ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਿਸਾਨ ਕਰਜ਼ ਹੇਠਾ ਦੱਬੇ ਗਏ, ਫਸਲ ਦੀ ਸਹੀ ਕੀਮਤ ਨਹੀਂ ਮਿਲ ਰਹੀ: ਮਨਮੋਹਨ ਸਿੰਘ

 ਮਨਮੋਹਨ ਸਿੰਘ

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਅੱਜ ਕੇਂਦਰ ਸਰਕਾਰ ਉੱਤੇ ਹਮਲਾ ਕਰਦੇ ਹੋਏ ਕਿਹਾ ਕਿ ਕਿਸਾਨ ਕਰਜ਼ੇ ਦੇ ਬੋਝ ਹੇਠ ਦੱਬੇ ਹਨ, ਤੇ ਉਨ੍ਹਾਂ ਨੂੰ ਫਸਲ ਦਾ ਸਹੀ ਕੀਮਤ ਨਹੀਂ ਮਿਲ ਰਹੀ।

 

ਨਿਊਜ਼ ਏਜੰਸੀ ਭਾਸ਼ਾ ਦੇ ਅਨੁਸਾਰ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਕਿਹਾ ਕਿ ਸ਼ਿਵਰਾਜ ਸਿੰਘ ਚੌਹਾਨ ਇਸ ਗੱਲ ਦੀ ਗਵਾਹੀ ਦੇਣਗੇ ਕਿ ਮੇਰੀ ਪਿਛਲੀ ਸਰਕਾਰ ਨੇ ਕਦੇ ਵੀ ਮੱਧ ਪ੍ਰਦੇਸ਼ ਦੇ ਨਾਲ ਭੇਦਭਾਵ ਨਹੀਂ ਕੀਤਾ। ਉਨ੍ਹਾਂ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਲੋਕਾਂ ਨੂੰ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ ਵਿਚ ਅਸਫਲ ਰਹੀ ਹੈ। ਮੱਧ ਪ੍ਰਦੇਸ਼ ਵਿੱਚ ਵਿਆਪਮ ਇੱਕ ਵੱਡਾ ਘੁਟਾਲਾ ਹੈ। ਸੂਬੇ ਦੀ ਭਾਜਪਾ ਸਰਕਾਰ ਰੁਜ਼ਗਾਰ ਪੈਦਾ ਕਰਨ ਵਿੱਚ ਅਸਫਲ ਰਹੀ ਹੈ।


ਕੇਂਦਰ ਸਰਕਾਰ 'ਤੇ ਚੁਟਕੀ ਲੈਂਦੇ ਹੋਏ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਕਿਹਾ ਕਿ ਹਰ ਸਾਲ 2 ਕਰੋੜ ਨੌਕਰੀਆਂ ਦੇਣ ਦਾ ਵਾਅਦਾ ਸਿਰਫ ਇੱਕ ਜੁਮਲਾ ਬਣ ਚੁੱਕਿਆ ਹੈ। ਇਸ ਦੇ ਨਾਲ ਹੀ, ਕੇਂਦਰ ਸਰਕਾਰ ਵੱਡੇ ਰਾਸ਼ਟਰੀ ਸੰਸਥਾਨਾਂ ਉੱਤੇ ਕਬਜ਼ਾ ਕਰਨ ਲਈ ਯਤਨ ਕਰ ਰਹੀ ਹੈ। ਲੋਕਤੰਤਰ ਤੇ ਕਾਨੂੰਨ ਦਾ ਰਾਜ ਖਤਰੇ ਵਿੱਚ ਹੈ।

 

 ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਰਾਫੇਲ ਕੇਸ ਦੀ ਜਾਂਚ ਲਈ ਇੱਕ ਸੰਯੁਕਤ ਸੰਸਦੀ ਕਮੇਟੀ ਨਹੀਂ ਬਣਾ ਰਹੀ, ਦਾਲ ਵਿੱਚ ਕੁਝ ਕਾਲਾ ਲੱਗਦਾ ਹੈ।  ਨੋਟਬੰਦੀ ਅਤੇ ਜੀ.ਐਸ.ਟੀ. 'ਤੇ ਬੋਲਦੇ ਹੋਏ ਮਨਮੋਹਨ ਸਿੰਘ ਨੇ ਕਿਹਾ ਕਿ ਗ਼ੈਰ-ਸੰਗਠਿਤ ਖੇਤਰ ਨੂੰ ਬਹੁਤ ਵੱਡਾ ਘਾਟਾ ਹੋਇਆ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:former prime minister manmohan singh attacks central government