ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਾਬਕਾ ਪੀਐਮ ਮਨਮੋਹਨ ਸਿੰਘ ਦੀ ਸਿਹਤ ਸੁਧਰੀ, ਏਮਜ਼ 'ਚੋਂ ਮਿਲੀ ਛੁੱਟੀ

ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਸਿਹਤ ਠੀਕ ਹੋਣ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਸਥਿੱਤ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼) 'ਚੋਂ ਛੁੱਟੀ ਮਿਲ ਗਈ ਹੈ। ਬੇਚੈਨੀ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ ਬੀਤੀ ਐਤਵਾਰ ਰਾਤ ਨੂੰ ਏਮਜ਼ 'ਚ ਦਾਖਲ ਕਰਵਾਇਆ ਗਿਆ ਸੀ। ਮਨਮੋਹਨ ਸਿੰਘ ਨੂੰ ਏਮਜ਼ ਦੇ ਕਾਰਡੀਓ ਥੋਰੈਸਿਕ ਵਾਰਡ 'ਚ ਦਾਖਲ ਕਰਵਾਇਆ ਗਿਆ ਸੀ। ਇਸ ਸਮੇਂ ਮਨਮੋਹਨ ਸਿੰਘ ਤੰਦਰੁਸਤ ਹਨ ਅਤੇ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ।
 

ਜ਼ਿਕਰਯੋਗ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਐਤਵਾਰ ਰਾਤ ਨੂੰ ਏਮਜ਼ ਵਿੱਚ ਦਾਖਲ ਕਰਵਾਇਆ ਗਿਆ ਸੀ। ਸੋਮਵਾਰ ਨੂੰ ਦਿੱਲੀ ਏਮਜ਼ ਵੱਲੋਂ ਜਾਰੀ ਕੀਤੇ ਗਏ ਸਿਹਤ ਬੁਲੇਟਿਨ ਦੇ ਅਨੁਸਾਰ ਬੇਚੈਨੀ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ ਏਮਜ਼ ਲਿਆਂਦਾ ਗਿਆ ਸੀ। ਉਨ੍ਹਾਂ ਨੂੰ ਬੁਖਾਰ ਸੀ। ਮਨਮੋਹਨ ਸਿੰਘ ਦਾ ਇਲਾਜ ਡਾ. ਨਿਤੀਸ਼ ਨਾਇਕ ਦੀ ਟੀਮ ਨੇ ਕੀਤਾ। ਉਨ੍ਹਾਂ ਦੇ ਮਨਮੋਹਨ ਸਿੰਘ ਦੇ ਕੋਰੋਨਾ ਸਮੇਤ ਕਈ ਮਹੱਤਵਪੂਰਨ ਟੈਸਟ ਕੀਤੇ ਸਨ। ਸਾਬਕਾ ਪ੍ਰਧਾਨ ਮੰਤਰੀ ਦਾ ਕੋਰੋਨਾ ਟੈਸਟ ਨੈਗੇਟਿਵ ਆਇਆ ਸੀ।
 

ਹਸਪਤਾਲ ਦੇ ਸੂਤਰਾਂ ਅਨੁਸਾਰ, "ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਕੁਝ ਨਵੀਂ ਦਵਾਈਆਂ ਦਿੱਤੀਆਂ ਗਈਆਂ ਸਨ, ਜਿਸ ਕਾਰਨ ਕੁਝ ਮੁਸ਼ਕਲਾਂ ਆਈਆਂ। 87 ਸਾਲਾ ਸਾਬਕਾ ਪ੍ਰਧਾਨ ਮੰਤਰੀ ਦੀ ਸਾਲ 2009 ਵਿੱਚ ਏਮਜ਼ 'ਚ ਬਾਈਪਾਸ ਸਰਜਰੀ ਹੋਈ ਸੀ।
 

