਹੇ ਅਤੇ 2004 ਤੋਂ 2014 ਤੱਕ ਲਗਾਤਾਰ ਦੋ ਵਾਰ ਪ੍ਰਧਾਨ ਮੰਤਰੀ ਦੇ ਅਹੁਦੇ ਉਤੇ ਰਹੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Former PM Manmohan Singh elected unopposed as a member of Rajya Sabha from Rajasthan Ashok Gehlot tweets