ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜੰਮੂ-ਕਸ਼ਮੀਰ ’ਚ ਫੌਜ ਨੇ 4 ਅੱਤਵਾਦੀ ਮਾਰੇ, ਇਕ ਜਵਾਨ ਸ਼ਹੀਦ

ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਭਾਰਤੀ ਫੌਜ ਅਤੇ ਅੱਤਵਾਦੀਆਂ ਵਿਚਾਲੇ ਮੰਗਲਵਾਰ ਨੂੰ ਟਕਰਾਅ ਹੋ ਗਿਆ। ਸੁਰੱਖਿਆ ਬਲਾਂ ਨੂੰ ਨਦਿਗਾਮ 'ਚ ਅੱਤਵਾਦੀਆਂ ਦੀਆਂ ਸ਼ੱਕੀ ਗਤੀਵਿਧੀਆਂ ਬਾਰੇ ਸੂਚਨਾ ਮਿਲੀ ਸੀ ਜਿਸ ਮਗਰੋਂ ਅੱਤਵਾਦੀਆਂ ਦੀ ਭਾਲ ਲਈ ਫੌਜ ਨੇ ਸਰਚ ਆਪ੍ਰੇਸ਼ਨ ਚਲਾਇਆ। ਪੂੰਛ ਵਿਚ ਪਾਕਿਸਤਾਨੀ ਫ਼ੌਜ ਵਲੋਂ ਭਾਰਤੀ ਸਰਹੱਦ ਚ ਮੋਟਾਰ ਵੀ ਦਾਗੇ ਗਏ। ਇਸ ਦੌਰਾਨ ਫੌਜ ਨੇ 4 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਜਦਕਿ ਫੌਜ ਦਾ ਇਕ ਜਵਾਨ ਵੀ ਸ਼ਹੀਦ ਹੋ ਗਿਆ ਅਤੇ 2 ਹੋਰ ਜ਼ਖਮੀ ਹੋ ਗਏ।

 

 

 

 

 

ਅੱਤਵਾਦੀਆਂ ਨੂੰ ਸੁਰੱਖਿਆ ਫੌਜ ਨੇ ਸਰੈਂਡਰ ਕਰਨ ਲਈ ਕਿਹਾ ਪਰ ਉਨ੍ਹਾਂ ਨੇ ਜਵਾਨਾਂ 'ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਸੁਰੱਖਿਆ ਫੌਜ ਵਲੋਂ ਵੀ ਜਵਾਬੀ ਕਾਰਵਾਈ ਕੀਤੀ ਗਈ। ਇਸ ਦੌਰਾਨ ਸੁਰੱਖਿਆ ਫੌਜ ਨੇ 4 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਅੱਤਵਾਦੀਆਂ ਵਲੋਂ ਹੋਈ ਗੋਲੀਬਾਰੀ ਕਾਰਨ 3 ਜਵਾਨ ਜ਼ਖਮੀ ਹੋ ਗਏ, ਜਿਨ੍ਹਾਂ 'ਚੋਂ ਇਕ ਫੌਜੀ ਸ਼ਹੀਦ ਹੋ ਗਿਆ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Four militants killed in Jammu and Kashmir a young martyr