ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਚਾਰ ਵਾਰ ਦਿੱਲੀ BJP ਵਿਧਾਇਕ ਰਹੇ ਹਰਸ਼ਰਨ ਸਿੰਘ ਬੱਲੀ AAP ’ਚ ਸ਼ਾਮਲ

ਚਾਰ ਵਾਰ ਦਿੱਲੀ BJP ਵਿਧਾਇਕ ਰਹੇ ਹਰਸ਼ਰਨ ਸਿੰਘ ਬੱਲੀ AAP ’ਚ ਸ਼ਾਮਲ

ਭਾਰਤੀ ਜਨਤਾ ਪਾਰਟੀ ਨੂੰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ਲੱਗਾ ਹੈ। ਭਾਜਪਾ (BJP) ਦੇ ਚਾਰ ਵਾਰ ਵਿਧਾਇਕ ਰਹਿ ਚੁੱਕੇ ਹਰਸ਼ਰਨ ਸਿੰਘ ਬੱਲੀ ਅੱਜ ਆਮ ਆਦਮੀ ਪਾਰਟੀ (ਆਪ) ’ਚ ਸ਼ਾਮਲ ਹੋ ਗਏ ਹਨ। ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਵੀ ਮੌਜੂਦ ਸਨ।

 

 

ਹਰਸ਼ਰਨ ਸਿੰਘ ਬੱਲੀ 1993 ਤੋਂ 2013 ਤੱਕ ਵਿਧਾਇਕ ਰਹੇ ਹਨ ਤੇ ਮਦਨ ਲਾਲ ਖੁਰਾਨਾ ਦੀ ਸਰਕਾਰ ਵਿੱਚ ਮੰਤਰੀ ਵੀ ਰਹੇ ਸਨ। ਭਾਜਪਾ ਨੇ ਇਸ ਵਾਰ ਉਨ੍ਹਾਂ ਦੀ ਜਗ੍ਹਾ ਹਰੀ ਨਗਰ ਵਿਧਾਨ ਸਭਾ ਸੀਟ ਤੋਂ ਤੇਜਿੰਦਰ ਪਾਲ ਸਿੰਘ ਬੱਗਾ ਨੂੰ ਟਿਕਟ ਦੇ ਦਿੱਤੀ ਹੈ।

 

 

ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਤੋਂ ਬਾਅਦ ਸ੍ਰੀ ਬੱਲੀ ਨੇ ਕਿਹਾ ਕਿ ਮੇਰੀ ਪ੍ਰਭੂ ਤੋਂ ਪ੍ਰਾਰਥਨਾ ਹੈ ਕਿ ਸ੍ਰੀ ਕੇਜਰੀਵਾਲ ਨੂੰ ਚੋਣਾਂ ’ਚ ਸਫ਼ਲਤਾ ਮਿਲੇ। ਉਨ੍ਹਾਂ ਕਿਹਾ ਕਿ ਮੈਂ ਉਨ੍ਹਾਂ ਦੇ ਵਿਕਾਸ, ਈਮਾਨਦਾਰੀ ਤੇ ਕੰਮ ਦੇ ਆਧਾਰ ’ਤੇ ਵੋਟਾਂ ਮੰਗਣ ਦੀ ਸਿਆਸਤ ਦਾ ਹਿੱਸਾ ਬਣਨ ਜਾ ਰਿਹਾ ਹਾਂ।

 

 

ਉਨ੍ਹਾਂ ਕਿਹਾ ਕਿ ਕਈ ਲੋਕ ਮੇਰੀ ਵਿਧਾਨ ਸਭਾ ਤੋਂ ਆਏ ਹਨ ਤੇ ਸਾਰੇ ਪਾਰਟੀ ਜੁਆਇਨ ਕਰਨਗੇ।

 

 

ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਉੱਤੇ ਸਿਆਸੀ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਅਮਿਤ ਸ਼ਾਹ ਨੇ ਦਿੱਲੀ ਦੇ ਸਕੂਲਾਂ ਬਾਰੇ ਮਾੜਾ ਆਖਿਆ ਹੈ। ਸਿੱਖਿਆ ਨੂੰ ਸਿਆਸਤ ਦਾ ਹਿੱਸਾ ਬਣਾਇਆ, ਜੋ ਨਹੀਂ ਹੋਣਾ ਚਾਹੀਦਾ ਸੀ। ਸਕੂਲਾਂ ਉੱਤੇ ਗੰਦੀ ਸਿਆਸਤ ਨਹੀਂ ਹੋਣੀ ਚਾਹੀਦੀ।

 

 

ਸ੍ਰੀ ਕੇਜਰੀਵਾਲ ਨੇ ਕਿਹਾ ਕਿ ਉਹ ਅਮਿਤ ਸ਼ਾਹ ਹੁਰਾਂ ਨੂੰ ਲੈ ਕੇ ਸਕੂਲਾਂ ’ਚ ਜਾਣਾ ਚਾਹਾਂਗਾ ਤੇ ਉਨ੍ਹਾਂ ਨੂੰ ਦਿੱਲੀ ਦੇ ਸਕੂਲ ਵਿਖਾਉਣਾ ਚਾਹਾਂਗਾ। ਸਭ ਕੁਝ ਵਧੀਆ ਹੋਇਆ ਹੈ। ਮੈਂ ਇਹ ਨਹੀਂ ਮੰਨਦਾ ਕਿ ਹਾਲੇ ਪੂਰੀ ਤਰ੍ਹਾ ਠੀਕ ਹੋ ਗਿਆ ਹੈ ਕਿਉਂਕਿ ਹਾਲੇ ਬਹੁਤ ਕੁਝ ਕਰਨਾ ਬਾਕੀ ਹੈ।

 

 

ਉਨ੍ਹਾਂ ਕਿਹਾ ਕਿ 16 ਲੱਖ ਬੱਚੇ ਜੋ ਸਰਕਾਰੀ ਸਕੂਲਾਂ ’ਚ ਪੜ੍ਹਦੇ ਹਨ, ਉਨ੍ਹਾਂ ਸਕੂਲਾਂ ਕਰਕੇ ਹੀ ਵਧੀਆ ਹੋ ਰਹੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Four Times Delhi BJP MLA Harsharan Singh Balli joins AAP