ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਮੇਰੇ ਜਾਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ: ਅਮਰਿੰਦਰ 

ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਕਰਤਾਰਪੁਰ ਲਾਂਘੇ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਨਿਊਜ਼ ਏਜੰਸੀ ਏ ਐਨ ਆਈ ਦੇ ਅਨੁਸਾਰ, ਉਨ੍ਹਾਂ ਅੱਗੇ ਕਿਹਾ ਕਿ ਮੈਂ ਇਸ ਸਮਾਗਮ ਵਿੱਚ ਨਹੀਂ ਜਾਵਾਂਗਾ ਅਤੇ ਮੈਨੂੰ ਲੱਗਦਾ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਇਸ ਵਿੱਚ ਸ਼ਾਮਲ ਨਹੀਂ ਹੋਣਗੇ।

 

 

 

 

ਜ਼ਿਕਰਯੋਗ ਹੈ ਕਿ ਕਰਤਾਰਪੁਰ ਲਾਂਘਾ ਸਿੱਖਾਂ ਲਈ ਇੱਕ ਪਵਿੱਤਰ ਸਥਾਨ ਹੈ। ਇਹ ਇਸ ਲਈ ਹੈ ਕਿਉਂਕਿ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ 17 ਸਾਲ, 7 ਮਹੀਨੇ ਅਤੇ 9 ਦਿਨ ਇਥੇ ਗੁਜਾਰੇ ਸਨ। ਉਹ ਪਰਿਵਾਰ ਨਾਲ ਇਥੇ ਵਸ ਗਏ ਸਨ ਅਤੇ ਉਨ੍ਹਾਂ ਦੇ ਮਾਤਾ ਪਿਤਾ ਦਾ ਦੇਹਾਂਤ  ਵੀ ਇੱਥੇ ਹੀ ਹੋਇਆ ਸੀ।

 

ਭਾਰਤੀ ਪੱਖ ਤੋਂ, ਸ਼ਰਧਾਲੂ ਸਰਹੱਦ 'ਤੇ ਖੜ੍ਹੇ ਹੋ ਕੇ ਦੂਰਬੀਨ ਨਾਲ ਇਸ ਦੇ ਦਰਸ਼ਨ ਕਰਦੇ ਹਨ। ਪਿਛਲੇ ਸਾਲ ਕਰਤਾਰਪੁਰ ਲਾਂਘਾ ਉਸ ਸਮੇਂ ਸੁਰਖ਼ੀਆਂ ਵਿੱਚ ਆਇਆ ਸੀ ਜਦੋਂ ਇਸ ਦਾ ਰਾਹ ਸਿੱਖਾਂ ਲਈ ਤਿਆਰ ਕੀਤਾ ਗਿਆ ਸੀ। ਪਾਕਿਸਤਾਨ ਦੇ ਅਨੁਸਾਰ ਭਾਰਤ ਤੋਂ 5000 ਸਿੱਖ ਯਾਤਰੀਆਂ ਦੀ ਆਮਦ ਲਈ ਇਥੇ ਕੇਂਦਰ ਸਥਾਪਤ ਕੀਤੇ ਗਏ ਹਨ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Former PM Manmohan Singh will go to Kartarpur Sahib next month on the invitation of Amarinder Singh