ਕਿਹਾ, ਮੰਦੀ ਨਾਲ ਮਹਾਰਾਸ਼ਟਰ 'ਤੇ ਪਿਆ ਅਸਰ
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਭਾਰਤੀ ਅਰਥਵਿਵਸਥਾ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਮੰਦੀ ਨੇ ਮਹਾਰਾਸ਼ਟਰ ਨੂੰ ਪ੍ਰਭਾਵਤ ਕੀਤਾ ਹੈ। ਆਟੋ ਹੱਬ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਹਰ ਤੀਜਾ ਵਿਅਕਤੀ ਬੇਰੁਜ਼ਗਾਰ ਹੈ।
ਉਨ੍ਹਾਂ ਕਿਹਾ ਕਿ ਅੱਜ ਕਿਸਾਨਾਂ ਦੀ ਆਤਮ ਹੱਤਿਆ ਦੇ ਮਾਮਲੇ ਵਿੱਚ ਮਹਾਰਾਸ਼ਟਰ ਪਹਿਲੇ ਨੰਬਰ ਉੱਤੇ ਹੈ। ਨਿਵੇਸ਼ਕ ਮਹਾਰਾਸ਼ਟਰ ਨੂੰ ਛੱਡ ਕੇ ਹੋਰ ਸੂਬਿਆਂ ਵਿੱਚ ਤਬਦੀਲ ਹੋ ਰਹੇ ਹਨ।
ਦੱਸਣਯੋਗ ਹੈ ਕਿ ਪਿਛਲੇ ਮਹੀਨੇ ਵੀ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਅਰਥਚਾਰੇ ਬਾਰੇ ਚਿੰਤਾ ਪ੍ਰਗਟਾਈ ਸੀ।
ਉਨ੍ਹਾਂ ਕਿਹਾ ਸੀ ਕਿ ਦੇਸ਼ ਵਿੱਚ ਆਰਥਿਕਤਾ ਦੀ ਸਥਿਤੀ ਲਗਾਤਾਰ ਵਿਗੜਦੀ ਰਹੀ ਹੈ, ਪਰ ਸਰਕਾਰ ਇਸ ਪ੍ਰਤੀ ਬਿਲਕੁਲ ਗੰਭੀਰ ਨਹੀਂ ਹੈ। ਆਉਣ ਵਾਲੇ ਦਿਨਾਂ ਵਿੱਚ ਹਾਲਾਤ ਕਿਸ ਹੱਦ ਤੱਕ ਵਿਗੜ ਸਕਦੇ ਹਨ, ਸਰਕਾਰ ਨੂੰ ਇਸ ਦਾ ਅਹਿਸਾਸ ਵੀ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਦਿਸ਼ਾ ਵਿੱਚ ਤੁਰੰਤ ਜ਼ਰੂਰੀ ਕਦਮ ਚੁੱਕਣੇ ਚਾਹੀਦੇ ਹਨ।
ਮਨਮੋਹਨ ਸਿੰਘ ਨੇ ਕਿਹਾ ਸੀ ਕਿ ਦੇਸ਼ ਵਿੱਚ ਵਿਕਾਸ ਦਰ ਘੱਟ ਕੇ ਪੰਜ ਪ੍ਰਤੀਸ਼ਤ ਹੋ ਗਈ ਹੈ। ਇਹ 2008 ਦੀ ਯਾਦ ਦਿਵਾਉਂਦੀ ਹੈ, ਜਦੋਂ ਯੂਪੀਏ ਸਰਕਾਰ ਦੌਰਾਨ ਆਰਥਿਕਤਾ ਵਿੱਚ ਭਾਰੀ ਗਿਰਾਵਟ ਆਈ ਸੀ।