ਦੱਸ ਦੇਈਏ ਕਿ ਦੇਸ਼ 'ਚ ਆਰਥਿਕ ਸੁਧਾਰਾਂ ਦਾ ਸੂਤਰਧਾਰ ਮੰਨੇ ਜਾਣ ਵਾਲੇ ਡਾ. ਮਨਮੋਹਨ ਸਿੰਘ ਦਾ ਜਨਮ 26 ਸਤੰਬਰ 1932 ਨੂੰ ਅਣਵੰਡੇ ਭਾਰਤ ਦੇ ਪੰਜਾਬ ਸੂਬੇ 'ਚ ਹੋਇਆ ਸੀ। ਮਨਮੋਹਨ ਸਿੰਘ 2004 ਤੋਂ 20014 ਤਕ ਭਾਰਤ ਦੇ ਪ੍ਰਧਾਨ ਮੰਤਰੀ ਰਹੇ। 10 ਸਾਲ ਦੇ ਕਾਰਜਕਾਲ ਦੌਰਾਨ ਮਨਮੋਹਨ ਸਿੰਘ ਦੀ ਚੁੱਪੀ 'ਤੇ ਕਈ ਸਵਾਲ ਉੱਠੇ ਪਰ ਇਹੀ ਸਾਦਗੀ ਉਨ੍ਹਾਂ ਦੀ ਸਭ ਤੋਂ ਵੱਡੀ ਵਿਸ਼ੇਸ਼ਤਾ ਵੀ ਰਹੀ।
 

1991 'ਚ ਜਦੋਂ ਭਾਰਤ ਨੂੰ ਦੁਨੀਆ ਦੇ ਬਾਜ਼ਾਰ 'ਚ ਖੋਲ੍ਹਿਆ ਗਿਆ ਤਾਂ ਮਨਮੋਹਨ ਸਿੰਘ ਹੀ ਦੇਸ਼ ਦੇ ਵਿੱਤ ਮੰਤਰੀ ਸਨ। ਦੇਸ਼ 'ਚ ਆਰਥਿਕ ਕ੍ਰਾਂਤੀ ਅਤੇ ਗਲੋਬਲਾਈਜੇਸ਼ਨ ਦੀ ਸ਼ੁਰੂਆਤ ਇਨ੍ਹਾਂ ਨੇ ਹੀ ਕੀਤੀ ਸੀ। ਇਸ ਤੋਂ  ਬਾਅਦ ਪੀ.ਐਮ. ਰਹਿੰਦੇ ਹੋਏ ਮਨਰੇਗਾ ਦੀ ਸ਼ੁਰੂਆਤ ਵੀ ਇੱਕ ਵੱਡਾ ਫ਼ੈਸਲਾ ਰਿਹਾ। ਮਨਰੇਗਾ ਕਾਰਨ ਕਈ ਗਰੀਬ ਲੋਕਾਂ ਨੂੰ ਰੁਜ਼ਗਾਰ ਮਿਲ ਸਕਿਆ।
 

ਮਨਮੋਹਨ ਸਿੰਘ ਨੇ ਜਿਨ੍ਹਾਂ ਸਰਕਾਰੀ ਅਹੁਦਿਆਂ 'ਤੇ ਕੰਮ ਕੀਤਾ, ਉਨ੍ਹਾਂ 'ਚ ਵਿੱਤ ਮੰਤਰਾਲੇ 'ਚ ਸਕੱਤਰ, ਯੋਜਨਾ ਕਮਿਸ਼ਨ 'ਚ ਉਪ ਪ੍ਰਧਾਨ, ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ, ਪ੍ਰਧਾਨ ਮੰਤਰੀ ਦੇ ਸਲਾਹਕਾਰ ਅਨੁਦਾਨ (ਗ੍ਰਾਂਟ) ਕਮਿਸ਼ਨ ਦੇ ਪ੍ਰਧਾਨ ਸ਼ਾਮਲ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Former PM Manmohan Singh health improved discharge from AIIMS