ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

J&K: ਪੁਲਵਾਮਾ ਤੋਂ ਜੈਸ਼ ਅੱਤਵਾਦੀਆਂ ਦੀ ਮਦਦ ਕਰਨ ਵਾਲੇ 4 ਗ੍ਰਿਫ਼ਤਾਰ

ਸੋਮਵਾਰ ਨੂੰ ਪੁਲਿਸ ਨੇ ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਇਲਾਕੇ ਵਿੱਚ ਅੱਤਵਾਦੀ ਸਮੂਹ ਜੈਸ਼-ਏ-ਮੁਹੰਮਦ ਲਈ ਕੰਮ ਕਰਨ ਵਾਲੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਅਵੰਤੀਪੋਰਾ ਪੁਲਿਸ ਨੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨਾਲ ਜੁੜੇ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।


ਉਨ੍ਹਾਂ ਦੱਸਿਆ ਕਿ  ਗ੍ਰਿਫਤਾਰ ਕੀਤੇ ਗਏ ਲੋਕਾਂ ਦੀ ਪਛਾਣ ਮੁਹੰਮਦ ਆਮੀਨ, ਮੁਹੰਮਦ ਰਫੀਕ ਅਤੇ    ਅਵੰਤੀਪੋਰਾ ਨਿਵਾਸੀ ਮਕਬੂਲ ਵਜੋਂ ਹੋਈ ਹੈ। ਪੁਲਿਸ ਬੁਲਾਰੇ ਨੇ ਦੱਸਿਆ ਕਿ ਪੁਲਿਸ ਰਿਕਾਰਡ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਲੋਕ ਅਵੰਤੀਪੋਰਾ ਵਿੱਚ ਸਰਗਰਮ ਜੈਸ਼-ਏ-ਮੁਹੰਮਦ ਅੱਤਵਾਦੀਆਂ ਦੀ ਮਦਦ ਕਰਦੇ ਸਨ।

 

ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਚੱਲਿਆ ਹੈ ਕਿ ਉਹ ਅਵੰਤੀਪੋਰਾ ਮੁਕਾਬਲੇ ਵਿੱਚ ਮਾਰੇ ਗਏ ਕਮਾਂਡਰ ਕਾਰੀ ਯਾਸਿਰ ਅਤੇ ਉਨ੍ਹਾਂ ਦੇ ਸਹਿਯੋਗੀ ਸਣੇ ਜੈਸ਼ ਏ ਮੁਹੰਮਦ ਦੇ ਸਰਗਰਮ ਅੱਤਵਾਦੀਆਂ ਨੂੰ ਸਾਜੋ ਸਮਾਨ ਅਤੇ ਪਨਾਹ ਪ੍ਰਦਾਨ ਕਰ ਰਹੇ ਸਨ।

 

ਬੁਲਾਰੇ ਨੇ ਕਿਹਾ ਕਿ ਪੁਲਿਸ ਇਲਾਰੇ ਵਿੱਚ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਚਾਰ ਹੋਰ ਵਿਅਕਤੀਆਂ ਦੀ ਭੂਮਿਕਾ ਅਤੇ ਖੇਤਰ ਦੇ ਸਰਗਰਮ ਅੱਤਵਾਦੀਆਂ ਨੂੰ ਸਹਿਯੋਗ ਦੇਣ ਦੀ ਵੀ ਜਾਂਚ ਕਰ ਰਹੀ ਹੈ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:four arrested from pulwama who works for jaish e mohammad